ਪੰਨਾ:ਲਹਿਰ ਹੁਲਾਰੇ.pdf/14

ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਹਾਏ, ਦਾਤਾ ਦਿੱਸਿਆ ਨਾ
ਸ੍ਵਾਦ ਜਿਨ੍ਹੇ ਦਿੱਤਾ ਐਸਾ,
ਦੇਂਦਾ ਰਸ-ਦਾਨ ਦਾਤਾ
ਆਪਾ ਕਿਉਂ ਲੁਕਾ ਗਿਆ ?

ਸਮਾਂ

ਰਹੀ ਵਾਸਤੇ ਘੱਤ
'ਸਮੇਂ' ਨੇ ਇੱਕ ਨਾ ਮੰਨੀ,
ਫੜ ਫੜ ਰਹੀ ਧਰੀਕ
'ਸਮੇਂ' ਖਿਸਕਾਈ ਕੰਨੀ,
ਕਿਵੇਂ ਨ ਸੱਕੀ ਰੋਕ
ਅਟਕ ਜੋ ਪਾਈ ਭੰਨੀ,
ਤ੍ਰਿੱਖੇ ਅਪਣੇ ਵੇਗ
ਗਿਆ ਟਪ ਬੰਨੇ ਬੰਨੀ,-

ਹੋ ! ਅਜੇ ਸੰਭਾਲ ਇਸ 'ਸਮੇਂ' ਨੂੰ
ਕਰ ਸਫਲ ਉਡੰਦਾ ਜਾਂਵਦਾ,
ਇਹ ਠਹਿਰਨ ਜਾਚ ਨ ਜਾਣਦਾ
ਲੰਘ ਗਿਆ ਨ ਮੁੜਕੇ ਆਂਵਦਾ ।

-੧੦-