ਪੰਨਾ:ਬੋਲੀਆਂ ਦਾ ਪਾਵਾਂ ਬੰਗਲਾ - ਸੁਖਦੇਵ ਮਾਦਪੁਰੀ.pdf/50

ਇਹ ਸਫ਼ਾ ਪ੍ਰਮਾਣਿਤ ਹੈ

ਅੱਖ ਮਾਰ ਕੇ ਚਰ੍ਹੀ ਵਿਚ ਬੜਗੀ
ਐਡਾ ਕੀ ਜ਼ਰੂਰੀ ਕੰਮ ਸੀ

ਕਾਲ਼ਾ ਨਾਗ ਨੀ ਚਰ੍ਹੀ ਵਿਚ ਮੇਲ੍ਹੇ

ਬਾਹਮਣੀ ਦੀ ਗੁੱਤ ਵਰਗਾ

ਅਲ਼ਸੀ

ਮੇਰੀ ਨਣਦ ਚੱਲੀ ਮੁਕਲਾਵੇ
ਅਲਸੀ ਦੀ ਫੁੱਲ ਵਰਗੀ

ਮੂੰਗੀ

ਉਚੇ ਟਿੱਬੇ ਇਕ ਮੂੰਗੀ ਦਾ ਬੂਟਾ
ਉਹਨੂੰ ਲੱਗੀਆਂ ਢਾਈ ਟਾਂਟਾਂਂ
ਕਰਾ ਦੇ ਨੀ ਮਾਏਂ ਜੜੁੱਤ ਬਾਂਕਾਂ

ਜੌਂ

ਉਚੇ ਟਿੱਬੇ ਇਕ ਜੌਆਂ ਦਾ ਬੂਟਾ
ਉਹਨੂੰ ਲੱਗੀਆਂ ਬੱਲੀਆਂ
ਬੱਲੀਆਂ ਨੂੰ ਲੱਗਾ ਕਸੀਰ
ਕੁੜਤੀ ਮਲ ਮਲ ਦੀ-
ਭਖ ਭਖ ਉਠੇ ਸਰੀਰ

ਕਰੇਲੇ

ਗੰਢਾ ਤੇਰੇ ਕਰੇਲੇ ਮੇਰੇ
ਖੂਹ ਤੇ ਮੰਗਾ ਲੈ ਰੋਟੀਆਂ

ਗੰਢੇ ਤੇਰੇ ਕਰੇਲੇ ਮੇਰੇ

ਰਲ਼ਕੇ ਤੜਕਾਂਗੇ

48 - ਬੋਲੀਆਂ ਦਾ ਪਾਵਾਂ ਬੰਗਲਾ