ਪੰਨਾ:ਪੰਜਾਬ ਦੇ ਲੋਕ ਨਾਇਕ - ਸੁਖਦੇਵ ਮਾਦਪੁਰੀ.pdf/152

ਇਹ ਸਫ਼ਾ ਪ੍ਰਮਾਣਿਤ ਹੈ

3

ਭੱਤੇ 'ਚੋਂ ਕੱਢ ਲਿਆ ਜੱਟ ਨੇ ਟੋਲ਼ ਕੇ
ਰੰਗ ਦਾ ਸੁਨਿਹਰੀ ਤੀਰ
ਮਾਰਿਆਂ ਜੱਟ ਨੇ ਮੁੱਛਾਂ ਕੋਲ਼ੋਂ ਵੱਟ ਕੇ
ਉੱਡ ਗਿਆ ਵਾਂਗ ਭੰਬੀਰ
ਪੰਜ ਸੱਤ ਲਾਹ ਲਏ ਘੋੜਿਓਂ
ਨੌਵਾਂ ਲਾਹਿਆ ਸਾਹਿਬਾਂ ਦਾ ਵੀਰ
ਸਾਹਿਬਾਂ ਡਿੱਗਦੇ ਭਰਾਵਾਂ ਨੂੰ ਦੇਖ ਕੇ
ਅੱਖੀਓਂ ਸੁੱਟਦੀ ਨੀਰ
ਆਹ ਕੀ ਕੀਤਾ ਮਿਰਜ਼ਿਆ ਖ਼ੂਨੀਆ
ਹੋਰ ਨਾ ਚਲਾਈਂ ਐਸਾ ਤੀਰ
ਅਸੀਂ ਇੱਕ ਢਿੱਡ ਲੱਤਾਂ ਦੇ ਲਈਆਂ
ਇੱਕੋ ਮਾਂ ਦਾ ਚੁੰਘਿਆ ਸੀਰ

4

ਵਿੰਗ ਤੜਿੰਗੀਏ ਟਾਹਲੀਏ
ਤੇਰੇ ਹੇਠ ਮਿਰਜ਼ੇ ਦੀ ਡੋਰ
ਜਿੱਥੇ ਮਿਰਜ਼ਾ ਵੱਢਿਆ
ਓਥੇ ਰੋਣ ਤਿੱਤਰ ਤੇ ਮੋਰ
ਮਹਿਲਾਂ 'ਚ ਰੋਂਦੀਆਂ ਰਾਣੀਆਂ
ਕਬਰਾਂ 'ਚ ਰੋਂਦੇ ਚੋਰ

5

ਦਾਨਾਬਾਦ ਸੀ ਪਿੰਡ ਦੋਸਤੋ
ਵਿੱਚ ਬਾਰ ਦੇ ਭਾਰਾ
ਮੁਸਲਮਾਨ ਸੀ ਕੌਮ ਓਸਦੀ
ਚੰਗਾ ਕਰੇ ਗੁਜ਼ਾਰਾ
ਪੰਜ ਪੁੱਤਰ ਸੋਹੇ ਬਿੰਝਲ ਦੇ
ਓਹਦਾ ਭਾਗ ਨਿਆਰਾ
ਮਾਂ ਮਿਰਜ਼ੇ ਦੀ ਨਾਮ ਨਸੀਬੋ
ਦੁੱਧ ਪੁੱਤ ਪ੍ਰਵਾਰਾ

ਪੰਜਾਬ ਦੇ ਲੋਕ ਨਾਇਕ/148