ਪੰਨਾ:ਜਿਨ੍ਹਾਂ ਵਣਜ ਦਿਲਾਂ ਦੇ ਕੀਤੇ - ਸੁਖਦੇਵ ਮਾਦਪੁਰੀ.pdf/110

ਇਹ ਸਫ਼ਾ ਪ੍ਰਮਾਣਿਤ ਹੈ

ਮੱਖਣ ਦਈਂ ਛਕਾ
ਹਾਏ ਵੇ ਪੁੰਨੂੰ ਜ਼ਾਲਮਾ
ਹਾਏ ਵੇ ਦਿਲਾਂ ਦਿਆ ਮਹਿਰਮਾ
ਸੁੱਤੀ ਨੂੰ ਛੱਡ ਕੇ ਨਾ ਜਾਈਂ ਵੇ।

ਉਠ ਵੇ ਵੀਰਾ ਸੁੱਤਿਆ
ਕੋਈ ਪੱਕਾ ਮਹਿਲ ਚੁਣਾ
ਵਿਚ ਵਿਚ ਰੱਖ ਦੇ ਮੋਰੀਆਂ
ਦੇਖਾਂ ਪੁੰਨੂੰ ਦਾ ਰਾਹ
ਹਾਏ ਵੇ ਪੁੰਨੂੰ ਜ਼ਾਲਮਾ
ਹਾਏ ਵੇ ਦਿਲਾਂ ਦਿਆ ਮਹਿਰਮਾ
ਸੁੱਤੀ ਨੂੰ ਛੋਡ ਕੇ ਨਾ ਜਾਈਂ ਵੇ।

ਬਾਰਾਂ ਪਿੰਡਾਂ ਦੇ ਚੌਧਰੀ
ਕੋਠੇ ਲਵਾਂ ਚੜ੍ਹਾ
ਚੰਗੇ ਜਿਹੇ ਨੂੰ ਦੇਖ ਕੇ
ਤੈਨੂੰ ਦੇਵਾਂ ਵਿਆਹ
ਹਾਏ ਵੇ ਪੁੰਨੂੰ ਜ਼ਾਲਮਾ
ਹਾਏ ਵੇ ਦਿਲਾਂ ਦਿਆ ਮਹਿਰਮਾ
ਸੁੱਤੀ ਨੂੰ ਛੱਡ ਕੇ ਨਾ ਜਾਈਂ ਵੇ।

ਬਾਰਾਂ ਪਿੰਡਾਂ ਦੇ ਚੌਧਰੀ
ਕੋਠੇ ਲਈਂ ਚੜ੍ਹਾ
ਚੰਗੇ ਜਿਹੇ ਨੂੰ ਦੇਖ ਕੇ
ਮੈਥੋਂ ਛੋਟੀ ਨੂੰ ਲਈਂ ਵਿਆਹ
ਹਾਏ ਵੇ ਪੁੰਨੂੰ ਜ਼ਾਲਮਾ
ਹਾਏ ਵੇ ਦਿਲਾਂ ਦਿਆ ਮਹਿਰਮਾ
ਸੁੱਤੀ ਨੂੰ ਛੱਡ ਕੇ ਨਾ ਜਾਈਂ ਵੇ।

ਕੋਈ ਸੱਤ ਕੁ ਸਦੀਆਂ ਪਹਿਲਾਂ ਦੀ ਗੱਲ ਏ। ਅਜੋਕੇ ਪਾਕਿਸਤਾਨ ਸਥਿਤ ਭੰਬੋਰ ਸ਼ਹਿਰ ਵਿਚ ਸਿੰਧ ਦਾ ਆਦਮ ਖ਼ਾਨ ਨਾਮੀਂ ਰਾਜਾ ਰਾਜ ਕਰਦਾ ਸੀ।

ਪੰਜਾਬੀ ਲੋਕ ਗਾਥਾਵਾਂ/ 106