ਪੰਨਾ:ਇਸ਼ਕ ਸਿਰਾਂ ਦੀ ਬਾਜ਼ੀ - ਸੁਖਦੇਵ ਮਾਦਪੁਰੀ.pdf/99

ਇਹ ਸਫ਼ਾ ਪ੍ਰਮਾਣਿਤ ਹੈ

ਮੱਥਾ ਜ਼ੈਨੀ ਦਾ ਚੰਦ ਮਤਾਬ ਜਿਹਾ
ਧਾਰ ਕੱਜਲ ਦੀ ਸੌਂਹਦੀ ਅੱਖ ਨੂੰ
ਹਾਈ ਹੁਸਨ ਦੇ ਵਿੱਚ ਭਰਪੂਰ ਜ਼ੈਨੀ
ਜਿਸ ਬਾਝ ਕਲਮੇਂ ਕੀਲਿਆ ਹੈ ਜੱਟ ਨੂੰ

(ਵੱਲੂ ਰਾਮ ਬਾਜ਼ੀਗਰ)

ਸੋਹਣਾ ਜ਼ੈਨੀ ਦੇ ਹੁਸਨ ਦੀ ਤਾਬ ਨਾ ਝੱਲ ਸਕਿਆ। ਉਹ ਉਹਦੇ ਧੁਰ ਅੰਦਰ ਤਕ ਲਹਿ ਗਈ। ਉਹ ਜ਼ੈਨੀ ਦਾ ਹੋ ਕੇ ਰਹਿ ਗਿਆ:

ਸੋਹਣਾ ਤਰਫ਼ ਜ਼ੈਨੀ ਦੇ ਵੇਖੇ
ਦੂਰੋਂ ਲਾ ਨਜ਼ੀਰਾਂ
ਇਸ਼ਕ ਰਚੇ ਜਦ ਹੱਡਾਂ ਅੰਦਰ
ਚਲਦੀਆਂ ਨਹੀਂ ਤਦਬੀਰਾਂ
ਆਸ਼ਕ ਹੋਇਆ ਜ਼ੈਨੀ ਉੱਪਰ
ਸੋਹਣਾ ਦਿਲੋਂ ਜ਼ਬਾਨੋਂ
ਹੁਸਨ ਜ਼ੈਨੀ ਦਾ ਦਿਲ ਵਿੱਚ ਪੁੜਿਆ
ਛੁੱਟਾ ਤੀਰ ਕਮਾਨੋਂ

(ਖਾਹਸ਼ ਅਲੀ)

ਚੰਦਾ ਤੇ ਜ਼ੈਨੀ ਪਾਣੀ ਦੇ ਘੜੇ ਭਰ ਕੇ ਮਲਕੜੇ ਮਲਕੜੇ ਪੈਲਾਂ ਪਾਂਦੀਆਂ ਡੇਰੇ ਵਿੱਚ ਜਾ ਵੜੀਆਂ: ਸੋਹਣਾ ਜ਼ੈਨੀ ਦੀ ਮਿੱਠੀ ਤੇ ਨਿੱਘੀ ਨੁਹਾਰ ਦਾ ਰਾਂਗਲਾ ਸੁਪਨਾ ਆਪਣੇ ਮੱਧ ਭਰੇ ਨੈਣਾਂ ਵਿੱਚ ਸਮੋਂ ਘਰ ਪਰਤ ਆਇਆ। ਜ਼ਿੰਦਗੀ ਦੀ ਹਰ ਸ਼ੈ ਹੁਣ ਉਸ ਨੂੰ ਪਿਆਰੀ-ਪਿਆਰੀ ਖ਼ੁਸ਼-ਖ਼ੁਸ਼ ਜਾਪਦੀ ਸੀ। ਹਰ ਪਾਸੇ ਉਹਨੂੰ ਪਿਆਰੀ ਜੈਨੀ ਪਈ ਨਜ਼ਰ ਆਉਂਦੀ ਸੀ।

ਸਾਰੀ ਰਾਤ ਸੋਹਣਾ ਸੁਨਹਿਰੀ ਸੁਪਨੇ ਉਣਦਾ ਰਿਹਾ। ਸਵੇਰ ਹੁੰਦਿਆਂ ਸਾਰ ਹੀ ਉਹ ਡੇਰੇ ਵਲ ਨਸ ਟੁਰਿਆ। ਖੂਹ ’ਤੇ ਪੁਜ ਕੇ ਕੀ ਵੇਖਦਾ ਹੈ... ਡੇਰੇ ਵਾਲ਼ੀ ਥਾਂ ਭਾਂਭਾ ਪਈ ਕਰਦੀ ਹੈ। ਜੋਗੀ ਰਾਤੋ ਰਾਤ ਅਗਾਂਹ ਤੁਰ ਗਏ ਸਨ।

ਸੋਹਣੇ ਦੇ ਕਾਲਜੇ ’ਚੋਂ ਰੁਗ ਭਰਿਆ ਗਿਆ। ਜ਼ੋਨੀ ਤਾਂ ਉਹਦਾ ਸਭ ਕੁਝ ਖਸ ਕੇ ਲੈ ਗਈ ਸੀ। ਉਹ ਉਹਦੇ ਵਿਯੋਗ ਵਿੱਚ ਪਾਗਲ ਜਿਹਾ ਹੋ ਗਿਆ। ਪਿਆਰੇ ਦੇ ਦੀਦਾਰ ਲਈ ਖੋਤਿਆਂ ਦੀਆਂ ਪੈੜਾਂ ਦਾ ਖੁਰਾ ਫੜ ਕੇ ਉਹ ਮਗਰੇ ਨਸ ਟੁਰਿਆ। ਹਰ ਆਉਂਦੇ ਰਾਹੀਂ ਪਾਸੋਂ ਉਹ ਡੇਰੇ ਦਾ ਪਤਾ ਪੁੱਛਦਾ। ਪੂਰੇ ਦੋ ਦਿਨ ਉਹ ਡੇਰਾ ਨਾ ਲੱਭ ਸਕਿਆ। ਭੁੱਖ ਅਤੇ ਵਿਯੋਗ ਦੇ ਕਾਰਨ ਉਹਦਾ ਬੁਰਾ ਹਾਲ ਹੋ ਗਿਆ ਸੀ। ਪਿਆਰੇ ਨਾਲ਼ ਤਾਂ ਉਸ ਅਜੇ ਦੋ ਬੋਲ ਵੀ ਸਾਂਝੇ ਨਹੀਂ ਸਨ ਕੀਤੇ। ਅੰਤ ਤੀਜੇ ਦਿਨ ਘੁੱਲਾਪੁਰ ਪਿੰਡ ਦੀ ਜੂਹ ਵਿੱਚ ਡੇਰਾ ਲੱਭ ਪਿਆ। ਜੌਨੀ ਨੂੰ ਵੇਖ ਉਸ ਰੱਬ ਦਾ ਲੱਖ-ਲੱਖ ਸ਼ੁਕਰ ਕੀਤਾ।

83/ ਇਸ਼ਕ ਸਿਰਾਂ ਦੀ ਬਾਜ਼ੀ