ਇਹ ਸਫ਼ਾ ਪ੍ਰਮਾਣਿਤ ਹੈ

ਸਭਿ ਗੁਣ ਤੇਰੇ ਮੈ ਨਾਹੀ ਕੋਇ ॥
ਵਿਣੁ ਗੁਣ ਕੀਤੇ ਭਗਤਿ ਨ ਹੋਇ ॥
ਸੁਅਸਤਿ ਆਥਿ ਬਾਣੀ ਬਰਮਾਉ ॥
ਸਤਿ ਸੁਹਾਣੁ ਸਦਾ ਮਨਿ ਚਾਉ ॥
ਕਵਣੁ ਸੁ ਵੇਲਾ ਵਖਤੁ ਕਵਣੁ
ਕਵਣ ਥਿਤਿ ਕਵਣੁ ਵਾਰੁ ॥
ਕਵਣਿ ਸਿ ਰੁਤੀ ਮਾਹੁ ਕਵਣੁ
ਜਿਤੁ ਹੋਆ ਆਕਾਰੁ ॥
ਵੇਲ ਨ ਪਾਈਆ ਪੰਡਤੀ
ਜਿ ਹੋਵੈ ਲੇਖੁ ਪੁਰਾਣੁ ॥
ਵਖਤੁ ਨ ਪਾਇਓ ਕਾਦੀਆ
ਜਿ ਲਿਖਨਿ ਲੇਖੁ ਕੁਰਾਣੁ ॥
ਥਿਤਿ ਵਾਰੁ ਨਾ ਜੋਗੀ ਜਾਣੈ
ਰੁਤਿ ਮਾਹੁ ਨਾ ਕੋਈ ॥