ਪੰਨਾ:ਮਹਿਕ ਪੰਜਾਬ ਦੀ - ਸੁਖਦੇਵ ਮਾਦਪੁਰੀ.pdf/117

ਇਹ ਸਫ਼ਾ ਪ੍ਰਮਾਣਿਤ ਹੈ

ਅਦਾਲਤ ਵਿੱਚ ਮੁਕੱਦਮਾ ਚੱਲਿਆ। ਸੱਯਦ ਮੁਹੰਮਦ ਸ਼ਾਹ ਨੂੰ ਫਾਂਸੀ ਅਤੇ ਅਤਰੀ ਨੂੰ ਕਾਲ਼ੇ ਪਾਣੀ ਦੀ ਸਜ਼ਾ ਦਿੱਤੀ ਗਈ। ਦਲੇਲ ਗੁਜਰ ਵਾਅਦਾ ਮੁਆਫ਼ ਗਵਾਹ ਹੋਣ ਕਾਰਨ ਛੱਡ ਦਿੱਤਾ ਗਿਆ। ਬਜ਼ੁਰਗ ਦੱਸਦੇ ਹਨ ਕਿ ਇਕ ਬੱਦਲਵਾਈ ਵਾਲੇ ਦਿਨ ਜਦੋਂ ਗੁਜਰ ਦਲੇਲ ਵੱਗ ਚਰਾਂਦਾ ਪਰਤਾਪੀ ਦੀ ਮਰਨ ਵਾਲ਼ੀ ਥਾਂ ਪੁੱਜਾ ਤਾਂ ਕੜਕਦੀ ਬਿਜਲੀ ਉਸ ਉੱਤੇ ਆ ਡਿੱਗੀ ਅਤੇ ਉਹ ਉੱਥੇ ਹੀ ਖੱਖੜੀ-ਖੱਖੜੀ ਹੋ ਗਿਆ।

ਸੈਂਕੜੇ ਵਰ੍ਹੇ ਬੀਤਣ ਮਗਰੋਂ ਵੀ ਪਰਤਾਪੀ ਦੀ ਦੁਖਾਂਤ ਕਥਾ ਸਾਡੇ ਇਲਾਕੇ ਦੇ ਸੰਵੇਦਨਸ਼ੀਲ ਲੋਕਾਂ ਦੇ ਮਨਾਂ ਉੱਤੇ ਛਾਈ ਹੋਈ ਹੈ। ਜਗੀਰਦਾਰਾਂ ਵਲੋਂ ਕੀਤੇ ਗਏ ਪਰਤਾਪੀ ਦੇ ਕਤਲ ਨੂੰ ਉਹਨਾਂ ਅਜੇ ਤਕ ਨਹੀਂ ਭੁਲਾਇਆ। ਉਹ ਪਰਤਾਪੀ ਦੀ ਸੱਚੀ ਸੁੱਚੀ ਪਾਕ ਮੁਹੱਬਤ ਨੂੰ ਸੈਆਂ ਪ੍ਰਣਾਮ ਕਰਦੇ ਹਨ।

115/ਮਹਿਕ ਪੰਜਾਬ ਦੀ