ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਸਲੋਕ ਮਃ ੧॥ ਪਉਣੈ ਪਾਣੀ ਅਗਨੀ ਜੀਉ ਤਿਨ ਕਿਆ ਖੁਸੀਆ ਕਿਆ ਪੀੜ॥ ਧਰਤੀ ਪਾਤਾਲੀ ਆਕਾਸੀ ਇਕਿ ਦਰਿ ਰਹਨਿ ਵਜੀਰ॥ ਇਕਨਾ ਵਡੀ ਆਰਜਾ ਇਕਿ ਮਰਿ ਹੋਹਿ ਜਹੀਰ॥ ਇਕਿ ਦੇ ਖਾਹਿ ਨਿਖੁਟੈ ਨਾਹੀ ਇਕਿ ਸਦਾ ਫਿਰਹਿ ਫਕੀਰ॥ ਹੁਕਮੀ ਸਾਜੇ ਹੁਕਮੀ ਢਾਹੇ ਏਕ ਚਸੇ ਮਹਿ ਲਖ॥ ਸਭੁ ਕੋ ਨਥੈ ਨਥਿਆ ਬਖਸੇ ਤੋੜੇ ਨਥ॥ ਵਰਨਾ ਚਿਹਨਾ ਬਾਹਰਾ ਲੇਖੇ ਬਾਝੁ ਅਲਖੁ॥ ਕਿਉ ਕਥੀਐ ਕਿਉ ਆਖੀਐ ਜਾਪੈ ਸਚੋ ਸਚੁ॥ ਕਰਣਾ ਕਥਨਾ ਕਾਰ ਸਭ ਨਾਨਕ ਆਪਿ ਅਕਥੁ॥ ਅਕਥ ਕੀ ਕਥਾ ਸੁਣੇਇ॥ ਰਿਧਿ ਬੁਧਿ ਸਿਧਿ ਗਿਆਨੁ ਸਦਾ ਸੁਖੁ ਹੋਇ॥੧॥ ਮਃ ੧॥ ਅਜਰੁ ਜਰੈ ਤ ਨਉ ਕੁਲ ਬੰਧੁ॥ ਪੂਜੈ ਪ੍ਰਾਣ ਹੋਵੈ ਥਿਰੁ ਕੰਧੁ॥ ਕਹਾਂ ਤੇ ਆਇਆ ਕਹਾਂ ਏਹੁ ਜਾਣੁ॥ ਜੀਵਤ ਮਰਤ ਰਹੈ ਪਰਵਾਣੁ॥ ਹੁਕਮੈ ਬੂਝੈ ਤਤੁ ਪਛਾਣੈ॥ ਇਹੁ ਪਰਸਾਦੁ ਗੁਰੂ ਤੇ ਜਾਣੈ॥ ਹੋਂਦਾ ਫੜੀਅਗੁ ਨਾਨਕ ਜਾਣੁ॥ ਨਾ ਹਉ ਨਾ ਮੈ ਜੂਨੀ ਪਾਣੁ॥੨॥ ਪਉੜੀ॥ ਪੜੀਐ ਨਾਮੁ ਸਾਲਾਹ ਹੋਰਿ ਬੁਧੀ ਮਿਥਿਆ॥ ਬਿਨੁ ਸਚੇ ਵਾਪਾਰ ਜਨਮੁ ਬਿਰਥਿਆ॥ ਅੰਤੁ ਨ ਪਾਰਾਵਾਰੁ ਨ ਕਿਨ ਹੀ ਪਾਇਆ॥ ਸਭੁ ਜਗੁ ਗਰਬਿ ਗੁਬਾਰੁ ਤਿਨ ਸਚੁ ਨ ਭਾਇਆ॥ ਚਲੇ ਨਾਮੁ ਵਿਸਾਰਿ ਤਾਵਣਿ ਤਤਿਆ॥ ਬਲਦੀ ਅੰਦਰਿ ਤੇਲੁ ਦੁਬਿਧਾ ਘਤਿਆ॥ ਆਇਆ ਉਠ ਖੇਲੁ ਫਿਰੈ ਉਵਤਿਆ॥ ਨਾਨਕ ਸਚੈ ਮੇਲੁ ਸਚੈ ਰਤਿਆ॥੨੪॥ ਸਲੋਕ ਮਃ ੧॥ ਪਹਿਲਾਂ ਮਾਸਹੁ ਨਿੰਮਿਆ ਮਾਸੈ ਅੰਦਰਿ ਵਾਸੁ॥ ਜੀਉ ਪਾਇ ਮਾਸੁ ਮੁਹਿ ਮਿਲਿਆ ਹਡੁ ਚੰਮੁ ਤਨੁ ਮਾਸੁ॥ ਮਾਸਹੁ ਬਾਹਰਿ ਕਢਿਆ ਮੰਮਾ ਮਾਸੁ ਗਿਰਾਸੁ॥ ਮੁਹੁ ਮਾਸੈ ਕਾ ਜੀਭ ਮਾਸੈ ਕੀ ਮਾਸੈ ਅੰਦਰਿ ਸਾਸੁ॥ ਵਡਾ ਹੋਆ ਵੀਆਹਿਆ ਘਰਿ ਲੈ ਆਇਆ ਮਾਸੁ॥ ਮਾਸਹੁ ਹੀ ਮਾਸੁ ਊਪਜੈ ਮਾਸਹੁ ਸਭੋ ਸਾਕੁ॥ ਸਤਿਗੁਰਿ ਮਿਲਿਐ ਹੁਕਮੁ॥ ਬੁਝੀਐ ਤਾਂ ਕੋ ਆਵੈ ਰਾਸਿ॥ ਆਪਿ ਛੁਟੇ ਨਹ ਛੂਟੀਐ ਨਾਨਕ ਬਚਨਿ ਬਿਣਾਸੁ॥੧॥ ਮਃ ੧॥ ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ॥ ਕਉਣੁ ਮਾਸੁ ਕਉਣੁ ਸਾਗੁ ਕਹਾਵੈ ਕਿਸੁ ਮਹਿ ਪਾਪ ਸਮਾਣੇ॥ ਗੈਂਡਾ ਮਾਰਿ ਹੋਮ ਜਗ ਕੀਏ ਦੇਵਤਿਆ ਕੀ ਬਾਣੇ॥ ਮਾਸੁ ਛੋਡਿ ਬੈਸਿ ਨਕੁ ਪਕੜਹਿ ਰਾਤੀ ਮਾਣਸ ਖਾਣੇ॥ ਫੜੁ ਕਿ ਕੁ ਕਰਿ ਲੋਕਾਂ ਨੋ ਦਿਖਲਾਵਹਿ ਗਿਆਨੁ ਧਿਆਨੁ ਨਹੀ ਸੂਝੈ॥ ਨਾਨਕ ਅੰਧੇ ਸਿਉ ਕਿਆ ਕਹੀਐ ਕਹੈ ਨ ਕਹਿਆ ਬੂਝੈ॥ ਅੰਧਾ ਸੋਇ ਜਿ ਅੰਧੁ ਕਮਾਵੈ ਤਿਸੁ ਰਿਦੈ ਸਿ ਲੋਚਨ ਨਾਹੀ॥ ਮਾਤ ਪਿਤਾ ਕੀ ਰਕਤੁ ਨਿਪੰਨੇ ਮਛੀ ਮਾਸੁ ਨ