ਪੰਨਾ:ਸਿੱਖ ਧਰਮ ਫ਼ਿਲਾਸਫ਼ੀ.pdf/175

ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

ਆਮ ਜਨਤਾ ਦਾ ਜ਼ੋਰ ਪੈਂਦਾ ਹੈ ਤਾਂ ਉਹ ਲੋਕ-ਵੰਡ ਦੇ ਬਹਾਨੇ ਅਮੀਰਾਂ ਨੂੰ ਲੁੱਟ ਲੈਂਦੇ ਹਨ। ਗੱਲ ਕੀ, ਹਰ ਤਰ੍ਹਾਂ ਕਲੇਸ਼ ਹੀ ਕਲੇਸ਼ ਹੈ। ਹੋਵੇ ਵੀ ਕਿਉਂ ਨਾ ? ਧੁਰੋਂ ਹੁਕਮ ਹੈ : ਅੰਧਕਾਰ ਮੁਖਿ ਕਬਹਿ ਨ ਸੋਈ ਹੈ। ਰਾਜਾ ਰੰਕੁ ਦੋਊ ਮਿਲਿ ਹੋਈ ਹੈ। ਗਉੜੀ ਕਬੀਰ, ਪੰਨਾ ੩੨੫) ਸੁਖ ਤਾਂ ਪ੍ਰਕਾਸ਼ ਵਿਚ ਹੋਣਾ ਹੈ ਤੇ ਪ੍ਰਕਾਸ਼ ਜਾਗਤਿ ਜੋਤਿ ਦੇ ਪੁਜਾਰੀਆਂ ਦੇ ਹਿਰਦੇ ਵਿਚ ਹੀ ਆਉਣਾ ਹੈ। ਜੋ ਜੋਤਿ ਦੇ ਉਪਾਸ਼ਕ ਨਹੀਂ ਹਨ, ਜਿਨ੍ਹਾਂ ਦੇ ਹਿਰਦੇ ਵਿਚ ਜਾਗਤਿ ਜੋਤਿ ਦੇ ਚਾਨਣੇ ਦੇ ਸਾਹਮਣੇ ਮਾਇਆ ਦੀ ਭੀੜ ਆਈ ਹੋਈ ਹੈ ਉਹ ਤਾਂ ਹਨੇਰੇ ਵਿਚ ਹਨ ਭਾਵੇਂ ਉਹਨਾਂ ਦਾ ਜ਼ਾਹਿਰਾ ਭੇਖ ਸਿੱਖਾਂ ਵਾਲਾ ਹੀ ਕਿਉਂ ਨਾ ਹੋਵੇ। ਬਿਨਾਂ ਸੱਚੇ ਖ਼ਾਲਸੇ ਦੇ, ਜਗਤ ਹਨੇਰੇ ਵਿਚ ਹੈ ਤੇ ਹਨੇਰੇ ਦੇ ਰਾਜ-ਪ੍ਰਬੰਧ ਵਿਚ ਸੁਖ ਦੀ ਤਲਾਸ਼ ਅਕਾਸ਼ ਵਿਚੋਂ ਫੁਲ ਤੋੜਨੇ ਹਨ। ਖ਼ਾਲਸੇ ਦੀ ਸਕੀਮ ਵਿਚ ਤਾਂ ਜੋ ਰਾਜ-ਪ੍ਰਬੰਧ ਲਿਖਿਆ ਹੈ, ਉਸ ਦਾ ਪਹਿਲਾ ਫ਼ਿਕਰਾ ਹੀ ਇਹ ਹੈ ਕਿ ਜਿਸ ਦਿਨ ਖ਼ਾਲਸਈ ਰਾਜ-ਪ੍ਰਬੰਧ ਹੋਵੇਗਾ, ਉਸ ਦਿਨ ਦੁਨੀਆ ਦਾ ਨਾਮ ਬਦਲ ਕੇ ‘ਬੇਗਮਪੁਰਾ' ਰੱਖ ਦਿੱਤਾ ਜਾਏਗਾ ਤੇ ਦਸਤੂਰ ਇਹ ਵਰਤੇਗਾ : ਬੇਗਮਪੁਰਾ ਸਹਰ ਕੋ ਨਾਉ ॥ ਦੂਖੁ ਅੰਦੋਹੁ ਨਹੀ ਤਿਹਿ ਠਾਉ॥ ਨਾਂ ਤਸਵੀਸ ਖਿਰਾਜੁ ਨ ਮਾਲੁ ॥ ਖਉਫੁ ਨ ਖਤਾ ਨ ਤਰਸੁ ਜਵਾਲੁ॥ (ਗਉੜੀ ਰਵਿਦਾਸ, ਪੰਨਾ ੩੪੫) ਦੁਨੀਆ ਗਈ ਤਾਂ ਲਾਲਚ ਮੋਇਆ, ਜਿਥੇ ਲਾਲਚ ਨਹੀਂ ਉਥੇ ਖੋਹਣ-ਖਿੱਚਣ ਤੇ ਚੋਰੀ-ਧਾੜੇ ਕਾਹਦੇ ? ਜੋ ਚੋਰੀ ਨਹੀਂ ਤਾਂ ਰਾਖੀ ਕਿਉਂ ? ਜੇ ਰਖਵਾਲੀ ਨਹੀਂ ਤਾਂ ਖ਼ਰਾਜ ਕਿਉਂ ? ਇਹ ਤਾਂ ਸਾਰਾ ਢਾਂਚਾ ਹੀ ਲਾਲਚ ਦੇ ਸਿਰ 'ਤੇ ਖਲੋਤਾ ਹੋਇਆ ਹੈ। ਜਦੋਂ ਖ਼ਲਕਤ ਵਿਚ ਖ਼ਾਲਕ ਨੂੰ ਸਮਝ ਕੇ ਪੂਜਿਆ ਗਿਆ, ਤਦ ਉਹ ਸਾਮੱਗਰੀ ਇਕ ਦੂਜੇ ਨੂੰ ਚਾੜ੍ਹੀ ਜਾਏਗੀ। ਆਪਾ ਧਾਪੀ ਤਾਂ ਰਹਿਣੀ ਨਹੀਂ, ਉਸ ਬੇਗਮਪੁਰੇ ਵਿਚ ਹੀ ਸਮੂਹ ਸੰਤ ਪ੍ਰਸੰਨ ਫਿਰਨਗੇ। ਸੋ, ਸਤਿਗੁਰਾਂ ਦੇ ਇਸ ਦਾਅਵੇ ਨੂੰ ਪੂਰਨ ਕਰਨ ਲਈ ਖ਼ਾਲਸੇ ਨੇ ਸਦਾ ਤਿਆਰ ਰਹਿਣਾ ਹੈ ਤੇ ਉੱਚ ਭਾਵਾਂ ਨੂੰ ਅੰਦਰ ਵਸਾਉਣਾ ਹੈ, ਕਿਉਂਕਿ ਇਹ ਸਕੀਮ ਪੂਰਨ ਭੀ ਗੁਰਮਤਿ ਦੀ ਰੌਸ਼ਨੀ ਵਿਚ ਹੀ ਹੋ ਸਕਦੀ ਹੈ। ਜਿਹੜੇ ਲੋਕਾਂ ਦਾ ਇਹ ਖ਼ਿਆਲ ਹੈ ਕਿ ਪੰਜਾਬ ਵਿਚ ਪਿਛਲੀ ਹਕੂਮਤ, ਜੋ ਸਿੱਖ ਰਾਜ ਕਹੀ ਜਾਂਦੀ ਹੈ, ਜੇ ਸੱਚਮੁੱਚ ਹੀ ਖ਼ਾਲਸਈ ਰਾਜ-ਪ੍ਰਬੰਧ ਅਮਨ ਦਾ ਜ਼ਾਮਨ ਹੈ, ਤਾਂ ਉਹ ਕਿਉਂ ਬਦਲੀ ? ਇਸ ਦਾ ਉੱਤਰ ਇਹ ਹੈ ਕਿ ਬੜੇ ਬੜੇ ਆਲੀਸ਼ਾਨ ਮਹਿਲ ਬਣਾਉਣ ਲਈ ਪਹਿਲਾਂ ਛੋਟੇ ਛੋਟੇ ਮਾਡਲ ਤਿਆਰ ਕੀਤੇ ਜਾਂਦੇ ਹਨ। ਜੇ ਮਾਡਲ ਵਿਚ ਕੋਈ ਗ਼ਲਤੀ ਆ ਜਾਵੇ ਤਾਂ ਉਸਨੂੰ ਤੋੜ ਘੱਤੀਦਾ ਹੈ, ਪਰ ਮਾਡਲ ਦਾ ਟੁੱਟਣਾ ਮਹਿਲ ਦਾ ਢਹਿਣ ਨਹੀਂ ਹੈ। ਖ਼ਾਲਸੇ ਵਿਚ ਭਜਨ-ਬਲ ਕਰਕੇ ਤੇਜ ਆਇਆ ਸੀ, ਉਸ ਆਸਰੇ ਥੋੜ੍ਹੇ ਜਿਹੇ ਹਿੱਸੇ ਵਿਚ ਬੇਗਮਪੁਰੇ ਦੀ ਤਹਿਰੀਕ ਚਲਾਈ ਗਈ ਸੀ, ਪਰ ਛੇਤੀ ਹੀ ਭੇਖੀਆਂ ਵਿਚ ਸ਼ਾਮਲ ਹੋ ਜਾਣ ਕਰਕੇ, ਰਾਜ-ਮਦ ਤੇ ਅਯਾਸ਼ੀ Sri Satguru Jagjit Singh Ji eLibrary ੧੭੫ Namdhari Elibrary@gmail.com