ਪੰਨਾ:ਪੰਜਾਬ ਦੇ ਲੋਕ ਨਾਇਕ - ਸੁਖਦੇਵ ਮਾਦਪੁਰੀ.pdf/157

ਇਹ ਸਫ਼ਾ ਪ੍ਰਮਾਣਿਤ ਹੈ

ਪੂਰਨ ਭਗਤ

1

ਭਗਤੀ ਤੇਰੀ ਪੂਰਨਾ
ਕੱਚੇ ਧਾਗੇ ਦਾ ਸੰਗਲ ਬਣ ਜਾਵੇ

2

ਵੇ ਮੈਂ ਬਾਗ਼ ਲਵਾਵਾਂ ਪੂਰਨਾ
ਤੇ ਕਲੀਆਂ ਦੇ ਪੱਜ ਆ

ਕਲੀਆਂ ਦੇ ਪੱਜ ਨਾ ਆਵਾਂ
ਨੀ ਤੂੰ ਲਗਦੀ ਧਰਮ ਦੀ ਮਾਂ
ਨੀ ਅਕਲੋਂ ਸਮਝ ਸਿਆਣੀਏਂ

ਨਾ ਤੂੰ ਮੇਰੇ ਜਰਮਿਆਂ
ਵੇ ਨਾ ਮੈਂ ਗੋਦ ਖਲਾਇਆ
ਵੇ ਮੈਂ ਕਿਸ ਵਿਧ ਲਗਦੀ ਮਾਂ ਤੇਰੀ
ਵੇ ਸੋਹਣਿਆਂ ਪੂਰਨਾ ਵੇ

ਬਾਪ ਮੇਰੇ ਦੀ ਇਸਤਰੀ ਨੀ ਤੂੰ
ਇਸ ਵਿਧ ਲਗਦੀ ਮਾਂ ਮੇਰੀ
ਨੀ ਅਕਲੋਂ ਸਮਝ ਸਿਆਣੀਏਂ

ਵੇ ਮੈਂ ਖੂਹਾ ਲਵਾਵਾਂ ਪੂਰਨਾ
ਵੇ ਤੂੰ ਨ੍ਹਾਵਣ ਦੇ ਪੱਜ ਆ
ਵੇ ਸੋਹਣਿਆਂ ਪੂਰਨਾ ਵੇ

ਨ੍ਹਾਵਣ ਦੇ ਪੱਜ ਨਾ ਆਵਾਂ
ਨੀ ਤੂੰ ਲਗਦੀ ਧਰਮ ਦੀ ਮਾਂ ਮੇਰੀ
ਨੀ ਅਕਲੋਂ ਸਮਝ ਸਿਆਣੀਏਂ

ਪੰਜਾਬ ਦੇ ਲੋਕ ਨਾਇਕ/153