ਪੰਨਾ:ਲੋਕ ਗੀਤਾਂ ਦੀ ਸਮਾਜਿਕ ਵਿਆਖਿਆ - ਸੁਖਦੇਵ ਮਾਦਪੁਰੀ.pdf/137

ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ



ਪਪੀਹਾ ਵੇਖੋ ਨੀ ਭੈੜਾ
ਪੀਆ ਪੀਆ ਬੋਲੇ
ਲੈ ਪੈਲਾਂ ਪਾਂਦੇ ਨੀ
ਬਾਗੀਂ ਮੋਰਾਂ ਸ਼ੋਰ ਮਚਾਇਆ
ਅਨੀ ਖਿੜ ਖਿੜ ਫੁੱਲਾਂ ਨੇ
ਸਾਨੂੰ ਮਾਹੀਆ ਯਾਦ ਕਰਾਇਆ
ਮੈਂ ਅਥਰੂ ਡੋਲ੍ਹਾਂ ਨੀ
ਕੋਈ ਸਾਰ ਨਾ ਲੈਂਦਾ ਮੇਰੀ
ਰਲ ਆਓ ਸਈਓ ਨੀ
ਸੱਭੇ ਤੀਆਂ ਖੇਡਣ ਜਾਈਏ

ਨਿੱਕੀ ਨਿੱਕੀ ਕਣੀ ਦਾ ਮੀਂਹ ਮੁਟਿਆਰਾਂ ਅੰਦਰ ਸੁੱਤੇ ਦਰਦ ਜਗਾ ਦੇਂਦਾ ਹੈ ਤੇ ਉਹ ਗਿੱਧਾ ਪਾਉਣ ਲਈ ਉਤਸੁਕ ਹੋ ਉਠਦੀਆਂ ਹਨ।

ਛਮ ਛਮ ਛਮ ਛਮ ਪੈਣ ਪੁਹਾਰਾਂ
ਬਿਜਲੀ ਦੇ ਰੰਗ ਨਿਆਰੇ
ਆਓ ਕੁੜੀਓ ਗਿੱਧਾ ਪਾਈਏ
ਸਾਨੂੰ ਸਾਉਣ ਸੈਨਤਾਂ ਮਾਰੇ

ਸਾਉਣ ਮਹੀਨੇ ਦੀਆਂ ਕਾਲੀਆਂ ਘਟਾਵਾਂ ਬ੍ਰਿਹੋਂ ਕੁੱਠੀ ਨੂੰ ਤੜਫ਼ਾ ਦੇਂਦੀਆਂ ਹਨ:

ਭਿਜ ਗਈ ਰੂਹ ਮਿੱਤਰਾ
ਸ਼ਾਮ ਘਟਾ ਚੜ੍ਹ ਆਈਆਂ

ਉਹ ਮਾਹੀ ਦਾ ਰਾਹ ਉਡੀਕਦੀ ਰਹਿੰਦੀ ਹੈ: -

ਬੱਦਲਾਂ ਨੂੰ ਵੇਖ ਰਹੀ
ਮੈਂ ਤੇਰਾ ਸੁਨੇਹਾ ਪਾਕੇ

ਉਹ ਤਾਂ ਕੋਇਲ ਨੂੰ ਆਪਣੇ ਹੱਥਾਂ ਤੇ ਚੋਗ ਚੁਗਾਉਣ ਲਈ ਤਿਆਰ ਹੈ:-

ਪ੍ਰੀਤਾਂ ਦੀ ਮੈਨੂੰ ਕਦਰ ਬਥੇਰੀ । ਲਾ ਕੇ ਤੋੜ ਨਿਭਾਵਾਂ ਨੀ ਕੋਇਲੇ ਸਾਉਣ ਦੀਏ

ਲੋਕ ਗੀਤਾਂ ਦੀ ਸਮਾਜਿਕ ਵਿਆਖਿਆ / 133