ਪੰਨਾ:ਇਸ਼ਕ ਸਿਰਾਂ ਦੀ ਬਾਜ਼ੀ - ਸੁਖਦੇਵ ਮਾਦਪੁਰੀ.pdf/95

ਇਹ ਸਫ਼ਾ ਪ੍ਰਮਾਣਿਤ ਹੈ

ਜੇ ਤੂੰ ਪਿਆਸਾ ਪਾਣੀ ਦਾ ਵੇ
ਦੁਧੂਆ ਦਿੰਨੀ ਆਂ ਮੰਗਾ ਦੇ ਫਕੀਰਾ
ਭਲਾ ਵੇ ਦਲਾਲਿਆ
ਵੇ ਰੋਡਿਆ
ਨਾ ਮੈਂ ਪਿਆਸਾ ਪਾਣੀ ਦਾ ਨੀ
ਲੈਣਾ ਤੇਰਾ ਦੀਦਾਰ ਨੀ ਲੁਹਾਰੀਏ
ਭਲਾ ਸਾਲੂ ਵਾਲ਼ੀਏ ਨੀ ਗੋਰੀਏ

ਜੇ ਤੂੰ ਨੰਗਾ ਬਸਤਰ ਦਾ ਵੇ
ਬਸਤਰ ਦਿੰਨੀ ਆਂ ਸਮਾਂ
ਵੇ ਫ਼ਕੀਰਾ
ਭਲਾ ਵੇ ਦਲਾਲਿਆ ਵੇ ਰੋਡਿਆ

ਨਾ ਮੈਂ ਨੰਗਾ ਬਸਤਰ ਦਾ ਨੀ
ਲੈਣਾ ਤੇਰਾ ਦੀਦਾਰ
ਨੀ ਲੁਹਾਰੀਏ
ਭਲਾ ਸਾਲੂ ਵਾਲ਼ੀਏ ਨੀ ਗੋਰੀਏ

ਜੇ ਤੂੰ ਭੁੱਖਾ ਰੰਨਾਂ ਦੇ ਵੇ
ਵਿਆਹ ਦਿੰਨੀ ਆਂ ਕਰਵਾ
ਵੇ ਫ਼ਕੀਰਾ
ਭਲਾ ਵੇ ਦਲਾਲਿਆ ਵੇ ਰੋਡਿਆ

ਨਾ ਮੈਂ ਭੁੱਖਾ ਰੰਨਾਂ ਦਾ ਨੀ
ਲੈਣਾ ਤੇਰਾ ਦੀਦਾਰ
ਨੀ ਲੁਹਾਰੀਏ
ਭਲਾ ਸਾਲੂ ਵਾਲ਼ੀਏ ਨੀ ਗੋਰੀਏ

ਦਰ ਵਿੱਚੋਂ ਧੂਣਾ ਚੁੱਕ ਲੈ ਵੇ
ਬਾਹਰੋਂ ਆਜੂ ਮੇਰਾ ਬਾਪ
ਵੇ ਫਕੀਰਾ
ਭਲਾ ਵੇ ਦਲਾਲਿਆ ਵੇ ਰੋਡਿਆ

ਦਰ ਵਿੱਚੋਂ ਧੂਣਾ ਨਾ ਚੁੱਕਣਾ ਨੀ
ਲੈਣਾ ਤੇਰਾ ਦੀਦਾਰ

79/ ਇਸ਼ਕ ਸਿਰਾਂ ਦੀ ਬਾਜ਼ੀ