ਪੰਨਾ:ਲੋਕ ਗੀਤਾਂ ਦੀ ਸਮਾਜਿਕ ਵਿਆਖਿਆ - ਸੁਖਦੇਵ ਮਾਦਪੁਰੀ.pdf/157

ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਸਾਡੀ ਲੋਹੜੀ ਮਨਾ ਦੋ

ਕੋਠੀ ਹੇਠ ਡੱਕਾ
ਥੋਨੂੰ ਰਾਮ ਦਊਗਾ ਬੱਚਾ
ਸਾਡੀ ਲੋਹੜੀ ਮਨਾ ਦੋ

ਭੈਣਾਂ ਨੂੰ ਵੀਰੇ ਦੇ ਵਿਆਹੇ ਜਾਣ ਤੇ ਭਤੀਜੇ ਦੇ ਜੰਮਣ ਦਾ ਚਾਅ ਹੁੰਦਾ ਹੈ। ਉਹ ਗੁੜ ਮੰਗਦੀਆਂ ਹੋਈਆਂ ਪ੍ਰਾਰਥਨਾ ਕਰਦੀਆਂ ਹਨ :

ਆ ਵੀਰਾ ਤੂੰ ਜਾਹ ਵੀਰਾ
ਵੰਨੀ ਨੂੰ ਲਿਆ ਵੀਰਾ
ਵੰਨੀ ਤੇਰੀ ਹਰੀ ਭਰੀ
ਰਾਜੇ ਦੇ ਦਰਬਾਰ ਖੜੀ
ਇਕ ਫੁਲ ਜਾ ਪਿਆ
ਰਾਜੇ ਦੇ ਦਰਬਾਰ ਪਿਆ
ਰਾਜੇ ਬੇਟੀ ਸੁੱਤੀ ਪਈ
ਸੁੱਤੀ ਨੂੰ ਜਗਾ ਲਿਆ
ਰੱਤੇ ਡੋਲੇ ਪਾ ਲਿਆ
ਰੱਤਾ ਡੋਲਾ ਚੀਕਦਾ
ਭਾਬੋ ਨੂੰ ਉਡੀਕਦਾ
ਭਾਬੋ ਕੁਛੜ ਗੀਗਾ
ਉਹ ਮੇਰਾ ਭਤੀਜਾ
ਭਤੀਜੇ ਪੈਰੀਂ ਕੁੜੀਆਂ
ਕਿਸ ਸੁਨਿਆਰੇ ਘੜੀਆਂ
ਆਸਾ ਰਾਮ ਨੇ ਘੜੀਆਂ
ਘੜਨ ਵਾਲਾ ਜੀਵੇ
ਘੜਾਉਣ ਵਾਲਾ ਜੀਵੇ
ਪਾ ਦੇ ਗੁੜ ਦੀ ਰੋੜੀ

ਦਾਨ ਕਰਨ ਨਾਲ ਸਾਰੇ ਕਾਰਜ ਰਾਸ ਆਉਂਦੇ ਹਨ। ਸਮੁੱਚੇ ਪਰਿਵਾਰ ਲਈ ਸ਼ੁਭ ਕਾਮਨਾਵਾਂ ਭੇਂਟ ਕਰਦੀਆਂ ਹੋਈਆਂ ਕੁੜੀਆਂ ਗਾਉਂਦੀਆਂ ਹਨ :

ਪਾ ਨੀ ਮਾਏਂ ਪਾ
ਕਾਲੇ ਕੁੱਤੇ ਨੂੰ ਵੀ ਪਾ
ਕਾਲਾ ਕੁੱਤਾ ਦਏ ਵਧਾਈ

ਲੋਕ ਗੀਤਾਂ ਦੀ ਸਮਾਜਿਕ ਵਿਆਖਿਆ/153