ਪੰਨਾ:ਵਲੈਤ ਵਾਲੀ ਜਨਮ ਸਾਖੀ.pdf/59

ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਣਿ ਪੀਸਾ ਪਾਇ॥ ਅਗੀ ਸੇਤੀ ਜਾਲੀਆ ਭਸਮ ਸੇਤੀ ਰਲਿ ਜਾਉ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ॥੨॥ ਪੰਖੀ ਹੋਇ ਕੈ ਜੇ ਭਵਾ ਸੈ ਅਸਮਾਨੀ ਜਾਉ॥ ਨਦਰੀ ਕਿਸੈ ਨ ਆਵਉ ਨਾ ਕਿਛੁ ਪੀਆ ਨ ਖਾਉ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ॥੩॥ ਨਾਨਕ ਕਾਗਦ ਲਖ ਮਣਾ ਪੜਿ ਪੜਿ ਕੀਚੈ ਭਾਉ॥ ਮਸੂ ਤੋਟਿ ਨ ਆਵਈ ਲੇਖਣਿ ਪਉਣੁ ਚਲਾਉ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ॥੪॥੨॥ਤਬ ਫਿਰਿ॥ ਅਵਾਜ ਹੋਆ॥ ਨਾਨਕ ਮੇਰਾ ਹੁਕਮੁ ਤੇਰੀ ਨਦਰੀ ਆਇਆ ਹੈ॥ ਤੂ ਮੇਰੇ ਹੁਕਮ ਕੀ ਸਿਫਤਿ ਕਰੁ ਜੋ ਕਿਸੀ ਕਿਆ ਕਿਆ ਹੋਆ ਹੈ॥ਅਤੇ ਮੇਰੇ ਦ

48