ਪੰਨਾ:ਖੰਡ ਮਿਸ਼ਰੀ ਦੀਆਂ ਡਲ਼ੀਆਂ - ਸੁਖਦੇਵ ਮਾਦਪੁਰੀ.pdf/202

ਇਹ ਸਫ਼ਾ ਪ੍ਰਮਾਣਿਤ ਹੈ

112
ਨਿੰਮ ਦਾ ਕਰਾ ਦੇ ਘੋਟਣਾ
ਕਿਤੇ ਸੱਸ ਕੁਟਣੀ ਬਣ ਜਾਵੇ
113
ਨਿੰਬੂ
ਦੋ ਨਿੰਬੂ ਪੱਕੇ ਘਰ ਤੇਰੇ
ਛੁੱਟੀ ਲੈ ਕੇ ਆ ਜਾ ਨੌਕਰਾ
114
ਮੈਨੂੰ ਸਾਹਿਬ ਛੁੱਟੀ ਨਾ ਦੇਵੇ
ਨਿੰਬੂਆਂ ਨੂੰ ਬਾੜ ਕਰ ਲੈ
115
ਦੋ ਨਿੰਬੂਆਂ ਨੇ ਪਾੜੀ
ਕੁੜਤੀ ਮਲਮਲ ਦੀ
116
ਨਿੰਬੂ ਅੰਬ ਅਰ ਬਾਣੀਆਂ
ਗਲ ਘੁਟੇ ਰਸ ਦੇ
117
ਪਿੱਪਲ
ਪਿੱਪਲਾ ਦਸ ਦੇ ਵੇ
ਕਿਹੜਾ ਰਾਹ ਸੁਰਗਾਂ ਨੂੰ ਜਾਵੇ
118
ਬੋਹੜ
ਹੇਠ ਬਰੋਟੇ ਦੇ
ਦਾਤਣ ਕਰੇ ਸੁਨਿਆਰੀ
119
ਹੇਠ ਬਰੋਟੇ ਦੇ
ਸਾਨੂੰ ਰੱਬ ਦੇ ਦਰਸ਼ਨ ਹੋਏ
120
ਬੇਰ
ਚਿੱਤ ਬੱਕਰੀ ਲੈਣ ਨੂੰ ਕਰਦਾ
ਬੰਨੇ ਬੰਨੇ ਲਾ ਦੇ ਬੇਰੀਆਂ
121
ਬੇਰੀਆਂ ਦੇ ਬੇਰ ਮੁਕ ਗੇ
ਦਸ ਕਿਹੜੇ ਬਹਾਨੇ ਆਵਾਂ

200