ਪੰਨਾ:ਸ਼ਗਨਾਂ ਦੇ ਗੀਤ - ਸੁਖਦੇਵ ਮਾਦਪੁਰੀ.pdf/51

ਇਹ ਸਫ਼ਾ ਪ੍ਰਮਾਣਿਤ ਹੈ

ਕੌੜੀ ਨਿੰਮ ਨੂੰ ਪਤਾਸੇ ਲਗਦੇ
ਵਿਹੜੇ ਛੜਿਆਂ ਦੇ
*
ਤੇਰੇ ਝੁਮਕੇ ਲੈਣ ਹੁਲਾਰੇ
ਨਿੰਮ ਨਾਲ਼ ਝੂਟਦੀਏ
*
ਮੈਨੂੰ ਕੱਲੀ ਨੂੰ ਚੁਬਾਰਾ ਪਾਦੇ
ਰੋਹੀ ਵਾਲ਼ਾ ਜੰਡ ਵੇਚ ਕੇ
*
ਮਰਗੀ ਨੂੰ ਰੁੱਖ ਰੋਣਗੇ
ਅੱਕ ਢੱਕ ਤੇ ਕਰੀਰ ਜੰਡ ਬੇਰੀਆਂ
*
ਆਮ ਖਾਸ ਨੂੰ ਡੇਲੇ
ਮਿੱਤਰਾਂ ਨੂੰ ਖੰਡ ਦਾ ਕੜਾਹ
*
ਕੌਲ ਕੱਲਰ ਵਿਚ ਲਗਗੀ ਟਾਹਲੀ
ਵਧਗੀ ਸਰੂਆਂ ਸਰੂਆਂ
ਆਉਂਦਿਆ ਰਾਹੀਆ ਘੜਾ ਚੁਕਾ ਜਾ
ਕੌਣ ਵੇਲੇ ਦੀਆਂ ਖੜੀਆਂ
ਖੜੀਆ ਦੇ ਸਾਡੇ ਪੱਟ ਫੁਲ ਜਾਂਦੇ
ਹੇਠੋਂ ਮਚਦੀਆਂ ਤਲ਼ੀਆਂ
ਰੂਪ ਕੁਆਰੀ ਦਾ-
ਖੰਡ ਮਿਸ਼ਰੀ ਦੀਆਂ ਡਲ਼ੀਆਂ
*
ਰੱਤਾ ਪਲੰਘ ਚੰਨਣ ਦੇ ਪਾਵੇ
ਤੋੜ ਤੋੜ ਖਾਣ ਹੱਡੀਆਂ
*
ਛਡ ਕੇ ਦੇਸ਼ ਦੁਆਬਾ
ਅੰਬੀਆਂ ਨੂੰ ਤਰਸੇਂਗੀ
*
ਬੱਲੇ ਬੱਲੇ
ਬਈ ਅੰਬ ਉੱਤੇ ਤਾਰੋ ਬੋਲਦੀ
ਥੱਲੇ ਬੋਲਦੇ ਬੱਕਰੀਆਂ ਵਾਲ਼ੇ
*

49/ ਸ਼ਗਨਾਂ ਦੇ ਗੀਤ