ਪੰਨਾ:ਸੰਬਾਦ-1 - 1984 - ਗੁਰਬਖ਼ਸ਼ ਸਿੰਘ ਫ਼ਰੈਂਕ.pdf/118

ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

ਤੂੜੀ ਦੀ ਪੰਡ" ਨਿਰਸੰਦੇਹ ਇਸ ਸੰਗ੍ਰਹਿ ਦੀ ਸਭ ਤੋਂ ਵਧੀਆ ਅਤੇ ਵਰਕੇ ਦੀਆਂ ਕੁਝ ਕੁ ਵਧੀਆ ਕਹਾਣੀਆਂ ਵਿਚੋਂ ਹੈ । ਕੁੱਖ, ਤੂੜੀ ਦੀ ਪੰਡ, ਵਗਦਾ ਦਰਿਆਂ, ਦਰਿਆ ਦਾ ਰੋੜ ਆਦਿ ਭਰਪੂਰ ਬੰਬ ਹਨ ਜਿਹੜੇ ਵਿਅਕਤੀ, ਸਮਾਜ, ਸਮਾਜ ਦੀ ਇਤਿਹਾਸਕ ਗਤੀ, ਇਸ ਗਤੀ ਦੀ ਅਟੱਲਤਾ ਅਤੇ ਇਸ ਨੂੰ ਠੱਲਣ ਦੇ ਕਿਸੇ ਵੀ ਯਤਨ ਦੀ ਨਿਰਾਰਥਕਤਾ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕਰਦੇ ਹਨ । ਤੁੜੀ ਦੇ ਪੰਡ ਤੇ ਵਗਦਾ ਦਰਿਆ ਵਿਅਕਤੀ, ਸਮਾਜ ਅਤੇ ਇਤਿਹਾਸ ਦੇ ਸੰਬਾਦਕ ਰਿਸ਼ਤੇ ਨੂੰ ਸਰਬਪੱਖੀ ਤਰਾਂ ਨਾਲ ਪੇਸ਼ ਕਰਦੇ ਹਨ । ਸਰਦਾਰ ਬਹਾਦਰ ਸਿੰਘ ਇਕ ਦੇਵ-ਕਦੇ ਹਸਤੀ ਵਾਂਗ ਸਾਹਮਣੇ ਆਉਂਦਾ ਹੈ ਜਿਹੜਾ ਸਮੇਂ ਦੇ ਵਹਿਣ ਨੂੰ ਠਲਣ ਅਤੇ ਮੌੜਾ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ । ਉਸ ਦੀ ਹਾਰ ਅਟੱਲ ਹੈ ਅਤੇ ਇਸ ਉਤੇ ਸਾਨੂੰ ਕੋਈ ਦੁੱਖ ਨਹੀਂ ਹੁੰਦਾ। ਤਾਂ ਵੀ ਬਹਾਦਰ ਸਿੰਘ ਸਾਡੀ ਹਮਦਰਦੀ ਦਾ ਪਾਤਰ ਬਣਿਆ ਰਹਿੰਦਾ ਹੈ, ਕਿਉਂਕਿ ਉਸ ਦੀ ਸਾਰੀ ਲੜਾਈ ਜ਼ਾਤ ਦੀ ਪੱਧਰ ਉਤੇ ਨਹੀਂ, ਕੀਮਤਾਂ ਦੀ ਪੱਧਰ ਉਤੇ ਹੈ ਅਤੇ ਦੂਜਿਆਂ ਦੀ ਖ਼ਾਤਰ ਅਤੇ ਆਪਣੇ ਵਿਸ਼ਵਾਸਾਂ ਲਈ ਆਪਾ ਵਾਰਨ ਦਾ ਉਸ ਦਾ ਬੁਨਿਆਦੀ ਗੁਣ ਮਨੁੱਖੀ ਕਦਰਾਂ-ਕੀਮਤਾਂ ਦੇ ਪੈਮਾਨੇ ਉਤੇ ਫਿਰ ਵੀ ਉਚੇਰੀ ਥਾਂ ਰਖਦਾ ਹੈ । ਇਹ ਇਕ ਵੱਖਰੀ ਗੱਲ ਹੈ ਕਿ ਉਸ ਦੇ ਵਿਸ਼ਵਾਸ ਹੁਣ ਸਮੇਂ ਨੇ ਸਾਰਥਕ ਨਹੀਂ ਰਹਿਣ ਦਿੱਤੇ, ਅਤੇ ਇਸ ਗੱਲ ਦਾ ਅਹਿਸਾਸ ਉਸ ਨੂੰ ਉਦੋਂ ਹੁੰਦਾ ਹੈ ਜਦੋਂ ਉਹ ਆਪਣੀਆਂ ਸਾਰੀਆਂ ਤਾਕਤਾਂ ਇਹਨਾਂ ਦੀ ਰਾਖੀ ਲਈ ਦਾਅ ਉਤੇ ਲਾ ਚੁੱਕਦਾ ਅਤੇ ਹਾਰ ਜਾਂਦਾ ਹੈ । "ਪੰਣਾ ਆਦਮੀ ਇਕ ਹੋਰ ਐਸੀ ਕਹਾਣੀ ਹੈ ਜਿਹੜੀ ਵਿਅਕਤੀ, ਸਮਾਜ ਅਤੇ ਸਮੇਂ ਨੂੰ ਆਪਣੀ ਲਪੇਟ ਵਿਚ ਲੈਣ ਕਰਕੇ "ਤੂੜੀ ਦੀ ਪੰਡ`' ਜਿੰਨੀ ਹੀ ਬਲਵਾਨ ਹੈ । ਵਿਰਕ ਇੱਕ ਸਚਾਈ ਨੂੰ ਬੜੇ ਸਰਲ ਅਤੇ ਸੁਭਾਵਕ ਜਿਹੇ ਤਰੀਕੇ ਨਾਲ ਪੇਸ਼ ਕਰ ਗਿਆ ਹੈ, ਜਿਸ ਨੂੰ ਸਮਝਾਉਣ ਲਈ ਬੁਧੀਮਾਨ ਸਿਆਸਤਦਾਨ ਦਲੀਲਾਂ ਦੇ ਢੇਰ ਲਾ ਛੱਡਦੇ ਹਨ । ਆਜ਼ਾਦੀ ਮਿਲਣ ਤੋਂ ਪਹਿਲਾਂ ਦੇਸ਼ ਦੇ ਅਮਰ ਵੀ ਅਤੇ ਗਰੀਬ ਵੀ ਪੂਰੇ ਆਦਮੀ ਨਹੀਂ ਸਨ, ਕਿਉਂਕਿ ਸਾਰੇ ਪਰਾਧੀਨ ਸਨ, ਉਹਨਾਂ ਕੋਲ ਆਪਣਾ ਕੁਝ ਵੀ ਨਹੀਂ ਸੀ, ਸਭ ਕੁਝ ਹਾਕਮਾਂ ਦੇ ਰਹਿਮ ਉਤੇ ਸੀ । ਆਜ਼ਾਦੀ ਮਿਲਣ ਪਿੱਛੋਂ ਜਿਨ੍ਹਾਂ ਕੋਲ ਆਪਣਾ ਕੁਝ ਸੀ, ਉਹ ਤਾਂ ਉਸ ਦੇ ਪੂਰੇ ਮਾਲਕ ਹੋ ਗਏ ਅਤੇ ਪੂਰੇ ਮਨੁੱਖ ਬਣ ਗਏ । ਪਰ ਜਿਨ੍ਹਾਂ ਕੋਲ ਆਪਣਾ ਕੁਝ ਵੀ ਨਹੀਂ ਸੀ, ਉਹ ਫਿਰ ਵੀ ਪਰਨ, ਪੂਰੇ ਬਣੇ ਮਨੁੱਖਾਂ ਦੇ ਰਹਿਮ ਉਤੇ, ਪੌਣੇ ਦੇ ਪੌਣੇ ਆਦਮੀ ਬਣੇ ਰਹੇ । ਅਸਿੱਧਾ ਸੁਝਾਅ ਇਹ ਹੈ ਕਿ ਕੀ ਉਹਨਾਂ ਨੂੰ ਵੀ ਪੂਰੇ ਆਦਮੀ ਬਣਾਉਣਾ ਹੈ ਜਾਂ ਕਿ ਪੈਣੇ ਆਦਮੀਆਂ ਦੀ ਕੰਮ ਨਾਲ ਹੀ ਗੁਜ਼ਾਰਾ ਚਲਾਈ ਜਾਣਾ ਹੈ ? ਕਹਾਣੀ ਵਿਚ ਹੀ ਇਹ ਸੁਝਾਅ ਲੁਕਿਆ fਪਿਆ ਹੈ ਕਿ ਇਹ ਗੁਜ਼ਾਰਾ ਚਲਣਾ ਮੁਸ਼ਕਲ ਹੈ, ਕਿਉਕਿ ਪੌਣਾ ਆਦਮੀ ਆਪਣੇ ਅਧੂਰੇ ਪਣ ਤੋਂ ਚੇਤਨ ਹੋ ਚੁੱਕਾ ਹੈ ਅਤੇ ਇਸ ਕਸਰ ਨੂੰ ਪੂਰਿਆਂ ਕਰਨ ਲਈ ਯਤਨਸ਼ੀਲ t14