ਪੰਨਾ:ਮਹਿੰਦੀ ਸ਼ਗਨਾਂ ਦੀ - ਸੁਖਦੇਵ ਮਾਦਪੁਰੀ.pdf/88

ਇਹ ਸਫ਼ਾ ਪ੍ਰਮਾਣਿਤ ਹੈ

ਵਿਆਹ ਵਾਲੇ ਘਰ ਵਿਚ ਹਾਸੇ ਠੱਠੇ ਦਾ ਮਾਹੌਲ ਬਣਿਆ ਹੁੰਦਾ ਹੈ। ਇਸੇ ਰੌਲੇ ਰੱਪੇ ਦੇ ਮਾਹੌਲ ਵਿਚ ਮਾਸੀ, ਭੂਆਂ ਦਾ ਪਰਿਵਾਰ ਅਤੇ ਨਾਨਕਾ ਮੇਲ ਘਰ ਵਿਚ ਪ੍ਰਵੇਸ਼ ਕਰਦਾ ਹੈ। ਉਹ ਆਪਣੀ ਪਹੁੰਚ ਸਿੱਠਣੀ ਦੇ ਰੂਪ ਵਿਚ ਦੇਂਦੇ ਹਨ:

ਸੁਰਜੀਤ ਕੁਰੇ ਕੁੜੀਏ
ਗੁੜ ਦੀ ਰੋੜੀ ਚਾਹ ਦੇ ਪੱਤੇ
ਦੁੱਧ ਬਜ਼ਾਰੋਂ ਲਿਆ ਦੇ
ਫੱਕਰ ਨੀ ਤੇਰੇ ਬਾਹਰ ਖੜੇ
ਸਾਨੂੰ ਚਾਹ ਦੀ ਘੁੱਟ ਪਲ਼ਾ ਦੇ
ਫੱਕਰ ਨੀ ਤੇਰੇ ਬਾਹਰ ਖੜੇ

ਸਾਨੂੰ ਆਇਆਂ ਨੂੰ ਮੰਜਾ ਨਾ ਡਾਹਿਆ
ਨੀ ਚੱਲੋ ਭੈਣੋਂ ਮੁੜ ਚੱਲੀਏ
ਸੋਡਾ ਵੇਹੜਾ ਭੀੜਾ ਨੀ
ਚੱਲੋ ਭੈਣੋਂ ਮੁੜ ਚੱਲੀਏ
ਸੋਡੇ ਕੋਠੇ ਤੇ ਥਾਂ ਹੈਨੀ
ਚੱਲੋ ਭੈਣੋਂ ਮੁੜ ਚੱਲੀਏ

ਨਾਨਕਾ ਮੇਲ ਦਾ ਗ੍ਰਹਿ-ਪ੍ਰਵੇਸ਼ ਸ਼ਗਨਾਂ ਨਾਲ ਕੀਤਾ ਜਾਂਦਾ ਹੈ ਵਿਆਂਦੜ ਮੁੰਡੇ-ਕੁੜੀ ਦੀ ਮਾਂ ਜਾਂ ਲਾਗਣ ਬਹੇ ਉਤੇ ਤੇਲ ਚੋ ਕੇ ਉਨ੍ਹਾਂ ਦੇ ਆਦਰ ਮਾਣ ਨਾਲ ਸੁਆਗਤ ਕਰਦੀ ਹੈ।

ਐਨੇ ਨੂੰ ਬਰਾਤ ਆਉਣ ਦਾ ਸਮਾਂ ਨੇੜੇ ਢੁਕ ਜਾਂਦਾ ਹੈ ... ਰਥਾਂ ਗੱਡੀਆਂ, ਉਠਾਂ ਅਤੇ ਘੋੜੀਆਂ ਦੀ ਧੂੜ ਪਿੰਡ ਦੀਆਂ ਬਰੂਹਾਂ ਤਕ ਪੁੱਜ ਜ ਹੈ ਤੋਂ ਸਾਰੀਆਂ ਮੇਲਣਾਂ ਕੱਠੀਆਂ ਹੋ ਕੇ ਆਪਣੇ ਘਰ ਦੇ ਦਰਵਾਜ਼ੇ ਮੂਹਰੇ ਖੜ ਕੇ ਸੁਆਗਤੀ ਗੀਤ ਗਾਉਂਦੀਆਂ ਹਨ:

ਲੌਂਗਾਂ ਦੀ ਬਾੜ ਕਰੋ
ਜੀ ਜੰਨ ਨੇੜੇ ਨੇੜੇ
ਲੌਂਗਾਂ ਦੀ ਬਾੜ ਕਰੋ
ਜੀ ਜੰਨ ਨੇੜੇ ਨੇੜੇ

ਮਹਿੰਦੀ ਸ਼ਗਨਾਂ ਦੀ/92