ਪੰਨਾ:ਮਹਿਕ ਪੰਜਾਬ ਦੀ - ਸੁਖਦੇਵ ਮਾਦਪੁਰੀ.pdf/284

ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਹੱਸਦੀ ਖੇਡਦੀ ਆਵਾਂ
194
ਕੋਇਲ ਨਿੱਤ ਕੂਕਦੀ
ਕਦੇ ਬੋਲ ਚੰਦਰਿਆ ਕਾਵਾਂ
195

ਇਲ੍ਹ


ਅੱਖ ਪਟਵਾਰਨ ਦੀ
ਜਿਉਂ ਇਲ਼੍ਹ ਦੇ ਆਹਲਣੇ ਆਂਡਾ
196

ਕੋਇਲ


ਪ੍ਰੀਤਾਂ ਦੀ ਮੈਨੂੰ ਕਦਰ ਬਥੇਰੀ
ਲਾ ਕੇ ਮੈਂ ਤੋੜ ਨਿਭਾਵਾਂ
ਕੋਇਲੇ ਸਾਉਣ ਦੀਏ-
ਤੈਨੂੰ ਹੱਥ ਤੇ ਚੋਗ ਚੁਗਾਵਾਂ
197

ਕਬੂਤਰ


ਜੱਗੇ ਜੱਟ ਦੇ ਕਬੂਤਰ ਚੀਨੇ
ਨਦੀਓਂ ਪਾਰ ਚੁਗਦੇ
198
ਬਣ ਕੇ ਕਬੂਤਰ ਚੀਨਾ
ਗਿੱਧੇ ਵਿੱਚ ਆ ਬੱਲੀਏ
199

ਕੂੰਜ


ਕੂੰਜੇ ਪਹਾੜ ਦੀਏ
ਕਦੇ ਪਾ ਵਤਨਾਂ ਵਲ ਫੇਰਾ
200
ਨੰਦ ਕੁਰ ਚੰਦ ਕੁਰ ਦੋਵੇਂ ਭੈਣਾਂ
ਹੌਲਦਾਰ ਨੂੰ ਵਿਆਹੀਆਂ
ਰੋਟੀ ਲੈ ਕੇ ਚੱਲੀਆਂ ਹੌਲਦਾਰ ਦੀ
ਰਾਹ ਵਿੱਚ ਮਰਨ ਤਿਹਾਈਆਂ
ਗੜਵੀ ਭਰ ਮਿੱਤਰਾ-
ਕੂੰਜਾਂ ਮਰਨ ਤਿਹਾਈਆਂ

282/ਮਹਿਕ ਪੰਜਾਬ ਦੀ