ਇਹ ਸਫ਼ਾ ਪ੍ਰਮਾਣਿਤ ਹੈ


ਨਾਟ ਪਹਿਲਾ

 ਝਾਕੀ ਪਹਿਲੀ


ਪਿੰਡ ਮੱਦੂਛਾਂਗਾ
ਵੇਲਾ ਲਉਢਾ ਪਹਿਰ


[ਪਿੰਡ ਦੇ ਬਾਹਰ ਸੇਂਜੀ ਦੀ ਪੈਲੀ ਵਿੱਚ
ਅਰਜਨ ਪੱਠੇ ਵੱਢ ਰਿਹਾ ਏ, ਚੰਨਣ
ਨਾਲੋ ਨਾਲ ਕੱਠੇ ਕਰੀ ਜਾਂਦਾ ਏ। ]
ਅਰਜਨ-ਰੱਬ ਦੀ ਮੇਹਰ ਹੋਵੇ ਤੇ ਰੂਪ! ਰੂਪ ਵੀ ਕਿਹੜਾ
ਚੰਨਣਾ ਹਾਰੀ ਸਾਰੀ ਤੇ ਆਉਂਦਾ, ਰੂਪ ਵੀ ਨਸੀਬਾਂ
ਨਾਲ ਤੇ ਵਧ ਕੇ ਨਸੀਬ ਉਹਦੇ ਜੀਹਦੇ ਘਰ ਰੂਪ
ਵਾਲੀ ਹੋਵੇ।
ਚੰਨਣ--ਤੂੰ ਤੇ ਅਰਜਣਾਂ, ਅਜੇ ਚੰਗੀ ਤਰ੍ਹਾਂ ਵੇਖੀ ਨਹੀਂ ਹੋਣੀ,
ਉਹਦੇ ਤੇ ਸ਼ਕਲ ਸੀ, ਕਾਹਦੀਆਂ ਗੱਲਾਂ!
ਅਰਜਨ-ਪਈ ਗੱਲ ਵੀ ਕੋਈ ਨਿੱਕੀ ਜੇਹੀ ਨਹੀਂ ਹੋਈ, ਚੋਰਾਂ
ਨੂੰ ਪੈਣ ਮੋਰ, ਤੇ ਮੋਰਾਂ ਨੂੰ ਪੈਣ ਕਜਾਈਂ। ਮੈਂ ਤੇ
ਆਹ ਭਾਈ ਵਾਲਾ ਦੋਹੜਾ ਅੱਖੀਂ ਵੇਖ ਲਿਆ; ਪਰ ਤੂੰ
ਰਵਾਲ ਜਿਨਾਂ ਫਿਕਰ ਨੂੰ ਕਰ, ਉਹ ਆਈ ਸੋ ਆਈ।
ਚੰਨਣ--ਤਾਂ ਵੀ ਨੱਥੇ ਨੇ ਕੀ ਦੱਸਿਆ ਆ ਕੇ? ਸੁਣਿਆ ਆ