ਪੰਨਾ:ਜਿਨ੍ਹਾਂ ਵਣਜ ਦਿਲਾਂ ਦੇ ਕੀਤੇ - ਸੁਖਦੇਵ ਮਾਦਪੁਰੀ.pdf/149

ਇਹ ਸਫ਼ਾ ਪ੍ਰਮਾਣਿਤ ਹੈ

ਇੰਦਰ ਦੀ ਦੁਕਾਨ ਮੁਟਿਆਰ ਹਾਸਿਆਂ ਨਾਲ਼ ਛਣਕ ਰਹੀ ਸੀ। ਮੁਟਿਆਰਾਂ ਹਸ-ਹਸ ਦੂਹਰੀਆਂ ਹੋ ਰਹੀਆਂ ਸਨ ਪਰੰਤੂ ਬੇਗੋ ਸ਼ਰਮਾਂਦੀ ਪਈ ਸੀ, ਸੰਗੜਦੀ ਪਈ ਜਾਂਦੀ ਸੀ।
"ਅੜਿਆ ਆਖ ਦੇ ਖਾਂ, ਤੇਰਾ ਕਿਹੜਾ ਮੁਲ ਲਗਦੈ।" ਕੇਸਰੀ ਦੀ ਨੀਤ ਟਾਸੇ ਦੇ ਥਾਨ 'ਤੇ ਫਿੱਟੀ ਪਈ ਸੀ।
"ਮੇਰੇ ਵਲੋਂ ਤਾਂ ਬਾਣੀਆਂ ਸਾਰੀ ਦੁਕਾਨੇ ਲੁਟਾ ਦੇਵੇ, ਮੈਨੂੰ ਕੀ!"
ਬੇਗੋ ਦੇ ਸ਼ਹਿਦ ਜਹੇ ਮਿੱਠੇ ਬੋਲ ਇੰਦਰ ਦੇ ਕੰਨੀਂ ਪਏ। ਉਹ ਮੁਸਕਰਾਇਆ ਤੇ ਸਾਰੀ ਦੁਕਾਨ ਮੁਟਿਆਰਾਂ ਦੇ ਹਵਾਲੇ ਕਰ ਦਿੱਤੀ। ਉਹ ਬਿਨਾਂ ਦਾਮਾਂ ਤੋਂ ਆਪਣੀ ਮਰਜ਼ੀ ਦਾ ਕਪੜਾ ਲੈ ਰਹੀਆਂ ਸਨ। ਇੰਦਰ ਤਾਂ ਆਪਣੇ ਪਿਆਰੇ ਦੇ ਬੋਲ ਪੁਗਾ ਰਿਹਾ ਸੀ। ਸਾਰਾ ਬਾਜ਼ਾਰ ਏਸ ਜਨੂੰਨੀ ਆਸ਼ਕ ਵਲ ਤੱਕ-ਤੱਕ ਮੁਸਕਰਾਂਦਾ ਪਿਆ ਸੀ, ਟਿੱਚਰਾਂ ਪਿਆ ਕਰਦਾ ਸੀ।
"ਮੈਨੂੰ ਕਿਸੇ ਦੀ ਕੋਈ ਪਰਵਾਹ ਨਹੀਂ। ਤੁਸੀਂ ਥਾਨ ਪਰਖਦੇ ਹੋ, ਬੇਗੋ ਇਕ ਵਾਰੀ ਆਖੇ ਸਹੀ ਮੈਂ ਇਹਦੇ ਵੇਖਦੇ-ਵੇਖਦੇ ਆਪਣੀ ਦੁਕਾਨ ਫੂਕ ਸਕਦਾ ਹਾਂ...!" ਨਫ਼ਾਖੋਰ ਬਾਣੀਆਂ ਸੱਚਮੁਚ ਹੀ ਇਸ਼ਕ ਦਾ ਵਿਓਪਾਰ ਕਰਨ ਲਈ ਉਤਾਵਲਾ ਹੋ ਉੱਠਿਆ ਸੀ।
ਖੁੱਲ੍ਹੇ ਡੁੱਲ੍ਹੇ ਪੇਂਡੂ ਵਾਤਾਵਰਣ ਵਿਚ ਪਲ਼ੀਆਂ ਅੱਲੜ ਮੁਟਿਆਰਾਂ ਭਲਾ ਕਦੋਂ ਵਾਰ ਖਾਲੀ ਜਾਣ ਦੇਂਦੀਆਂ ਨੇ। ਉਨ੍ਹਾਂ ਝਦ ਬੇਗੋ ਦੇ ਮੂੰਹੋਂ ਇਹ ਗੱਲ ਵੀ ਅਖਵਾ ਲਈ:

ਸੁਹਣੇ ਜਹੇ ਮੁਖ ਵਿਚੋਂ ਆਖਿਆ ਮਜਾਜ਼ ਨਾਲ਼
ਫੂਕੇ ਭਾਵੇਂ ਰੱਖੇ ਮੈਂ ਕੀ ਏਸ ਨੂੰ ਹਟਾਉਣਾ
ਏਹੋ ਜਿਹਾ ਕਾਹਲਾ ਅੱਗ ਲਾਵੇ ਹੁਣੇ ਖੜੀਆਂ ਤੋਂ
ਆਖ ਕੇ ਤੇ ਮੈਂ ਕਾਹਨੂੰ ਮੁਖੜਾ ਥਕਾਉਣਾ
ਦੇਖਾਂਗੇ ਤਮਾਸ਼ਾ ਜੇ ਤਾਂ ਅੱਗ ਲਾਊ ਹੱਟੀ ਤਾਈਂ
ਇਹੋ ਜਹੇ ਲੁੱਚੇ ਨੇ ਕੀ ਇਸ਼ਕ ਕਮਾਉਣਾ,
ਕਰਦਾ ਮਖ਼ੌਲ ਘੰਟਾ ਹੋ ਗਿਆ ਨਰੈਣ ਸਿੰਘਾ
ਚਲੋ ਭੈਣੋ ਚੱਲੋ ਕਾਹਨੂੰ ਮਗਜ਼ ਖਪਾਉਣਾ,(ਨਰੈਣ ਸਿੰਘ)

ਇੰਦਰ ਨੇ ਅੱਖ ਨਾ ਝਮਕਣ ਦਿੱਤੀ। ਮਿੱਟੀ ਦੇ ਤੇਲ ਦੇ ਕਈ ਪੀਪੇ ਉਹਨੇ ਦੁਕਾਨ ਵਿਚ ਮਧਿਆ ਦਿੱਤੇ ਤੇ ਲੋਕਾਂ ਦੇ ਰੋਕਦੇ-ਰੋਕਦੇ ਦੁਕਾਨ ਨੂੰ ਅੱਗ ਲਾ

ਪੰਜਾਬੀ ਲੋਕ ਗਾਥਾਵਾਂ/ 145