ਪੰਨਾ:ਇਸ਼ਕ ਸਿਰਾਂ ਦੀ ਬਾਜ਼ੀ - ਸੁਖਦੇਵ ਮਾਦਪੁਰੀ.pdf/55

ਇਹ ਸਫ਼ਾ ਪ੍ਰਮਾਣਿਤ ਹੈ

ਹੀਰੇ ਮੋਤੀਆਂ ਦਾ ਥਾਲ ਭਰ ਕੇ ਲੈ ਆਈ ਤੇ ਪੂਰਨ ਦੀ ਬਗਲੀ ’ਚ ਉਲੱਦ ਦਿੱਤਾ। ਪੂਰਨ ਨੀਵੀਂ ਪਾਈ ਖਲੋਤਾ ਰਿਹਾ ਤੇ ਰਾਣੀ ਵੱਲ ਅੱਖ ਭਰ ਕੇ ਵੀ ਨਾ ਵੇਖਿਆ।

ਹੀਰੇ ਮੋਤੀ ਭਲਾ ਜੋਗੀਆਂ ਦੇ ਕਿਸ ਕੰਮ ਸਨ-ਗੋਰਖ ਨੇ ਪੂਰਨ ਨੂੰ ਹੀਰੇ ਮੋਤੀਆਂ ਸਮੇਤ ਵਾਪਸ ਭੇਜ ਕੇ ਆਖਿਆ, "ਰਾਣੀ ਨੂੰ ਆਖ ਸਾਨੂੰ ਤੇ ਪੱਕੀ ਰੋਟੀ ਚਾਹੀਦੀ ਹੈ...ਹੀਰੇ ਮੋਤੀ ਨਹੀਂ।"

ਪੂਰਨ ਉਸੇ ਪੈਰੀਂ ਵਾਪਸ ਮੁੜ ਆਇਆ ਤੇ ਰਾਣੀ ਸੁੰਦਰਾਂ ਦੇ ਮਹਿਲੀਂ ਜਾ ਅਲਖ ਜਗਾਈ। ਰਾਣੀ ਸੁੰਦਰਾਂ ਜਿਹੜੀ ਆਪ ਹੁਸਨ ਦੀ ਸਾਕਾਰ ਮੂਰਤ ਸੀ, ਪੂਰਨ ’ਤੇ ਫ਼ਿਦਾ ਹੋ ਗਈ। ਉਹਨੇ ਆਪਣੀ ਨਿਗਰਾਨੀ ਵਿੱਚ ਛੱਤੀ ਪ੍ਰਕਾਰ ਦੇ ਭੋਜਨ ਤਿਆਰ ਕਰਵਾਏ। ਨੰਗੇ ਪੈਰੀਂ... ਗੋਰਖ ਦੇ ਟਿੱਲੇ 'ਤੇ ਪੁੱਜ ਗਈ ਤੇ ਗੋਰਖ ਦੇ ਚਰਨਾਂ 'ਚ ਸੀਸ ਨਿਵਾ ਦਿੱਤਾ।

ਪਿਆਰ ਤੇ ਸ਼ਰਧਾ ਵਿੱਚ ਬਣਾਏ ਭੋਜਨ ਨੂੰ ਛੱਕ ਕੇ ਗੋਰਖ ਤਰੁੱਠ ਪਿਆ, "ਰਾਣੀ ਮੰਗ ਜੋ ਮੰਗਣੈ... ਤੇਰੀ ਹਰ ਮੁਰਾਦ ਪੂਰੀ ਹੋਵੇਗੀ।"

"ਕਿਸੇ ਚੀਜ਼ ਦੀ ਲੋੜ ਨੀ ਨਾਥ ਜੀ।" ਸੁੰਦਰਾਂ ਨੇ ਦੋਵੇਂ ਹੱਥ ਜੋੜ ਕੇ ਆਖਿਆ।

"ਅਜੇ ਵੀ ਮੰਗ ਲੈ," ਗੋਰਖ ਮੁੜ ਬੋਲਿਆ।

"ਨਾਥ ਜੀ ਥੋਡਾ ਅਸ਼ੀਰਵਾਦ ਹੀ ਬਹੁਤ ਐ" ਸੁੰਦਰਾਂ ਭਾਵੁਕ ਹੋਈ ਆਖ ਰਹੀ ਸੀ।

“ਤੀਜਾ ਵਚਨ ਐ ... ਮੰਗ ਲੈ ਰਾਣੀਏ।"

ਸੁੰਦਰਾਂ ਲਈ ਇਹੋ ਯੋਗ ਅਵਸਰ ਸੀ। ਉਹਨੇ ਹੱਥ ਜੋੜ ਕੇ ਅਰਜ਼ ਗੁਜ਼ਾਰੀ, “ਮੇਰੇ ਨਾਥ ਜੇ ਤਰੁੱਠੇ ਹੀ ਹੋ ਤਾਂ ਮੈਨੂੰ ਪੁਰਨ ਦੇ ਦੇਵੋ।"

ਗੋਰਖ ਨਾਥ ਨੇ ਪੂਰਨ ਨੂੰ ਰਾਣੀ ਮੁੰਦਰਾਂ ਨਾਲ ਜਾਣ ਦਾ ਇਸ਼ਾਰਾ ਕਰ ਦਿੱਤਾ।

ਨਾਥ ਦਾ ਹੁਕਮ ਮੰਨ ਕੇ ਪੂਰਨ ਸੁੰਦਰਾਂ ਨਾਲ ਉਹਦੇ ਮਹਿਲਾਂ ਨੂੰ ਤੁਰ ਪਿਆ... ਰਾਣੀ ਨੇ ਉਹਦੀਆਂ ਸੈਆਂ ਖ਼ਾਰਤਾਂ ਕੀਤੀਆਂ ਪਰੰਤੂ ਪੂਰਨ ਨੂੰ ਰਾਣੀ ਸੁੰਦਰਾਂ ਦਾ ਹੁਸਨ, ਚੁਹਲ ਤੇ ਨਖ਼ਰੇ ਭਰਮਾ ਨਾ ਸਕੇ। ਉਹ ਅਡੋਲ ਸਮਾਧੀ ਲਾਈ ਬੈਠਾ ਰਿਹਾ। ਅਗਲੀ ਸਵੇਰ ਪੁਰਨ ਨੇ ਬਾਹਰ ਜੰਗਲ ਵਿੱਚ ਜਾ ਕੇ ਜੰਗਲ-ਪਾਣੀ ਜਾਣ ਦੀ ਚਾਹਨਾ ਪ੍ਰਗਟਾਈ। ਰਾਣੀ ਨੇ ਗੋਲੀਆਂ ਉਹਦੇ ਨਾਲ ਤੋਰ ਦਿੱਤੀਆਂ ਤੇ ਆਪ ਮਹਿਲਾਂ ’ਤੇ ਖੜ੍ਹ ਕੇ ਜਾਂਦੇ ਪੁਰਨ ਨੂੰ ਵੇਖਣ ਲੱਗੀ। ਦਰੱਖ਼ਤਾਂ ਦੇ ਝੁੰਡ ਓਹਲੇ ਜਾ ਕੇ ਪੁਰਨ ਨੇ ਅਜਿਹੀ ਝਕਾਨੀ ਦਿੱਤੀ ਕਿ ਉਹ ਗੋਲੀਆਂ ਦੀਆਂ ਅੱਖੀਆਂ ਤੋਂ ਦੂਰ ਹੋ ਗਿਆ। ਪੂਰਨ ਦੇ ਪ੍ਰੇਮ 'ਚ ਦੀਵਾਨੀ ਹੋਈ ਸੁੰਦਰਾਂ ਉਹਦਾ ਓਹਲੇ ਹੋਣਾ ਬਰਦਾਸ਼ਤ ਨਾ ਕਰ ਸਕੀ। ਗੋਲੀਆਂ ਵਾਪਸ ਪਰਤ ਰਹੀਆਂ ਸਨ ਕੱਲੀਆਂ... ਸੁੰਦਰਾਂ ਨੇ ਪੂਰਨ ਦੇ ਵਿਛੋੜੇ ਦਾ ਸਨ ਨਾ ਸਹਾਰ ਦਿਆ ਵੇਖਦੇ-ਵੇਖਦੇ ਮਹਿਲ ਤੋਂ ਛਾਲ ਮਾਰ ਦਿੱਤੀ ਤੇ ਆਪਣੀ ਜਾਨ ਕੁਰਬਾਨ ਕਰ ਦਿੱਤੀ।

ਪੂਰਨ ਜੋਗੀ ਬਣਿਆਂ ਜੋਗ ਦਾ ਚਾਨਣ ਵੰਡਦਾ ਵੱਖ-ਵੱਖ ਥਾਵਾਂ 'ਤੇ ਘੁੰਮਦਾ ਰਿਹਾ ...ਸਲਵਾਨ ਨੇ ਤਾਂ ਆਪਣੇ ਵਲੋਂ ਪੂਰਨ ਨੂੰ ਮਰਵਾ ਦਿੱਤਾ ਸੀ। ਰਾਣੀ ਇੱਛਰਾਂ

39/ ਇਸ਼ਕ ਸਿਰਾਂ ਦੀ ਬਾਜ਼ੀ