ਇਹ ਸਫ਼ਾ ਪ੍ਰਮਾਣਿਤ ਹੈ

ਕਰਿ ਕਰਿ ਵੇਖੈ ਕੀਤਾ ਆਪਣਾ
ਜਿਵ ਤਿਸ ਦੀ ਵਡਿਆਈ ॥
ਜੋ ਤਿਸੁ ਭਾਵੈ ਸੋਈ ਕਰਸੀ
ਹੁਕਮੁ ਨ ਕਰਣਾ ਜਾਈ ॥
ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ
ਨਾਨਕ ਰਹਣੁ ਰਜਾਈ ॥੨੭॥

ਮੁੰਦਾ ਸੰਤੋਖੁ ਸਰਮੁ ਪਤੁ ਝੋਲੀ
ਧਿਆਨ ਕੀ ਕਰਹਿ ਬਿਭੂਤਿ ॥
ਖਿੰਥਾ ਕਾਲੁ ਕੁਆਰੀ ਕਾਇਆ
ਜੁਗਤਿ ਡੰਡਾ ਪਰਤੀਤਿ ॥
ਆਈ ਪੰਥੀ ਸਗਲ ਜਮਾਤੀ
ਮਨਿ ਜੀਤੈ ਜਗੁ ਜੀਤੁ ॥
ਆਦੇਸੁ ਤਿਸੈ ਆਦੇਸੁ ॥