ਪੰਨਾ:ਮਹਿੰਦੀ ਸ਼ਗਨਾਂ ਦੀ - ਸੁਖਦੇਵ ਮਾਦਪੁਰੀ.pdf/102

ਇਹ ਸਫ਼ਾ ਪ੍ਰਮਾਣਿਤ ਹੈ

ਛੱਜ ਓਹਲੇ ਛਾਨਣੀ
ਪਰਾਤ ਓਹਲੇ ਛੱਜ ਓਏ
ਨਾਨਕਿਆਂ ਦਾ ਮੇਲ਼ ਆਇਆ
ਗਾਉਣ ਦਾ ਨਾ ਚੱਜ ਓਏ

4.
ਸੁਰਜੀਤ ਕੁਰੇ ਕੁੜੀਏ
ਗੁੜ ਦੀ ਰੋੜੀ ਚਾਹ ਦੇ ਪੱਤੇ
ਦੁੱਧ ਬਜ਼ਾਰੋਂ ਲਿਆ ਦੇ
ਫੱਕਰ ਨੀ ਤੇਰੇ ਬਾਹਰ ਖੜੇ
ਸਾਨੂੰ ਚਾਹ ਦੀ ਘੁੱਟ ਪਲ਼ਾ ਦੇ
ਫੱਕਰ ਨੀ ਤੇਰੇ ਬਾਹਰ ਖੜੇ

5.
ਸਾਨੂੰ ਆਇਆਂ ਨੂੰ ਮੰਜਾ ਨਾ ਡਾਹਿਆ
ਨੀ ਚੱਲੋ ਭੈਣੋਂ ਮੁੜ ਚੱਲੀਏ
ਸੋਡਾ ਵੇਹੜਾ ਭੀੜਾ ਨੀ
ਚੱਲੋ ਭੈਣੋਂ ਮੁੜ ਚੱਲੀਏ
ਸੋਡੇ ਕੋਠੇ ਤੇ ਥਾਂ ਹੈਨੀ
ਚੱਲੋ ਭੈਣੋਂ ਮੁੜ ਚੱਲੀਏ

6.
ਮੋਠ ਕੁੜੇ ਨੀ ਮੋਠ ਕੁੜੇ
ਮਾਮਾ ਸੁੱਕ ਕੇ ਤੀਲਾ ਹੋਇਆ
ਮਾਮੀ ਹੋ ਗਈ ਤੋਪ ਕੁੜੇ
ਮਰਹੱਟੇ ਵਾਲ਼ੀ ਤੋਪ ਕੁੜੇ
ਫਰੰਗੀ ਵਾਲ਼ੀ ਤੋਪ ਕੁੜੇ।
.

ਮਹਿੰਦੀ ਸ਼ਗਨਾਂ ਦੀ/ 106