ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੧੨੯੧

ਸਲੋਕ ਮਃ ੧॥ ਘਰ ਮਹਿ ਘਰੁ ਦੇਖਾਇ ਦੇਇ ਸੋ ਸਤਿਗੁਰੁ ਪੁਰਖੁ ਸੁਜਾਣੁ॥ ਪੰਚ ਸਬਦ ਧੁਨਿਕਾਰ ਧੁਨਿ ਤਹ ਬਾਜੈ ਸਬਦੁ ਨੀਸਾਣੁ॥ ਦੀਪ ਲੋਅ ਪਾਤਾਲ ਤਹ ਖੰਡ ਮੰਡਲ ਹੈਰਾਨੁ॥ ਤਾਰ ਘੋਰ ਬਾਜਿੰਤ੍ਰ ਤਹ ਸਾਚਿ ਤਖਤਿ ਸੁਲਤਾਨੁ॥ ਸੁਖਮਨ ਕੈ ਘਰਿ ਰਾਗੁ ਸੁਨਿ ਸੁੰਨਿ ਮੰਡਲਿ ਲਿਵ ਲਾਇ॥ ਅਕਥ ਕਥਾ ਬੀਚਾਰੀਐ ਮਨਸਾ ਮਨਹਿ ਸਮਾਇ॥ ਉਲਟਿ ਕਮਲੁ ਅੰਮ੍ਰਿਤਿ ਭਰਿਆ ਇਹੁ ਮਨੁ ਕਤਹੁ ਨ ਜਾਇ॥ ਅਜਪਾ ਜਾਪੁ ਨ ਵੀਸਰੈ ਆਦਿ ਜੁਗਾਦਿ ਸਮਾਇ॥ ਸਭਿ ਸਖੀਆ ਪੰਚੇ ਮਿਲੇ ਗੁਰਮੁਖਿ ਨਿਜ ਘਰਿ ਵਾਸੁ॥ ਸਬਦੁ ਖੋਜਿ ਇਹੁ ਘਰੁ ਲਹੈ ਨਾਨਕੁ ਏ ਤਾ ਕਾ ਦਾਸੁ॥੧॥ ਮਃ ੧॥ ਚਿਲਿਮਿਲਿ ਬਿਸੀਆਰ ਦੁਨੀਆ ਫਾਨੀ॥ ਕਾਲੂਬਿ ਅਕਲ ਮਨ ਗੋਰ ਨ ਮਾਨੀ॥ ਮਨ ਕਮੀਨ ਕਮਤਰੀਨ ਤੂ ਦਰੀਆਉ ਖੁਦਾਇਆ॥ ਏਕੁ ਚੀਜੁ ਮੁਝੈ ਦੇਹਿ ਅਵਰ ਜਹਰ ਚੀਜ ਨ ਭਾਇਆ॥ ਪੁਰਾਬ ਖਾਮ ਕੂਜੈ ਹਿਕਮਤਿ ਖੁਦਾਇਆ॥ ਮਨ ਤੁਆਨਾ ਤੂ ਕੁਦਰਤੀ ਆਇਆ॥ ਸਗ ਨਾਨਕ ਦੀਬਾਨ ਮਸਤਾਨਾ ਨਿਤ ਚੜੈ ਸਵਾਇਆ॥ ਆਤਸ ਦੁਨੀਆ ਖੁਨਕ ਨਾਮੁ ਖੁਦਾਇਆ॥੨॥ ਪਉੜੀ ਨਵੀ ਮਃ ੫॥ ਸਭੋ ਵਰਤੈ ਚਲਤੁ ਚਲਤੁ ਵਖਾਣਿਆ॥ ਪਾਰਬ੍ਰਹਮੁ ਪਰਮੇਸਰੁ ਗੁਰਮੁਖਿ ਜਾਣਿਆ॥ ਲਥੇ ਸਭਿ ਵਿਕਾਰ ਸਬਦਿ ਨੀਸਾਣਿਆ॥ ਸਾਧੂ ਸੰਗਿ ਉਧਾਰੁ ਭਏ ਨਿਕਾਣਿਆ॥ ਸਿਮਰਿ ਸਿਮਰਿ ਦਾਤਾਰੁ ਸਭਿ ਰੰਗ ਮਾਣਿਆ॥ ਪਰਗਟੁ ਭਇਆ ਸੰਸਾਰਿ ਮਿਹਰ ਛਾਵਾਣਿਆ॥ ਆਪੇ ਬਖਸਿ ਮਿਲਾਏ ਸਦ ਕੁਰਬਾਣਿਆ॥ ਨਾਨਕ ਲਏ ਨੇ ਏ ਮਿਲਾਇ ਖਸਮੈ ਭਾਣਿਆ॥੨੭॥ ਸਲੋਕ ਮਃ ੧॥ ਧੰਨੁ ਸੁ ਕਾਗਦੁ ਕਲਮ ਧੰਨੁ ਧਨੁ ਭਾਂਡਾ ਧਨੁ ਮਸੁ॥ ਧਨੁ ਲੇਖਾਰੀ ਨਾਨਕਾ ਜਿਨਿ ਨਾਮੁ ਲਿਖਾਇਆ ਸਚੁ॥੧॥ ਮਃ ੧॥ ਆਪੇ ਪਟੀ ਕਲਮ ਆਪਿ ਉਪਰਿ ਲੇਖੁ ਭਿ ਤੂੰ॥ ਏਕੋ ਕਹੀਐ ਨਾਨਕਾ ਦੂਜਾ ਕਾਹੇ ਕੂ॥੨॥ ਪਉੜੀ॥ ਤੂੰ ਆਪੇ ਆਪਿ ਵਰਤਦਾ ਆਪਿ ਬਣਤ ਬਣਾਈ॥ ਤੁਧੁ ਬਿਨੁ ਦੂਜਾ ਕੋ ਨਹੀ ਤੂ ਰਹਿਆ ਸਮਾਈ॥ ਤੇਰੀ ਗਤਿ ਮਿਤਿ ਤੂਹੈ ਜਾਣਦਾ ਤੁਧੁ ਕੀਮਤਿ ਪਾਈ॥ ਤੂ ਅਲਖ ਅਗੋਚਰੁ ਅਗਮੁ ਹੈ ਗੁਰਮਤਿ ਦਿਖਾਈ॥ ਅੰਤਰਿ ਅਗਿਆਨੁ ਦੁਖੁ ਭਰਮੁ ਹੈ ਗੁਰ ਗਿਆਨਿ ਗਵਾਈ॥ ਜਿਸੁ ਕ੍ਰਿਪਾ ਕਰਹਿ ਤਿਸੁ ਮੇਲਿ ਲੈਹਿ ਸੋ ਨਾਮੁ ਧਿਆਈ॥ ਤੂ ਕਰਤਾ ਪੁਰਖੁ ਅਗੰਮੁ ਹੈ ਰਵਿਆ ਸਭ ਠਾਈ॥ ਜਿਤ ਤੂ ਲਾਇਹਿ ਸਚਿਆ ਤਿਤੁ ਕੋ ਲਗੈ ਨਾਨਕ ਗੁਣ ਗਾਈ॥੨੮॥੧॥ ਸੁਧੁ