ਪੰਨਾ:ਨਿੱਕੀ ਕਹਾਣੀ ਅਤੇ ਪੰਜਾਬੀ ਨਿੱਕੀ ਕਹਾਣੀ - ਗੁਰਬਖ਼ਸ਼ ਸਿੰਘ ਫ਼ਰੈਂਕ.pdf/104

ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਕਰਤਾਰ ਸਿੰਘ ਦੁੱਗਲ ਦੀ ਕਹਾਣੀ-ਕਲਾ



ਦੁੱਗਲ ਨੇ ਪੰਜਾਬੀ ਵਿਚ ਸਭ ਤੋਂ ਵਧ ਕਹਾਣੀਆਂ ਲਿਖੀਆਂ ਹਨ। ਦੁੱਗਲ ਦੀਆਂ ਕਹਾਣੀਆਂ ਸਭ ਤੋਂ ਵਧ ਪੜ੍ਹੀਆਂ ਗਈਆਂ ਹਨ, ਸਭ ਤੋਂ ਵਧ ਸਲਾਹੀਆਂ ਗਈਆਂ ਹਨ, ਸਭ ਤੋਂ ਵਧ ਨਿੰਦੀਆਂ, ਸਗੋਂ ਤ੍ਰਿਸਕਾਰੀਆਂ ਗਈਆਂ ਹਨ। ਵੱਖੋ ਵੱਖਰੀ ਵਿਚਾਰਧਾਰਾ ਲੈ ਕੇ ਦੁੱਗਲ ਨੂੰ ਪਰਖਣ ਤੁਰੇ ਆਲੋਚਕਾਂ ਨੂੰ, ਕੋਈ ਵਾਰੀ ਉਸ ਨੂੰ ਨਿੰਦਣ ਦੀ ਖ਼ਾਤਰ ਆਪਣੀ ਵਿਚਾਰਧਾਰਾ ਨੂੰ ਕੁਰੂਪਣਾ ਪਿਆ ਹੈ, ਕਈ ਵਾਰੀ ਉਸ ਨੂੰ ਸਲਾਹੁਣ ਦੀ ਖ਼ਾਤਰ ਉਸ ਵਿਚਾਰਧਾਰਾ ਨੂੰ ਤੱਜਣਾ ਪਿਆ ਹੈ। ਕਈ ਵਿਦਵਾਨਾਂ ਨੇ ਉਸ ਦੀ ਵਡਿਆਈ ਦਿਖਾਉਣ ਲਈ ਸੰਸਾਰ ਪੈਮਾਨੇ ਦੇ ਸੈਂਕੜੇ ਚਿੰਤਕਾਂ ਦੇ ਬਚਨਾਂ ਦਾ ਸੰਗ੍ਰਿਹ ਕਰ ਦਿੱਤਾ ਹੈ - ਆਰਥਿਕਤਾ ਬਾਰੇ, ਮਨੋ-ਵਿਗਿਆਨ ਬਾਰੇ, ਆਧੁਨਿਕਤਾ ਬਾਰੇ; ਅਤੇ ਸਿੱਧ ਕਰ ਦਿੱਤਾ ਹੈ ਕਿ ਦੁੱਗਲ ਕਿੰਨਾ ਮਹਾਨ ਹੈ ਕਿ ਉਸ ਦੀਆਂ ਲਿਖਤਾਂ ਏਡੇ ਵੱਡੇ ਵੱਡੇ ਚਿੰਤਕਾਂ ਦੇ ਕਥਨਾਂ ਉਤੇ ਪੂਰੀਆਂ ਉਤਰਦੀਆਂ ਹਨ। ਜਿਵੇਂ ਉਸ ਦੇ ਲਿਖਣ ਦਾ ਇਹੀ ਇਕ ਮੰਤਵ ਸੀ।

ਕਿਤੇ ਕਿਤੇ ਉਸ ਦੀ ਕਿਸੇ ਕਹਾਣੀ ਜਾਂ ਕੁਝ ਕਹਾਣੀਆਂ ਬਾਰੇ ਕੁਝ ਠੀਕ ਵੀ ਕਿਹਾ ਗਿਆ ਹੈ। ਪਰ ਬਹੁਤੀ ਦੁੱਗਲ-ਆਲੋਚਨਾ ਸਾਨੂੰ ਇਹ ਪ੍ਰਭਾਵ ਦੇਂਦੀ ਹੈ ਕਿ ਇਸ ਦੀ ਤਹਿ ਵਿਚ ਕੋਈ ਤਾਰਕਿਕ ਆਧਾਰ ਕੰਮ ਨਹੀਂ ਕਰ ਰਿਹਾ।

ਦੁੱਗਲ ਨੂੰ ਸਮਝਣ ਅਤੇ ਉਸ ਦਾ ਠੀਕ ਮੁੱਲ ਪਾਉਣ ਦੇ ਰਾਹ ਵਿਚ ਕੋਈ ਅੜਿਚਣਾਂ ਆਉਂਦੀਆਂ ਹਨ।

ਦੁੱਗਲ ਨੇ ਆਪਣੇ ਬਾਰੇ, ਆਪਣੀ ਕਲਾ ਬਾਰੇ, ਆਪਣੇ ਵਿਚਾਰਾਂ ਤੇ ਵਿਸ਼ਵਾਸਾਂ ਬਾਰੇ, ਕੋਈ ਵੱਖ ਵੱਖ ਕਹਾਣੀਆਂ ਦੇ ਆਸ਼ਿਆਂ ਅਤੇ ਪਿਛੋਕੜਾਂ ਬਾਰੇ ਬੜਾ ਕੁਝ ਲਿਖਿਆ ਹੈ। ਸਾਡੇ ਕਈ ਆਲੋਚਕ ਇਸ ਬੜੇ ਕੁਝ ਵਿਚ ਖੁੱਭ ਕੇ ਰਹਿ ਜਾਂਦੇ ਹਨ ਅਤੇ ਉਸ ਦੀ ਕਹਾਣੀ-ਕਲਾ ਦੀ ਇਸੇ ਪੱਖ ਤੋਂ ਹੀ ਵਿਆਖਿਆ, ਪ੍ਰਸੰਸਾ ਜਾਂ ਨਿੰਦਿਆਂ ਕਰਨ ਲੱਗ ਪੈਂਦੇ ਹਨ। ਇਹ ਇਕ ਚਿੱਥਿਆ ਹੋਇਆ ਸੱਚ ਬਣ ਚੁੱਕਾ ਹੈ ਕਿ ਲੇਖਕ ਨੂੰ ਉਸ ਦੇ ਕਥਨਾਂ ਦੇ ਦ੍ਰਿਸ਼ਟੀਕੋਣ ਤੋਂ ਨਹੀਂ, ਉਸ ਦੀ ਕਲਾ-ਕ੍ਰਿਤ ਦੇ ਦ੍ਰਿਸ਼ਟੀਕੋਣ ਤੋਂ

98