ਪੰਨਾ:ਮਹਿਕ ਪੰਜਾਬ ਦੀ - ਸੁਖਦੇਵ ਮਾਦਪੁਰੀ.pdf/122

ਇਹ ਸਫ਼ਾ ਪ੍ਰਮਾਣਿਤ ਹੈ

"ਨਾ ਮੈਂ ਪਿਆਸਾ ਪਾਣੀ ਦਾ ਨੀ
ਲੈਣਾ ਤੇਰਾ ਦੀਦਾਰ
ਨੀ ਲੁਹਾਰੀਏ
ਭਲਾ ਸਾਲੂ ਵਾਲੀਏ ਨੀ ਗੋਰੀਏ।"

"ਜੇ ਤੂੰ ਨੰਗਾ ਬਸਤਰ ਦਾ ਵੇ
ਬਸਤਰ ਦਿੰਨੀ ਆਂ ਸਮਾਂ
ਵੇ ਫ਼ਕੀਰਾਂ
ਭਲਾ ਵੇ ਦਲਾਲਿਆਂ ਵੇ ਰੋਡਿਆ।"

"ਨਾ ਮੈਂ ਨੰਗਾ ਬਸਤਰ ਦਾ ਨੀ
ਲੈਣਾ ਤੇਰਾ ਦੀਦਾਰ
ਨੀ ਲੁਹਾਰੀਏ
ਭਲਾ ਸਾਲੂ ਵਾਲੀਏ ਨੀ ਗੋਰੀਏ।"

"ਜੇ ਤੂੰ ਭੁੱਖਾ ਰੰਨਾਂ ਦਾ ਵੇ
ਵਿਆਹ ਦਿੰਨੀ ਆਂ ਕਰਵਾ
ਵੇ ਫ਼ਕੀਰਾ
ਭਲਾ ਵੇ ਦਲਾਲਿਆ ਵੇ ਰੋਡਿਆ।"

"ਨਾ ਮੈਂ ਭੁੱਖਾ ਰੰਨਾਂ ਦਾ ਨੀ
ਲੈਣਾ ਤੇਰਾ ਦੀਦਾਰ
ਨੀ ਲੁਹਾਰੀਏ
ਭਲਾ ਸਾਲੂ ਵਾਲੀਏ ਨੀ ਗੋਰੀਏ।"

"ਦਰ ਵਿੱਚੋਂ ਧੂਣਾ ਚੱਕ ਲੈ ਵੇ
ਬਾਹਰੋਂ ਆਜੂ ਮੇਰਾ ਬਾਪ
ਵੇ ਫ਼ਕੀਰਾ
ਭਲਾ ਵੇ ਦਲਾਦਿਆ ਵੇ ਰੋਡਿਆ।"

"ਦਰ ਵਿੱਚੋਂ ਧੂਣਾ ਨਾ ਚੱਕਣਾ ਨੀ
ਲੈਣਾ ਤੇਰਾ ਦੀਦਾਰ
ਨੀ ਲੁਹਾਰੀਏ
ਭਲਾ ਸਾਲੂ ਵਾਲੀਏ ਨੀ ਗੋਰੀਏ।"

ਪਰੰਤੂ ਰੋਡੇ ਨੇ ਜਲਾਲੀ ਦੇ ਦਰਾਂ ਅੱਗੋਂ ਧੂਣਾ ਨਾ ਚੁੱਕਿਆ। ਜਲਾਲੀ ਦੇ ਭਰਾਵਾਂ ਨੇ ਉਹਨੂੰ ਮਾਰ-ਮਾਰ ਕੇ ਅੱਧਮੋਇਆ ਕਰ ਸੁੱਟਿਆ ਅਤੇ ਰਾਤ ਸਮੇਂ ਸੁਹਾਂ

120/ਮਹਿਕ ਪੰਜਾਬ ਦੀ