ਪੰਨਾ:ਸਿੱਖ ਧਰਮ ਫ਼ਿਲਾਸਫ਼ੀ.pdf/147

ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

ਗੁਰੂ ਜੀ ਨੇ ਇਹਨਾਂ ਵਿਤਕਰਿਆਂ ਦੇ ਵਿਰੁੱਧ ਅਵਾਜ਼ ਉਠਾਈ, ਉਹਨਾਂ ਪਹਿਲਾਂ ਮਰਦ ਨੂੰ ਇਸਤਰੀ ਦੀ ਅਵਸਥਾ 'ਤੇ ਵਿਚਾਰ ਕਰਨ ਲਈ ਪ੍ਰੇਰਿਆ। ਉਹਨਾਂ ਨੇ ਉਸਨੂੰ ਕਿਹਾ ਕਿ ਤੂੰ ਇਸਤਰੀ ਜਾਤੀ ਨੂੰ ਔਰਤ ਦੀ ਥਾਂ ਜੇ ਮਾਂ ਕਰ ਤਕੇਂ, ਤਾਂ ਦੇਖ ਉਹ ਕਿਤਨੀ ਇੱਜ਼ਤ ਦੀ ਪਾਤਰ ਬਣਦੀ ਹੈ; ਜਿਸਦੀ ਕੁਖ ਤੋਂ ਵਲੀ, ਗੌਂਸ, ਕੁਤਬ, ਪੀਰ, ਪੈਗ਼ੰਬਰ, ਚਤਰ, ਬੀਰ ਤੇ ਸੂਰਮੇਂ ਪੈਦਾ ਹੁੰਦੇ ਹਨ, ਉਸਨੂੰ ਮੰਦਾ ਕਿਸ ਤਰ੍ਹਾਂ ਕਿਹਾ ਜਾ ਸਕਦਾ ਹੈ : ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ॥ (ਆਸਾ ਦੀ ਵਾਰ, ਪੰਨਾ ੪੭੩) ਸਮਾਜ ਦੇ ਇਸ ਅਨਿਆਇ ਦੇ ਖੰਡਨ ਕਰਨ ਤੋਂ ਬਾਅਦ ਉਹਨਾਂ ਨੇ ਜ਼ਾਤ ਪਾਤ ਦੇ ਵਿਤਕਰੇ ਦੇ ਵਿਰੁੱਧ ਭੀ ਰੋਸ ਪ੍ਰਗਟ ਕੀਤਾ ਤੇ ਕਿਹਾ, “ਨਾਨਕ ਤਾਂ ਉਹਨਾਂ ਦੇ ਨਾਲ ਹੈ ਜੋ ਨੀਚਾਂ ਵਿਚੋਂ ਨੀਚ, ਸਗੋਂ ਅਤਿ ਨੀਚ ਹਨ। ਮੈਂ ਵਡੀਆਂ ਜਾਤੀਆਂ ਵਾਲਿਆਂ ਦੀ ਰੀਸ ਨਹੀਂ ਕਰਦਾ। ਪ੍ਰਭੂ ਦੀ ਨਜ਼ਰ ਤੇ ਬਖ਼ਸ਼ਸ਼ ਹਮੇਸ਼ਾਂ ਨੀਵਿਆਂ 'ਤੇ ਹੀ ਹੁੰਦੀ ਹੈ।” ਨੀਚਾ ਅੰਦਰਿ ਨੀਚ ਜਾਤਿ ਨੀਚੀ ਹੂ ਅਤਿ ਨੀਚੁ। ਨਾਨਕੁ ਤਿਨ ਕੈ ਸੰਗਿ ਸਾਥਿ ਵਡਿਆ ਸਿਉ ਕਿਆ ਰੀਸ॥ ਜਿਥੈ ਨੀਚ ਸਮਾਲੀਅਨਿ ਤਿਥੈ ਨਦਰਿ ਤੇਰੀ ਬਖਸੀਸ॥ (ਸਿਰੀਰਾਗੁ ਮ: ੧, ਪੰਨਾ ੧੫) ਪਰ ਇਕ ਜਾਮੇ ਦੇ ਇਹ ਯਤਨ ਸਮਾਜ ਦੇ ਬੰਧਨਾਂ ਨੂੰ ਤੋੜ, ਸੁਤੰਤਰ ਮਨੁੱਖਾਂ ਦੀ ਵੱਡੀ ਸੰਖਿਆ ਵੀ ਨਹੀਂ ਸੀ ਬਣਾ ਸਕਦੀ। ਇਹ ਇਕ ਹਕੀਕਤ ਹੈ ਕਿ ਸਰ੍ਹੋਂ ਦੇ ਫੁੱਲ ਪੀੜਿਆਂ ਚੰਬੇਲੀ ਦਾ ਅੰਤਰ ਨਹੀਂ ਨਿਕਲ ਸਕਦਾ, ਉਸੇ ਤਰ੍ਹਾਂ ਹੀ ਅੰਧ-ਵਿਸ਼ਵਾਸੀ ਧਰਮ ਤੇ ਨੀਵੇਂ ਸਮਾਜ 'ਚੋਂ ਉੱਚੀ ਰਾਜਨੀਤਿਕ ਸੰਸਥਾ ਕਾਇਮ ਨਹੀਂ ਹੋ ਸਕਦੀ। ਭੁਲੇ ਹੋਏ ਮਨੁੱਖੀ ਸਮਾਜ ਨੇ ਰਾਜ ਨੂੰ ਸੱਚ ਦੀ ਸਥਾਪਨਾ ਕਰਨ ਵਾਲੀ ਸ਼੍ਰੇਣੀ ਦੀ ਥਾਂ ਭੈ ਦੇ ਕੇ, ਡਰਾ ਧਮਕਾ ਆਪਣੀ ਮਰਜ਼ੀ ਮਨਾਉਣ ਵਾਲੀ ਜਮਾਤ ਸਮਝ ਰਖਿਆ ਸੀ, ਜਿਥੇ ਪਸ਼ੂ-ਬਲ ਦੇ ਆਸਰੇ ਕਾਇਮ ਹੋਏ ਮੁਖੀ ਹੁਕਮਰਾਨ ਦੀ ਮਰਜ਼ੀ ਹੀ ਕਾਨੂੰਨ ਕਹੀ ਜਾਂਦੀ ਸੀ। ਸ਼ੀਰਾਜ਼ ਦੇ ਨੀਤੀਵਾਨ ਸਾਅਦੀ ਨੇ ਇਸ ਦਾ ਨਕਸ਼ਾ ਇਹਨਾਂ ਲਫ਼ਜ਼ਾਂ ਵਿਚ ਖਿਚਿਆ ਸੀ, “ਬਾਦਸ਼ਾਹ ਦੀ ਮਰਜ਼ੀ ਦੇ ਖ਼ਿਲਾਫ਼ ਕੋਈ ਰਾਇ ਕਾਇਮ ਕਰਨੀ ਆਪਣੇ ਲਹੂ ਨਾਲ ਹੱਥ ਧੋਣੇ ਹਨ। ਜੇ ਬਾਦਸ਼ਾਹ ਦਿਨ ਦੇ ਵੇਲੇ ਕਹੇ ਕਿ ਹੁਣ ਰਾਤ ਹੈ ਤਾਂ ਇਹ ਨਾ ਆਖ ਕਿ ਸੂਰਜ ਚਮਕ ਰਿਹਾ ਹੈ, ਸਗੋਂ ਇਹ ਕਹੋ ਕਿ ਹਾਂ ਹਜ਼ੂਰ, ਔਹ ਦੇਖੋ ! ਚੰਦ 'ਤੇ ਖਿਤੀਆਂ। ਖਿਲਾਫੇ ਰਾਇ ਸੁਲਤਾਨ ਰਾਇ ਜੁਸਤਨ ਯਾ ਖੂਨੇ ਖੇਸ਼ ਬਾਸ਼ਦ ਦਸਤ ਸੁਸਤਨ ਅਗਰ ਸ਼ਾਹ ਰੋਜ਼ ਰਾ ਗੋਇਦ ਸਬਅਸਤੀ। ਬਬਾਇਦ ਗੁਫਤ ਈਨਕ ਮਾਹੌ ਵੀਂ। ਇੱਕ ਇੱਕ १४७ Sri Satguru Jagjit Singh Ji eLibrary NamdhariElibrary@gmail.com