ਪੰਨਾ:ਨੈਣੀਂ ਨੀਂਦ ਨਾ ਆਵੇ - ਸੁਖਦੇਵ ਮਾਦਪੁਰੀ.pdf/95

ਇਹ ਸਫ਼ਾ ਪ੍ਰਮਾਣਿਤ ਹੈ



ਰੋਡਾ ਜਲਾਲੀ


1
ਜਲਾਲੀਏ ਲੁਹਾਰੀਏ ਨੀ
ਕੀ ਤੂੰ ਪਰੀ ਪਹਾੜ ਦੀ
ਕੀ ਅਸਮਾਨੀ ਹੂਰ
ਸਹੁਣੀ ਦਿਸੇਂ ਫੁੱਲ ਵਾਂਗ
ਤੈਥੋਂ ਮੈਲ਼ ਰਹੀ ਏ ਦੂਰ
ਤੈਨੂੰ ਵੇਖਣ ਆਉਂਦੇ
ਹੋ ਹੋ ਜਾਂਦੇ ਚੂਰ
ਤਾਬ ਨਾ ਕੋਈ ਝਲਦਾ
ਤੇਰਾ ਏਡਾ ਚਮਕੇ ਨੂਰ
ਘਰ ਲੁਹਾਰਾਂ ਜੰਮੀਓਂ
ਜਿਵੇਂ ਕੱਲਰ ਉੱਗਾ ਰੁੱਖ
ਜੀਵਨ ਤੈਨੂੰ ਵੇਖ ਕੇ
ਤੇ ਭੁੱਲਣ ਸਾਰੇ ਦੁੱਖ
ਫਟਕਣ ਪੰਛੀ ਵੇਖ ਕੇ
ਤੇਰਾ ਸਹੁਣਾ ਮੁੱਖ
ਜੇ ਵੇਖੇ ਵਿੱਚ ਸੁਹਾਂ ਦੇ
ਤੇਰੀ ਵੀ ਲਹਿਜੇ ਭੁੱਖ
2
ਕਿਥੋਂ ਤੇ ਵੇ ਤੂੰ ਆਇਆ
ਜਾਣਾ ਕਿਹੜੇ ਦੇਸ਼
ਵੇ ਫਕੀਰਾ
ਭਲਾ ਵੇ ਦਲਾਲਿਆ ਵੇ ਰੋਡਿਆ

ਪੱਛਮ ਤੋਂ ਨੀ ਮੈਂ ਆਇਆ
ਜਾਣਾ ਦੱਖਣ ਦੇਸ਼
ਨੀ ਲੁਹਾਰੀਏ
ਭਲਾ ਸਾਲੂ ਵਾਲ਼ੀਏ ਨੀ ਗੋਰੀਏ

ਜੇ ਤੂੰ ਭੁੱਖਾ ਰੋਟੀ ਦਾ ਵੇ
ਲੱਡੂਆ ਦਿੰਨੀ ਆਂ ਮੰਗਾ
ਵੇ ਫਕੀਰਾ
ਭਲਾ ਦੇ ਦਲਾਲਿਆ ਵੇ ਰੋਡਿਆ

89