ਪੰਨਾ:ਨੈਣਾਂ ਦੇ ਵਣਜਾਰੇ – ਸੁਖਦੇਵ ਮਾਦਪੁਰੀ.pdf/131

ਇਹ ਸਫ਼ਾ ਪ੍ਰਮਾਣਿਤ ਹੈ



ਹੀਰੇ ਨੀ ਖਾਰਿਆਂ ਖੂਹਾਂ ਦੇ ਪਾਣੀ ਮਿੱਠੇ ਨਾ ਹੁੰਦੇ
ਭਾਵੇਂ ਲਖ ਮਣਾ ਗੁੜ ਪਾਈਏ ਨੀ
ਲਾਡਲੀਏ ਅਲਬੇਲੀਏ ਹੀਰੇ
ਤੈਂ ਪੰਛੀ ਰੱਖੇ ਕੰਵਾਰੇ ਨੀ
ਹੀਰੇ ਨੀ ਨਾਗਾਂ ਦੇ ਪੁਤ ਮਿਤ ਨਾ ਬਣਦੇ
ਭਾਵੇਂ ਲਖ ਮਣਾ ਦੁਧ ਪਿਆਈਏ ਨੀ
ਲਾਡਲੀਏ ਅਲਬੇਲੀਏ ਹੀਰੇ
ਤੈਂ ਪੰਛੀ ਰੱਖੇ ਕੰਵਾਰੇ ਨੀ
ਹੀਰੇ ਨੀ ਬਾਰਾਂ ਬਰਸ ਤੇਰੀਆਂ ਮੱਝੀਆਂ ਨੀ ਚਾਰੀਆਂ
ਅਜੇ ਵੀ ਲਾਵੇਂ ਲਾਰੇ ਨੀ
ਲਾਡਲੀਏ ਅਲਬੇਲੀਏ ਹੀਰੇ
ਤੈਂ ਪੰਛੀ ਰੱਖੇ ਕੰਵਾਰੇ ਨੀ
ਹੀਰੇ ਨੀ ਆਹਲੈ ਅਪਣੀਆਂ ਮੱਝੀਆਂ ਨੀ ਫੜਲੈ
ਕੀਲੇ ਪਏ ਧਲਿਆਰੇ ਨੀ
ਲਾਡਲੀਏ ਅਲਬੇਲੀਏ ਹੀਰੇ
ਤੈਂ ਪੰਛੀ ਰੱਖੇ ਕੰਵਾਰੇ ਨੀ
ਹੀਰੇ ਨੀ ਪਹਿਨ ਓਹੜਕੇ ਚੜ੍ਹਗੀ ਖਾਰੇ
ਤੈਨੂੰ ਸਬਰ ਫੱਕਰ ਦਾ ਮਾਰੇ ਨੀ
ਲਾਡਲੀਏ ਅਲਬੇਲੀਏ ਹੀਰੇ
ਤੈਂ ਪੰਛੀ ਰੱਖੇ ਕੰਵਾਰੇ ਨੀ

੧੯


ਬੀਨ ਬਚਾਈ ਰਾਂਝੇ ਚਾਕ
ਲੱਗੀ ਮਨ ਮੇਰੇ
ਤਖਤ ਹਜ਼ਾਰੇ ਦਿਆ ਮਾਲਕਾ
ਕਿਥੇ ਲਾਏ ਨੀ ਡੇਰੇ

125