ਪੰਨਾ:ਨੈਣਾਂ ਦੇ ਵਣਜਾਰੇ – ਸੁਖਦੇਵ ਮਾਦਪੁਰੀ.pdf/158

ਇਹ ਸਫ਼ਾ ਪ੍ਰਮਾਣਿਤ ਹੈ



ਨਦੀਓਂ ਪਾਰ ਮੇਰੇ ਮਾਹੀ ਦਾ ਡੇਰਾ
ਮੈਨੂੰ ਵੀ ਲੈ ਚਲ ਪਾਰ ਘੜਿਆ
ਵੇਖਣ ਨੂੰ ਦੋਵੇਂ ਨੈਣ ਤਰਸਦੇ
ਮੇਲ ਦਈ ਦਿਲਦਾਰ ਘੜਿਆ



ਕੱਚੇ ਘੜੇ ਨੇ ਖੈਰ ਨਾ ਕੀਤੀ
ਡਾਢਾ ਜ਼ੁਲਮ ਕਮਾਇਆ
ਜਿੱਥੇ ਸੋਹਣੀ ਡੁਬਕੇ ਮਰੀ
ਉਥੇ ਮੱਛੀਆਂ ਨੇ ਘੇਰਾ ਪਾਇਆ

੧੦



ਸੋਹਣੀ ਜਹੀ ਕਿਸੇ ਪ੍ਰੀਤ ਕੀ ਕਰਨੀ
ਉਹਦਾ ਪ੍ਰੀਤ ਵੀ ਪਾਣੀ ਭਰਦੀ
ਵਿਚ ਝਨਾਵਾਂ ਦੇ
ਸੋਹਣੀ ਆਪ ਡੁੱਬੀ ਰੂਹ ਤਰਦੀ

੧੫੨