ਪੰਨਾ:ਨਿੱਕੀ ਕਹਾਣੀ ਅਤੇ ਪੰਜਾਬੀ ਨਿੱਕੀ ਕਹਾਣੀ - ਗੁਰਬਖ਼ਸ਼ ਸਿੰਘ ਫ਼ਰੈਂਕ.pdf/111

ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਦੁੱਗਲ ਸਾਨੂੰ ਔਰਤ ਵਿਚ ਉਚੇਚੀ ਦਿਲਚਸਪੀ ਲੈਂਦਾ ਇਸ ਲਈ ਲਗਦਾ ਹੈ ਕਿ ਬਾਕੀ ਸਾਹਿਤਕਾਰਾਂ ਵਿਚ (ਸਿਵਾਏ ਇਸਤਰੀ ਸਾਹਿਤਕਾਰਾਂ ਦੇ) ਔਰਤ ਨੂੰ ਉਚਿਤ ਥਾਂ ਨਹੀਂ ਦਿੱਤੀ ਗਈ। ਪਰ, ਬਾਕੀ ਸਾਹਿਤਕਾਰਾਂ ਨਾਲੋਂ ਦੁੱਗਲ ਦਾ ਇਕ ਵੱਡਾ ਫ਼ਰਕ ਇਹ ਵੀ ਹੈ ਕਿ ਦੁੱਗਲ ਉਪਭਾਵਕਤਾਂ ਦਾ ਮੁਲੰਮਾ ਨਹੀਂ ਚੜਾਉਂਦਾ। ਉਹ ਔਰਤ ਨੂੰ ਸਮਾਜਕ ਜੀਵ ਵਜੋਂ ਦੇਖਦਾ ਹੈ, ਉਸ ਦੇ ਯਥਾਰਥ ਨੂੰ ਜਿਉਂ ਦਾ ਤਿਉਂ ਪੇਸ਼ ਕਰਦਾ ਹੈ; ਨਾ ਕੋਈ ਲੜੋ ਵਧ ਹਮਦਰਦੀ ਜਿਤਾਉਂਦਾ ਹੈ, ਨਾ ਤਰਸ ਕਰਦਾ ਹੈ, ਅਤੇ ਨਾ ਹੈ ਉਸ ਉਤੇ ਨਫ਼ੀ ਟਿੱਪਣੀ ਕਰਨ ਤੋਂ ਗੁਰੇਜ਼ ਕਰਦਾ ਹੈ, ਜਿਥੇ ਉਹ ਆਦਮੀਆਂ ਵਾਲੇ ਹੀ ਗਲਤ ਕੰਮਾਂ ਵਿਚ ਜੁੱਟੀ ਹੁੰਦੀ ਹੈ। ਜਿਵੇਂ ਦੁੱਗਲ ਦੀਆਂ ਰਚਨਾਵਾਂ ਬਾਕੀ ਸਮਾਜਕ ਤਬਦੀਲੀਆਂ ਦੀਆਂ ਵੀ ਪ੍ਰਤਿਬਿੰਬ ਹਨ, ਉਸੇ ਤਰ੍ਹਾਂ ਇਹ ਸਮਾਜ ਵਿਚ ਔਰਤ ਦੀ ਬਦਲਦੀ ਸਥਿਤੀ ਨੂੰ ਵੀ ਪੇਸ਼ ਕਰਦੀਆਂ ਹਨ - "ਆਉਂਤਰੀ ਅਤੇ "ਹਵਾਲਦਾਰ ਦੀ ਵਹੁਟੀ" (ਸਵੇਰ ਸਾਰ) ਤੋਂ ਲੈ ਕੇ "ਤਿਤਲੀ" (ਕਰਾਮਾਤ) ਅਤੇ "ਖੁੰਦਕ" (ਇਕਰਾਰਾਂ ਵਾਲੀ ਰਾਤ) ਵਿਚਲੀ ਉਰਵਸ਼ੀ ਤਕ।

ਪੰਜਾਬ ਦੀ ਵੰਡ ਅਤੇ ਫ਼ਿਰਕੂ ਫੁੱਟ ਇਕ ਹੋਰ ਵਿਸ਼ਾ ਹੈ, ਜਿਸ ਬਾਰੇ ਦੁੱਗਲ ਨੇ ਕਾਫ਼ੀ ਕਹਾਣੀਆਂ ਲਿਖੀਆਂ ਹਨ ਅਤੇ ਹਰ ਨਵੇਂ ਸੰਗ੍ਰਹਿ ਵਿਚ ਇਕ ਅੱਧੀ ਕਹਾਣੀ ਇਸ ਵਿਸ਼ੇ ਉਤੇ ਲਿਖੀ ਮਿਲ ਜਾਂਦੀ ਹੈ ('ਕੜਾ ਤੇ ਕਰਾਮਾਤ ਕਹਾਣੀ ਇਕਰਾਰਾਂ ਵਾਲੀ ਰਾਤ ਵਿਚ)। ਦੁੱਗਲ ਕਿਉਕਿ ਆਪ '47 ਦੇ ਇਸ ਸਾਰੇ ਕਾਰੇ ਵਿਚੋਂ ਲੰਘਿਆ ਹੈ ਅਤੇ ਉਸ ਦਾ ਆਪਣਾ ਪਿਆਰਾਂ ਪੋਠੋਹਾਰ, ਜਿਸ ਦੀਆਂ ਉਹ ਸਿਫ਼ਤਾਂ ਕਰਦਾ ਨਹੀਂ ਥੱਕਦਾ, ਉਸ ਤੋਂ ਖੁੱਸ ਗਿਆ ਹੈ ਅਤੇ ਇਸ ਦੇ ਨਾਲ ਹੀ ਕਿੰਨਾ ਕੁਝ ਇਸ ਘਟਨਾ ਦੀ ਭੇਟ ਹੈ ਗਿਆ ਹੈ, ਇਸ ਲਈ ਉਸ ਨੂੰ ਇਸ ਸਭ ਕਾਸੇ ਦਾ ਤੀਖਣ ਅਨੁਭਵ ਹੈ। ਅਤੇ ਕਿਉਂਕਿ ਉਸ ਦੇ ਆਪਣੇ ਰਿਸ਼ਤੇ-ਨਾਤੇ, ਜਿਗਰੀ ਯਾਰਆਂ-ਦੋਸਤੀਆਂ ਸਭ ਧਰਮਾਂ ਦੇ ਲੋਕਾਂ ਵਿਚ ਹਨ, ਇਸ ਲਈ ਉਸ ਨੂੰ ਨਿਰਪੱਖਤਾ ਦੀ ਉਚੇਚ ਨਹੀਂ ਕਰਨੀ ਪੈਂਦੀ, ਨਾ ਹੀ ਉਸ ਦਾ ਨੀਅਤ ਉਤੇ ਕਿਸੇ ਨੂੰ ਸ਼ੱਕ ਹੁੰਦਾ ਹੈ ਜਦੋਂ ਉਹ ਕਿਸੇ ਇਕ ਧਿਰ ਵਲੋਂ ਕੀਤੀ ਜਾ ਰਹੀ ਜ਼ਿਆਦਤੀ ਵਲ ਧਿਆਨ ਦੁਆਉਂਦਾ ਹੈ, ਨਾ ਹੀ ਉਸ ਨੂੰ ਨਿਰਪੱਖ ਦਿੱਸਣ ਲਈ ਕਿਸੇ ਦੀਆਂ ਜ਼ਿਆਦਤੀਆਂ ਉਤੇ ਪਰਦਾ ਪਾਉਣ ਦੀ ਮਜਬੂਰੀ ਹੈ। ਦੁੱਗਲ ਦੀਆਂ ਇਸ ਸਮੇਂ ਦੀਆਂ ਕਹਾਣੀਆਂ ਧਰਮ ਜਾਂ ਮਜ਼ਬ ਦੀ ਇਸ ਹਕੀਕਤ ਵੇਲ ਵੀ ਧਿਆਨ ਦੁਆਉਂਦੀਆਂ ਹਨ ਕਿ ਧਰਮ ਦੇ ਚੰਗੇ ਪੱਖ, ਜਿਹੜੇ ਇਸ ਵਲ ਖਿੱਚ ਦਾ ਕਾਰਨ ਬਣਦੇ ਹਨ, ਉਸ ਬਦੀ ਦੇ ਰਬਰ ਬਿਲਕੁਲ ਨਿਪੁੰਸਕ ਅਤੇ ਬੇਅਸਰ ਹੁੰਦੇ ਹਨ, ਜਿਹੜੀ ਬਦੀ ਇਸ ਨੇ ਆਪ ਹੀ ਪੈਦਾ ਕੀਤੀ ਹੁੰਦੀ ਹੈ (ਵਿਸ਼ਵਾਸਾਂ ਦੇ ਆਧਾਰ ਉਤ ਵੰਡ, ਇਸ ਵੰਡ ਵਿਚ ਕੱਟੜਤਾ, 3 ਅੱਸਬ ਤੇ ਪਾਗਲਪਣ)। ਦੁੱਗਲੇ ਦੀ ਕਹਾਣੀ

"ਤੈ' ਕੀ ਦਰਦ ਨਾ ਆਇਆ" ਕਿਸੇ ਰੱਬ ਨੂੰ ਸ਼ਿਕਵਾ ਨਹੀਂ, ਸਗੋਂ ਧਰਮ ਉਤੇ ਇਕ ਕੌੜੀ ਟਿੱਪਣੀ ਹੈ।

105