ਪੰਨਾ:ਮਹਿੰਦੀ ਸ਼ਗਨਾਂ ਦੀ - ਸੁਖਦੇਵ ਮਾਦਪੁਰੀ.pdf/103

ਇਹ ਸਫ਼ਾ ਪ੍ਰਮਾਣਿਤ ਹੈ

ਜੰਨ ਦਾ ਸੁਆਗਤ


7
ਲੌਂਗਾਂ ਦੀ ਬਾੜ ਕਰੋ
ਜੀ ਜੰਨ ਨੇੜੇ ਨੇੜੇ
ਲੌਂਗਾਂ ਦੀ ਬਾੜ ਕਰੋ
ਜੀ ਜੰਨ ਨੇੜੇ ਨੇੜੇ

ਬੀਬੀ ਦੇ ਬਾਬਲ ਨੂੰ ਖ਼ਬਰ ਕਰੋ
ਜੀ ਜੰਨ ਨੇੜੇ ਨੇੜੇ
ਲੌਂਗਾਂ ਦੀ ਬਾੜ ਕਰੋ
ਜੀ ਜੰਨ ਨੇੜੇ ਨੇੜੇ

ਬੀਬੀ ਦੇ ਮਾਮੇ ਨੂੰ ਖ਼ਬਰ ਕਰੋ
ਜੀ ਜੰਨ ਨੇੜੇ ਨੇੜੇ
ਲੌਂਗਾਂ ਦੀ ਬਾੜ ਕਰੋ
ਜੀ ਜਨ ਨੇੜੇ ਨੇੜੇ

ਬੀਬੀ ਦੇ ਚਾਚਿਆਂ ਨੂੰ ਖ਼ਬਰ ਕਰੋ
ਜੀ ਜੰਨ ਨੇੜੇ ਨੇੜੇ
ਲੌਂਗਾਂ ਦੀ ਬਾੜ ਕਰੋ
ਜੀ ਜੰਨ ਨੇੜੇ ਨੇੜੇ
8
ਆਉਂਦੇ ਸਜਨਾਂ ਨੂੰ ਕੋਰੇ ਵਛਾ ਦਿਓ
ਦਰੀਆਂ ਦੇ ਮੇਲ ਮਿਲਾ ਦਿਓ
ਮਨ ਸੋਚ ਕੇ ਗੁਰਾਂ ਵਲ ਜਾਇਓ

ਮਹਿੰਦੀ ਸ਼ਗਨਾਂ ਦੀ/ 107