ਪੰਨਾ:ਪੰਜਾਬ ਦੇ ਲੋਕ ਨਾਇਕ - ਸੁਖਦੇਵ ਮਾਦਪੁਰੀ.pdf/140

ਇਹ ਸਫ਼ਾ ਪ੍ਰਮਾਣਿਤ ਹੈ

ਵਿੱਚ ਵਿੱਚ ਰੱਖ ਦੇ ਮੋਰੀਆਂ
ਦੇਖਾਂ ਪੁੰਨੂੰ ਦਾ ਰਾਹ
ਹਾਏ ਵੇ ਪੁੰਨੂੰ ਜ਼ਾਲਮਾਂ
ਹਾਏ ਵੇ ਦਿਲਾਂ ਦਿਆ ਮਹਿਰਮਾਂ
ਸੁੱਤੀ ਨੂੰ ਛੋਡ ਕੇ ਨਾ ਜਾਈਂ ਵੇ

ਬਾਰਾਂ ਪਿੰਡਾਂ ਦੇ ਚੌਧਰੀ
ਕੋਠੇ ਲਵਾਂ ਚੜ੍ਹਾ
ਚੰਗੇ ਜਿਹੇ ਨੂੰ ਦੇਖ ਕੇ
ਤੈਨੂੰ ਦੇਵਾਂ ਵਿਆਹ
ਹਾਏ ਵੇ ਪੁੰਨੂੰ ਜ਼ਾਲਮਾਂ
ਹਾਏ ਵੇ ਦਿਲਾਂ ਦਿਆ ਮਹਿਰਮਾਂ
ਸੁੱਤੀ ਨੂੰ ਛੋਡ ਕੇ ਨਾ ਜਾਈਂ ਵੇ

ਬਾਰਾਂ ਪਿੰਡਾਂ ਦੇ ਚੌਧਰੀ
ਕੋਠੇ ਲਈਂ ਚੜ੍ਹਾ
ਚੰਗੇ ਜਿਹੇ ਨੂੰ ਦੇਖ ਕੇ
ਮੈਥੋਂ ਛੋਟੀ ਨੂੰ ਲਈਂ ਵਿਆਹ
ਹਾਏ ਵੇ ਪੁੰਨੂੰ ਜ਼ਾਲਮਾਂ
ਹਾਏ ਵੇ ਦਿਲਾਂ ਦਿਆ ਮਹਿਰਮਾਂ
ਸੁੱਤੀ ਨੂੰ ਛੋਡ ਕੇ ਨਾ ਜਾਈਂ ਵੇ

6

ਲਾਦੀ ਲਦ ਗਏ
ਕੀਲੇ ਪਟ ਗਏ
ਭਾਵੇਂ ਮਾਏਂ ਸੁਣੇ
ਭਾਵੇਂ ਪਿਓ ਸੁਣੇ
ਮੈਂ ਤਾਂ ਉਠ ਜਾਣੈ
ਨਾਲ਼ ਲਾਦੀਆਂ ਦੇ
ਅੰਦਰ ਬੜਜਾ ਧੀਏ
ਗੱਲਾਂ ਕਰ ਲੈ ਧੀਏ
ਅਸੀਂ ਪੱਟ ਦਿੱਤੇ
ਇਨ੍ਹਾਂ ਲਾਦੀਆਂ ਨੇ
ਬੇਲਾ ਢੂੰਡ ਫਿਰੀ

ਪੰਜਾਬ ਦੇ ਲੋਕ ਨਾਇਕ/136