ਪੰਨਾ:ਵਲੈਤ ਵਾਲੀ ਜਨਮ ਸਾਖੀ.pdf/67

ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਕਹਿਆ ॥ਸਲੋਕ॥ ਰਾਗੁ ਮਾਝ ਵਿਚਿ॥ ਮੁਸਲਮਾਨੁ ਕਹਾਵਣੁ ਮੁਸਕਲੁ ਜਾ ਹੋਇ ਤਾ ਮੁਸਲਮਾਨੁ ਕਹਾਵੈ॥ਅਵਲਿ ਅਉਲਿ ਦੀਨੁ ਕਰਿ ਮਿਠਾ ਮੁਸਲਮਾਨਾ ਮਾਲੁ ਮੁਸਾਵੈ॥ਹੋਇ ਮੁਸਲਿਮੁ ਦੀਨੁ ਮੁਹਾਣੈ ਮਰਣਿ ਜੀਵਣ ਕਾ ਭਰਮੁ ਚੁਕਾਵੈ॥ ਰਬ ਕੀ ਰਜਾਇ ਮੰਨੈ ਸਿਰ ਉਪਰਿ॥ ਕਰਤਾ ਮਨੈ ਆਪੁ ਗਵਾਵੈ॥ ਤਉ ਨਾਨਕ ਸਰਬ ਜੀਆ ਮਿਹਿਰੰਮਤਿ ਹੋਇ ਤਾ ਮੁਸਲਮਾਣੁ ਕਹਾਵੈ॥੧॥ ਮਿਹਰ ਮਸੀਤਿ ਸਿਦਕੁ ਮੁਸਲਾ॥ ਹਕੁ ਹਲਾਲੁ ਕੁਰਾਣੁ॥ ਸਰਮ ਸੁੰਨਤਿ ਸੀਲੁ ਰੋਜਾ ਹੋਹੁ ਮੁਸਲਮਾਣੁ॥ ਕਰਣੀ ਕਾਬਾ ਸਚੁ ਪੀਰੁ ਕਲਮਾ ਕਰਮ ਨਿਵਾਜ਼॥ਤਸਬੀ ਸਾ ਤਿਸੁ ਭਾਵਸੀ ਨਾਨਕ ਰਖੈ ਲਾਜ॥੨॥ ਹਕੁ ਪਰਾਇਆ ਨਾਨਕਾ ਉਸੁ ਸੂਅ

56