ਇਹ ਸਫ਼ਾ ਪ੍ਰਮਾਣਿਤ ਹੈ

ਗਾਵਹਿ ਜੋਧ ਮਹਾਬਲ ਸੂਰਾ
ਗਾਵਹਿ ਖਾਣੀ ਚਾਰੇ ॥
ਗਾਵਹਿ ਖੰਡ ਮੰਡਲ ਵਰਭੰਡਾ
ਕਰਿ ਕਰਿ ਰਖੇ ਧਾਰੇ ॥
ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ
ਰਤੇ ਤੇਰੇ ਭਗਤ ਰਸਾਲੇ ॥
ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ
ਨਾਨਕੁ ਕਿਆ ਵੀਚਾਰੇ ॥
ਸੋਈ ਸੋਈ ਸਦਾ ਸਚੁ ਸਾਹਿਬੁ
ਸਾਚਾ ਸਾਚੀ ਨਾਈ ॥
ਹੈ ਭੀ ਹੋਸੀ ਜਾਇ ਨ ਜਾਸੀ
ਰਚਨਾ ਜਿਨਿ ਰਚਾਈ ॥
ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ
ਮਾਇਆ ਜਿਨਿ ਉਪਾਈ ॥