ਇਹ ਸਫ਼ਾ ਪ੍ਰਮਾਣਿਤ ਹੈ

ਕਿਆ ਨਾਨਕ ਜੰਤ ਵਿਚਾਰਾ ॥੧॥ ਤੂੰ ਘਟ ਘਟ ਅੰਤਿਰ ਸਰਬ ਨਿਰੰਤਰ ਜੀ ਹਰਿ ਏਕੋ ਪੁਰਖੁ ਸਮਾਣਾ ॥ ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥ ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨ ਅਵਰੁ ਨ ਜਾਣਾ ॥ ਤੂੰ ਪਾਰਬ੍ਰਹਮ ਬੇਅੰਤ ਬੇਅੰਤ ਜੀ ਤੇਰੇ ਕਿਆ ਗੁਣ ਆਖ ਵਖਾਣਾ ॥ ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥੨॥ ਹਰਿ ਧਿਆਵਿਹ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ ॥ ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ ॥ ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥ ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪ ਸਮਾਸੀ ॥ ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ ਜਨੁ ਨਾਨਕੁ ਤਿਨ ਬਲਿ ਜਾਸੀ ॥੩॥ ਤੇਰੇ ਭਗਤਿ ਤੇਰੇ ਭਗਤਿ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ।। ਤੇਰੀ ਅਨਿਕ ਤੇਰੀ ਅਨਿਕ ਕਰੇ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ।। ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤ ਸਾਸਤ ਜੀ ਕਰੀ ਕਿਰਿਆ ਖਟੁ ਕਰਮ ਕਰੰਤਾ ॥ ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥ ਤੂੰ ਆਦਿ ਪੁਰਖ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥ ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਤੂੰ ਨਿਹਚਲੁ ਕਰਤਾ ਸੋਈ ॥ ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥ ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਿਜ ਸਭ ਗੋਈ ॥ ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੧॥ ਆਸਾ ਮਹਲਾ ੪ ॥ ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥ ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥ ਸਭ ਤੇਰੀ ਤੂੰ ਸਭਨੀ ਧਿਆਇਆ ॥ ਜਿਸ ਨੋ ਕ੍ਰਿਪਾ ਕਰਹਿ ਤਿਨ ਨਾਮ ਰਤਨੁ ਪਾਇਆ ॥ ਗੁਰਮੁਖਿ ਲਾਧਾ ਮਨਮੁਿਖ ਗਵਾਇਆ ॥ ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥ ਤੂੰ ਦਰਿਆਉ ਸਭ ਤੁਝ ਹੀ ਮਾਹਿ ॥ ਤੁਝ ਬਿਨ ਦੂਜਾ ਕੋਈ ਨਾਹਿ ॥ ਜੀਅ ਜੰਤ ਸਭਿ ਤੇਰਾ ਖੇਲੁ ॥ ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥ ਜਿਸ ਨੋ ਤੂੰ ਜਾਣਾਇਹਿ ਸੋਈ ਜਨੁ ਜਾਣੈ ॥ ਹਰਿ ਗੁਣ ਸਦ ਹੀ ਆਖਿ ਵਖਾਣੈ ॥ ਜਿਨ ਹਰਿ ਸੇਵਿਆ ਤਿਨ ਸੁਖੁ ਪਾਇਆ ॥ ਸਹਜੇ ਹੀ ਹਰਿ ਨਾਮਿ