ਪੰਨਾ:ਪੰਜਾਬ ਦੇ ਲੋਕ ਨਾਇਕ - ਸੁਖਦੇਵ ਮਾਦਪੁਰੀ.pdf/137

ਇਹ ਸਫ਼ਾ ਪ੍ਰਮਾਣਿਤ ਹੈ

24

ਅੰਬਾਂ ਤੇ ਤੂਤੀਂ ਠੰਡੀ ਛਾਂ
ਕੋਈ ਪ੍ਰਦੇਸੀ ਜੋਗੀ ਆਣ ਲੱਥੇ
ਚੱਲ ਨਣਦੇ ਪਾਣੀ ਨੂੰ ਚੱਲੀਏ
ਪਾਣੀ ਦੇ ਪੱਜ ਜੋਗੀ ਦੇਖੀਏ ਨੀ
ਕਿੱਥੇ ਰੱਖਾਂ ਨਣਦੇ ਡੋਲ ਨੀ
ਉੱਚੇ ਤਾਂ ਖੜ ਕੇ ਜੋਗੀ ਦੇਖੀਏ ਨੀ
ਇਸ ਜੋਗੀ ਦੇ ਲੰਬੇ ਲੰਬੇ ਕੇਸ ਨੀ
ਦਹੀਓਂ ਕਟੋਰੋ ਜੋਗੀ ਨਹਾਂਵਦਾ ਸੀ
ਇਸ ਜੋਗੀ ਦੇ ਚਿੱਟੇ ਚਿੱਟੇ ਦੰਦ ਨੀ
ਦਾਤਣ ਤੇ ਕੁਰਲੀ ਜੋਗੀ ਕਰ ਰਿਹਾ ਸੀ
ਇਸ ਜੋਗੀ ਦੇ ਸੋਹਣੇ ਸੋਹਣੇ ਪੈਰ ਨੀ
ਬੂਟ ਜੁਰਾਬਾਂ ਜੋਗੀ ਪਾਂਵਦਾ ਸੀ
ਚੱਲ ਨੀ ਭਾਬੋ ਘਰ ਨੂੰ ਚੱਲੀਏ
ਸੱਸ ਉਡੀਕੇ ਨੂੰਹੇਂ ਆ ਘਰੇ
ਸੱਸਾਂ ਨੂੰ ਨੂੰਹਾਂ ਨਣਦੇ ਹੋਰ ਹੋਰ ਨੀ
ਮੈਂ ਮਨ ਰੱਖਾਂ ਵਲ ਜੋਗੀ ਦੇ ਨੀ
ਚੱਲ ਵੇ ਜੋਗੀ ਕਿਸੇ ਦੇਸ਼
ਕੁੰਡੀ ਸੋਟਾ ਤੇਰਾ ਮੈਂ ਚੁੱਕਾਂ ਵੇ
ਮਰ ਵੇ ਜੋਗੀ ਕਿਸੇ ਦੇਸ਼ ਵੇ
ਤੂੰ ਮੇਰੀ ਚੰਚਲ ਭਾਬੋ ਮੋਹ ਲਈ ਵੇ
ਮਰਨ ਨੀ ਨਣਦੇ ਤੇਰੇ ਵੀਰ
ਇਹ ਪ੍ਰਦੇਸੀ ਜੋਗੀ ਕਿਉਂ ਮਰੇ।

ਪੰਜਾਬ ਦੇ ਲੋਕ ਨਾਇਕ/133