ਪੰਨਾ:ਨੈਣਾਂ ਦੇ ਵਣਜਾਰੇ – ਸੁਖਦੇਵ ਮਾਦਪੁਰੀ.pdf/115

ਇਹ ਸਫ਼ਾ ਪ੍ਰਮਾਣਿਤ ਹੈ

ਤਾਬ ਨਾ ਕੋਈ ਕੋਈ ਝੱਲਦਾ
ਤੇਰਾ ਏਡਾ ਚਮਕੇ ਨੂਰ
ਘਰ ਲੁਹਾਰਾਂ ਜੰਮੀਓਂ
ਜਿਵੇਂ ਕੱਲਰ ਉੱਗਾ ਰੁੱਖ
ਜੀਵਨ ਤੈਨੂੰ ਵੇਖ ਕੇ
ਤੇ ਭੁਲਣ ਸਾਰੇ ਦੁੱਖ
ਫਟਕਣ ਪੰਛੀ ਵੇਖ ਕੇ
ਤੇਰਾ ਸੁਹਣਾ ਮੁੱਖ
ਜੇ ਵੇਖੇਂ ਵਿਚ ਸੁਹਾਂ ਦੇ,
ਤੇਰੀ ਵੀ ਲਹਿਜੇ ਭੁੱਖ।

ਜਲਾਲੀ ਨੇ ਵੀ ਰੋਡੇ ਫ਼ਕੀਰ ਦੀ ਚਰਚਾ ਸੁਣੀ। ਉਹ ਇਕ ਦਿਨ ਅਪਣੀਆਂ ਸਹੇਲੀਆਂ ਨਾਲ ਬਾਗ ਵਿਚ ਜਾ ਪੁੱਜੀ। ਰੋਡਾ ਸਮਾਧੀ ਲਾਈਂ ਸਿਮਰਨ ਕਰ ਰਿਹਾ ਸੀ। ਸਾਰੀਆਂ ਨਮਸਕਾਰ ਕਰਕੇ ਬੈਠ ਗਈਆਂ। ਰੋਡੇ ਅੱਖ ਨਾ ਝਮਕੀ: ਬਸ ਮਸਤ ਰਿਹਾ।

ਜਲਾਲੀ ਮਿਸਰਨ ਕਰੇਂਦੇ ਰੋਡੇ ਵੱਲ ਤਕਦੀ ਰਹੀ, ਮੁਸਕਾਨਾਂ ਬਖੇਰਦੀ ਰਹੀ। ਕੋਈ ਰਾਂਗਲਾ ਸੁਪਨਾ ਉਹਨੂੰ ਸਾਕਾਰ ਹੁੰਦਾ ਜਾਪਿਆ! ਹੁਸਨ ਦਾ ਬੁੱਤ ਬਣਿਆ ਰੋਡਾ ਜਲਾਲੀ ਦੇ ਧੁਰ ਅੰਦਰ ਦਿਲ ਵਿਚ ਲਹਿ ਗਿਆ। ਜਲਾਲੀ ਆਪਣੇ ਆਪ ਮੁਸਕਰਾਈ। ਉਹ ਸਾਰੀਆਂ ਜਾਣ ਲਈ ਖੜੋ ਗਈਆਂ। ਰੋਡੇ ਅੱਖ ਖੋਲ੍ਹੀ, ਸਾਹਮਣੇ ਜਲਾਲੀ ਹੱਥ ਜੋੜੀ ਖੜੀ ਸੀ।

ਸੂਰਜਮੁਖੀ ਦੇ ਫੁੱਲ ਵਾਗ ਖਿੜਿਆ ਜਲਾਲੀ ਦਾ ਪਿਆਰਾ ਮੁੱਖੜਾ ਰੋਡੇ ਦੀ ਬਿਰਤੀ ਉਖੇੜ ਗਿਆ। ਰੋਡਾ ਸੁਆਦ ਸੁਆਦ ਹੋ ਗਿਆ।

ਸਾਰੀ ਰਾਤ ਜਲਲੀ ਰੋਡੇ 'ਚ ਖੋਈ ਰਹੀ। ਸਵੇਰ ਹੁੰਦੇ ਸਾਰ ਹੀ ਉਸ ਬਾਗ ਵਿਚ ਆ ਰੋਡੇ ਨੂੰ ਸਿਜਦਾ ਕੀਤਾ। ਹੁਸਨ ਇਸ਼ਕ ਦੇ ਗੱਲ ਬਾਹੀਂ ਪਾ ਲਈਆਂ।

109