ਪੰਨਾ:ਸੰਬਾਦ-1 - 1984 - ਗੁਰਬਖ਼ਸ਼ ਸਿੰਘ ਫ਼ਰੈਂਕ.pdf/54

ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

7 - ਪੰਜਾਬੀ ਨਿੱਕੀ ਕਹਾਣੀ ਦੀ ਉਮਰ ਏਨੀ ਛੋਟੀ ਹੋਣਾ ਸਾਨੂੰ ਇਕ ਪਖੋਂ ਸੁਖਦਾਈ ਸਥਿਤੀ ਵਿਚ ਰੱਖ ਦੇਂਦਾ ਹੈ - ਕਿ ਸਾਨੂੰ ਕਾਲ-ਵੰਡ ਵਰਗੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪੈਂਦਾ, ਜੋ ਕਿ ਸਾਹਿਤ ਦੇ ਇਤਿਹਾਸਕਾਰਾਂ ਦੀ ਅਤਿ ਦੀ ਮਨ-ਭਾਉਂਦੀ ਸਮੱਸਿਆ ਹੈ, ਕਿਉਂਕਿ ਇਸ ਦਾ ਸਮਾਧਾਨ ਉਹ ਹੋਰ ਵੀ ਵਧੇਰੇ ਮਨ-ਮਰਜ਼ੀ ਨਾਲ ਕਰ ਕੇ ਸੰਤੁਸ਼ਟਤਾ ਪ੍ਰਾਪਤ ਕਰ ਸਕਦੇ ਹਨ । | ਪੰਜਾਬੀ ਨਿੱਕੀ ਕਹਾਣੀ ਦੇ ਇਤਿਹਾਸ ਨੂੰ ਅਸੀਂ ਵੱਧ ਤੋਂ ਵੱਧ ਦੋ ਭਾਗਾਂ ਵਿਚ ਵੰਡ ਸਕਦੇ ਹਾਂ - ਇਕ, ਜਿਹੜਾ ਸੁਜਾਨ ਸਿੰਘ, ਸੇਖੋਂ, ਦੁੱਗਲ ਨਾਲ ਸ਼ੁਰੂ ਹੁੰਦਾ ਹੈ । ਦੂਜਾ, ਇਸ ਤੋਂ ਪਹਿਲਾਂ, ਪਰ ਭਾਈ ਵੀਰ ਸਿੰਘ ਤੋਂ ਪਿਛੋਂ ਦਾ। ਇਹ ਵੰਡ ਕਿਉਂਕਿ ਇਸ ਸਾਹਿਤ-ਰੂਪ ਦੀ ਪ੍ਰਤੱਖ ਦਿਸਦੀ ਪਛਾਣ ਕਰਕੇ ਹੈ, ਇਸ ਲਈ ਇਸ ਉਤੇ ਸਹਿਮਤ ਹੋਇਆ ਜਾ ਸਕਦਾ ਹੈ, ਅਤੇ ਇਹ ਕਾਲ-ਵੰਡ ਏਨੀ ਆਪ-ਹੁਦਰੀ ਨਹੀਂ ਲੱਗੇਗੀ । | ਭਾਵੇਂ ਏਨੀ ਤਾਂ ਨਹੀਂ, ਪਰ ਲਗਭਗ ਏਨੀ ਹੀ ਸੁਖਵੀਂ ਅਵਸਥਾ - ਇਕ ਪੱਖ ਹੋਰ ਹੈ, ਕਿ ਪੰਜਾਬੀ ਨਿੱਕੀ ਕਹਾਣੀ ਨੂੰ ਇਸ ਸਮੇਂ ਚੱਲੀਆਂ ਸਾਹਿਤਕ ਵਿਚਾਰਧਾਰ ਅਨੁਸਾਰ ਵੰਡ ਕੇ ਨਹੀਂ ਦੇਖਿਆ ਗਿਆ, ਤੇ ਸ਼ਾਇਦ ਦੇਖਿਆ ਵੀ ਨਹੀਂ ਜਾ ਸਕਦਾ । ਪੰਜਾਬੀ ਨਿੱਕੀ ਕਹਾਣੀ ਦੇ ਦੋ ਮੋਹਰੀ ਕਹਾਣੀਕਾਰਾਂ, ਦੁੱਗਲ ਅਤੇ ਵਿਚਕ, ਨੇ ਕਿਸੇ ਵੀ ਵਿਚਾਰਧਾਰਾ ਨਾਲ ਜੁੜਨ ਤੋਂ ਚੇਤੰਨ ਤੌਰ ਉਤੇ ਕੰਨੀ ਕਤਰਾਈ ਹੈ। ਜਿਹੜੇ ਕਹਾਣੀਕਾਰ ਇਹਨਾਂ ਲਹਿਰਾਂ ਨਾਲ ਜੁੜੇ ਹਨ, ਉਹਨਾਂ ਨੇ ਚੇਤੰਨ ਤੌਰ ਉਤੇ ਇਹਨਾਂ ਦੀ ਵਿਚਾਰਧਾਰਾ ਨੂੰ ਨਹੀਂ ਸਮਝਿਆ। | ਦੂਜੇ ਸ਼ਬਦਾਂ ਵਿਚ ਸਾਡੇ ਕਹਾਣੀਕਾਰ ਸਮਾਜਕ ਯਥਾਰਥ ਨੂੰ ਕੋਰੇ ਕਾਗ਼ਜ਼ ਵਾਂਗ ਮਿਲਦੇ ਰਹੇ ਹਨ, ਅਤੇ ਜੋ ਕੁਝ ਇਸ ਉਤੇ ਉਕਰਿਆ ਜਾਏ ਉਸ ਨੂੰ ਵਫ਼ਾਦਾਰੀ ਨਾਲ ਪੇਸ਼ ਕਰਨ ਦਾ ਯਤਨ ਕਰਦੇ ਰਹੇ ਹਨ । ਜੇ ਇੰਝ ਕਹਿਣਾ ਲੋੜ ਨਾਲੋਂ ਵੱਧ ਸਰਲੀਕਰਣ ਲੱਗੇ ਤਾਂ ਅਸੀਂ ਇਹ ਕਹਿ ਸਕਦੇ ਹਾਂ ਕਿ ਪੰਜਾਬੀ ਨਿੱਕੀ ਕਹਾਣੀ ਸਮਾਜਕ ਯਥਾਰਥ ਵਲ ਅਪ-ਮੁਹਾਰਾ ਤਿਕਰਮ ਹੈ, ਜਿਸ ਵਿਚ ਵਿਚਾਰਧਾਰਾ ਦਾ ਮਾਧਿਅਮ ਬਹੁਤਾ ਵਿਗਾੜ ਪੈਦਾ ਨਹੀਂ ਕਰਦਾ । ਇਸੇ ਕਰਕੇ ਹੀ ਅਸੀਂ ਵਖੋ ਵਖਰੇ ਕਹਾਣੀ ਲੇਖਕਾਂ ਵਿਚ ਕਈ ਸਾਂਝਾਂ ਲੱਭ ਸਕਦੇ ਹਾਂ, ਜਿਹੜੀਆਂ ਉਹਨਾਂ ਦੀ ਕਲਾ ਦਾ ਤੁਲਨਾਤਮਕ ਅਧਿਐਨ ਕਰਨ ਲਈ ਆਧਾਰ ਬਣ ਸਕਦੀਆਂ ਹਨ । ਇਸੇ ਕਰਕੇ ਹੀ ਅਸੀਂ ਨਿੱਕੀ ਕਹਾਣੀ ਵਿਚ ਸਮਾਜਕ ਯਥਾਰਥ ਦੇ ਬਦਲਦੇ ਬੋਧ ਨੂੰ ਉਲੀਕ ਸਕਦੇ ਹਾਂ - ਇਕੱਲੇ ਇਕੱਲੇ ਕਹਾਣੀ ਲੇਖਕ ਵਿਚ ਵੀ, ਜਿਸ ਦੀ ਰਚਨਾ ਕੁਝ ਦਹਾਕਿਆਂ ਉਤੇ ਫੈਲੀ ਹੋਵੇ ਅਤੇ ਸਾਰੇ ਕਹਾਣੀਲੇਖਕਾਂ ਨੂੰ ਮਿਲਾ ਕੇ ਵੀ । ਇਹ ਗੱਲ ਨਿੱਕੀ ਕਹਾਣੀ ਦੇ ਇਤਿਹਾਸ ਨੂੰ ਇਕ ਇਕਾਈ 50