ਪੰਨਾ:ਖੰਡ ਮਿਸ਼ਰੀ ਦੀਆਂ ਡਲ਼ੀਆਂ - ਸੁਖਦੇਵ ਮਾਦਪੁਰੀ.pdf/217

ਇਹ ਸਫ਼ਾ ਪ੍ਰਮਾਣਿਤ ਹੈ

260
ਪਤਲੋ ਦੇ ਹੱਥ ਗੜਵਾ
ਬੂਰੀ ਮੱਝ ਨੂੰ ਥਾਪੀਆਂ ਦੇਵੇ
261
ਮਰ ਗਈ ਵੇ ਫੁੱਫੜਾ
ਮੱਝ ਕੱਟਾ ਨੀ ਝੱਲਦੀ
262
ਮੇਰੇ ਵੀਰ ਨੂੰ ਸੁੱਕੀ ਖੰਡ ਪਾਈ
ਸੱਸੇ ਤੇਰੀ ਮਹਿੰ ਮਰਜੇ
263
ਰਾਂਝਾ ਮੱਝ ਦੇ ਸਿੰਗਾਂ ਨੂੰ ਫੜ ਰੋਵੇ
ਖੇੜੇ ਲੈ ਗਏ ਹੀਰ ਚੁੱਕ ਕੇ
264
ਬਾਪੂ ਮੱਝੀਆਂ ਦੇ ਸੰਗਲ ਫੜਾਵੇ
ਵੀਰ ਘਰ ਪੁੱਤ ਜੰਮਿਆਂ
265
ਵੀਰ ਮੱਝੀਆਂ ਦੇ ਸੰਗਲ ਫੜਾਵੇ
ਭਾਬੋ ਮੱਥੇ ਪਾਵੇ ਤਿਊੜੀਆਂ
266
ਤੈਨੂੰ ਲੈ ਦੂੰ ਸਲੀਪਰ ਕਾਲੇ
ਚਾਹੇ ਮੇਰੀ ਮਹਿੰ ਬਿਕਜੇ
267
ਮੱਛੀਆਂ
ਉੱਚਾ ਹੋ ਗਿਆ ਅੰਬਰ ਦਾ ਰਾਜਾ
ਛਪੜਾਂ 'ਚ ਰੋਣ ਮੱਛੀਆਂ

215

215