ਪੰਨਾ:ਪੁਰਾਤਨ ਜਨਮ ਸਾਖੀ ਸ੍ਰੀ ਗੁਰੂ ਨਾਨਕ ਦੇਵ ਜੀ.pdf/108

ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

| ਪੀਵਤਾ ਹੈ ਬਿਨੁ ਛਾਣਿਆ*, ਬਨਿ ਬੁਣਿ ਝੂਣਿ ਖਾਂਦਾ ਹੈ, ਅਤੇ ਗੁਰੂ-ਕਹਾਂਵਦਾ ਹੈ, ਸੋ ਤੈ ਕਿਆ ਗੁਣੁ ਪਾਇਆ ਹੈ ਜੋ ਨਿਤਾਪ੍ਰਤਿ ਜੀਆ ਮਾਰਦਾ ਹੈਂ ? 1,ਤਬ ਗੁਰੂ ਬਾਬਾ ਬੋਲਿਆ ਰਾਗੁ ਮਾਝ ਕੀ ਵਾਰ ਪਉੜੀ : ਸਤਿਗੁਰੁ ਹੋਇ ਦਇਆਲੁ ਤ ਸਰਧਾ ਪੂਰੀਐ॥ਸਤਿਗੁਰੁ ਹੋਇ ਦਇਆਲੁ ਨ ਕਬਹੂੰ ਝੂਰੀਐ ॥ ਸਤਿਗੁਰੁ ਹੋਇ ਦਇਆਲੁ ਤਾ ਦੁਖੁ ਨ ਜਾਣੀਐ ॥ ਸਤਿਗੁਰੁ ਹੋਇ ਦਇਆਲੁ ਤਾ ਹਰਿ ਰੰਗੁ ਮਾਣੀਐ ॥ ਸਤਿਗੁਰੁ ਹੋਇ ਦਇਆਲੁ ਤਾ ਜਮ ਕਾ ਡਰੁ ਕੇਹਾ॥ਸਤਿਗੁਰੁ ਹੋਇ ਦਇਆਲੁ ਤਾ ਸਦ ਹੀ ਸੁਖੁ ਦੇਹ॥ ਸਤਿਗੁਰੁ ਹੋਇ ਦਇਆਲੁ ਤਾ ਨਵਨਿਧਿ ਪਾਈਐ॥ਸਤਿਗੁਰ ਹੋਇ ਦਇਆਲੁ ਤ ਸਚਿ ਸਮਾਈਐ ॥੨੫॥ ਸਲੋਕੁ ਮਃ ੧॥ ਸਿਰੁ ਖੋਹਾਇ ਪੀਅਹਿ ਮਲਵਾਣੀ ਜੁ ਮੰਗਿ ਮੰਗਿ ਖਾਹੀ।।ਫੋਲਿ ਫਦੀਹਤਿ ਮੁਹਿ ਲੈਨਿ ਭੜਾਸਾ ਪਾਣੀ ਦੇਖਿ ਸਗਾਹੀ ॥ ਭੇਡਾ ਵਾਗੀ ਸਿਰੁ ਖੋਹਾਇਨਿ ਭਰੀਅਨਿ ਹਥ ਸੁਆਹੀ ॥ ਮਾਉ ਪੀਉ ਕਿਰਤੁ ਗਵਾਇਨ ਟਬਰ ਰੋਵਨਿ ਧਾਹੀ ॥ ਓਨਾ ਪਿੰਡੁ ਨ ਪਤਲ ਕਿਰਿਆ ਨੂੰ ਦੀਵਾ ਮੁਏ ਕਿਥਾਉ ਪਾਹੀਅਠਸਠਿ ਤੀਰਥ ਦੇਨਿ ਨ ਢੋਈ ਬ੍ਰਹਮਣ ਅੰਨੁ ਨ ਖਾਹੀ ॥ ਸਦਾ ਕੁਚੀਲ ਰਹਹਿ ਦਿਨ ਰਾਤੀ ਮਥੈ ਟਿਕੇ ਨਾਹੀ॥ਝੰਡੀ ਪਾਇ ਬਹਨਿ ਨਿਤਿ ਮਰਣੈ ਦੜ ਦੀਬਾਣਿ ਨ ਜਾਹੀ ॥ ਲਕੀ ਕਾਸੇ ਹਥੀ ਫੂਮਣ ਅਗੋ ਪਿਛੀ ਜਾਹੀ ॥ ਨਾ ਓਇ ਜੋਗੀ ਨਾ ਓਇ ਜੰਗਮ ਨਾ ਓਇ ਕਾਜੀ ਮੁਲਾ ॥ ਵਿਗੋਏ ਫਿਰਹਿ ਵਿਗੁਤੇ ਫਿਟਾ ਵਤੈ ਗਲਾ ਜੀਆ ਮਾਰਿ ਜੀਵਾਲੇ ਸੋਈ ਅਵਰੁ ਨ ਕੋਈ ਰਖੈ॥ ਦਾਨਹੁ ਤੇ ਇਸਨਾਨਹੁ ਵੰਜੇ ਭਸੁ ਪਈ ਸਿਰਿ ਖੁਥੈ॥ ਪਾਣੀ ਵਿਚਹੁ ਰਤਨ ਉਪੰਨੇ ਮੇਰੁ ਕੀਆ ਮਾਧਾਣੀ॥ਅਠਸਠਿ ਤੀਰਥ ਦੇਵੀ ਥਾਪੇ ਪੂਰਬੀ ਲਗੈ ਬਾਣੀ ॥ ਨਾਇ ਨਿਵਾਜਾ ਨਾਤੇ ਪੂਜਾ ਨਾਵਨਿ ਸਦਾ ਸੁਜਾਣੀ ॥ ਮੁਇਆ ਜੀਵਦਿਆ ਗਤਿ ਹੋਵੈ ਜਾਂ ਸਿਰਿ ਪਾਈਐ ਪਾਣੀ ॥ ਨਾਨਕ ਸਰ ਖਥੇ ਸੈਤਾਨੀ ਏਨਾ ਗਲ ਨ ਭਾਣੀ।ਵਣੈ ਹੋਇਐ ਹੋਇ ਬਿਲਵਲੁ ਜੀਆ ਜੁਗਤਿ ਸਮਾਣੀ ॥ ਵਣੈ ਅੰਨੁ ਕਮਾਦੁ ਕਪਾਹਾ ਸਭਸੈ ਪੜਦਾ ਹੋਵੇਗਠੇ ਘਾਹੁ ਚਰਹਿ ਨਿਤ ਸੁਰਹੀ ਸਾਧਨ ਦਹੀ ਵਿਲੋਵੈ॥ਤਿਤੁ ਘਟਿ ਹੋਮ ਜਗ ਸਦ ਪੂਜਾ ਪਇਐ ਕਾਰਜੁ ਸੋਹੈ॥ਗੁਰੂ ਸਮੁੰਦੁ ਨਦੀ ਸਭਿਸਿਖੀ ਨਾਤੇ ਜਿਤੁ ਵਡਿਆਈ॥ਨਾਨਕ ਜੇ ਸਿਰ ਖੁਥੇ ਨਾਵਨਿ ਨਾਹੀ ਤਾ ਸਤਿ ਚਟੇ ਸਿਰਿ ਛਾਈ ॥੧॥ ਮਃ ੨#॥ ਅਗੀ ਪਾਲਾ ਕਿਕਰੇ ਸੂਰਜ ਕੇਹੀ ਰਾਤਿ ॥ ਚੰਦ *ਬਿਨੁ ਛਾਣਿਆ ਹਾ: ਵਾ: ਨੁਸਖੇ ਵਿਚ ਨਹੀਂ ਹੈ । ਇਥੋਂ ਦੇ ਪਾਠ 'ਗੁਣ ਦੀ ਥਾਂ ਹਾ: ਵਾ: ਨੁਸਖੇ ਵਿਚ “ਗੁਰਾਣਾ ਹੈ। *ਇਹ ਸਲੋਕ ਮਃ ੨ ਦਾ ਹੈ । ਕਿਸੇ ਲਿਖਾਰੀ ਤੋਂ ਉਤਾਰੇ ਵੇਲੇ ਉਪਰਲੇ ਦੇ ਨਾਲ ਲਗਦਾ ਇਹ ਭੀ ਲਿਖਿਆ ਗਿਆ ਜਾਪਦਾ ਹੈ। Digitized by Panjab Digital Library | www.panjabdigilib.org