ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੧੨੯੨

ਰਾਗੁ ਮਲਾਰ ਬਾਣੀ ਭਗਤ ਨਾਮਦੇਵ ਜੀਉ ਕੀ॥ ੴ ਸਤਿਗੁਰ ਪ੍ਰਸਾਦਿ॥

ਸੇਵੀਲੇ ਗੋਪਾਲ ਰਾਇ ਅਕੁਲ ਨਿਰੰਜਨ॥ ਭਗਤਿ ਦਾਨੁ ਦੀਜੈ ਜਾਚਹਿ ਸੰਤ ਜਨ॥੧॥ ਰਹਾਉ॥ ਜਾਂ ਚੈ ਘਰਿ ਦਿਗ ਦਿਸੈ ਸਰਾਇਚਾ ਬੈਕੁੰਠ ਭਵਨ ਚਿਤ੍ਰਸਾਲਾ ਸਪਤ ਲੋਕ ਸਾਮਾਨਿ ਪੂਰੀਅਲੇ॥ ਜਾਂ ਚੈ ਘਰਿ ਲਛਮੀ ਕੁਆਰੀ ਚੰਦੁ ਸੂਰਜੁ ਦੀਵੜੇ ਕਉਤਕੁ ਕਾਲੁ ਬਪੁੜਾ ਕੋਟਵਾਲੁ ਸੁ ਕਰਾ ਸਿਰੀ॥ ਸੁ ਐਸਾ ਰਾਜਾ ਸ੍ਰੀ ਨਰਹਰੀ॥੧॥ ਜਾਂ ਚੈ ਘਰਿ ਕੁਲਾਲੁ ਬ੍ਰਹਮਾ ਚਤੁਰ ਮੁਖੁ ਡਾਂਵੜਾ ਜਿਨਿ ਬਿਸੁ ਸੰਸਾਰੁ ਰਾਚੀਲੇ॥ ਜਾਂ ਕੈ ਘਰਿ ਈਸਰੁ ਬਾਵਲਾ ਜਗਤ ਗੁਰੂ ਤਤ ਸਾਰਖਾ ਗਿਆਨੁ ਭਾਖੀਲੇ॥ ਪਾਪੁ ਪੁੰਨੁ ਜਾਂ ਚੈ ਡਾਂਗੀਆ ਦੁਆਰੈ ਚਿਤ੍ਰ ਗੁਪਤੁ ਲੇਖੀਆ॥ ਧਰਮ ਰਾਇ ਪਰੁਲੀ ਪ੍ਰਤਿਹਾਰੁ॥ ਸੋੁ ਐਸਾ ਰਾਜਾ ਸ੍ਰੀ ਗੋਪਾਲੁ॥੨॥ ਜਾਂ ਚੈ ਘਰਿ ਗਣ ਗੰਧਰਬ ਰਿਖੀ ਬਪੁੜੇ ਢਾਢੀਆ ਗਾਵੰਤ ਆਛੈ॥ ਸਰਬ ਸਾਸਤ੍ਰ ਬਹੁ ਰੂਪੀਆ ਅਨਗਰੂਆ ਆਖਾੜਾ ਮੰਡਲੀਕ ਬੋਲ ਬੋਲਹਿ ਕਾਛੇ॥ ਚਉਰ ਢਲ ਜਾਂ ਚੈ ਹੈ ਪਵਣੁ॥ ਚੇਰੀ ਸਕਤਿ ਜੀਤਿ ਲੇ ਭਵਣੁ॥ ਅੰਡ ਟੂਕ ਜਾ ਚੈ ਭਸਮਤੀ॥ ਸੋੁ ਐਸਾ ਰਾਜਾ ਤ੍ਰਿਭਵਣ ਪਤੀ॥੩॥ ਜਾਂ ਚੈ ਘਰਿ ਕੂਰਮਾ ਪਾਲੁ ਸਹਸ੍ਰ ਫਨੀ ਬਾਸਕੁ ਸੇਜ ਵਾਲੂਆ॥ ਅਠਾਰਹ ਭਾਰ ਬਨਾਸਪਤੀ ਮਾਲਣੀ ਛਿਨਵੈ ਕਰੋੜੀ ਮੇਘ ਮਾਲਾ ਪਾਣੀਹਾਰੀਆ॥ ਨਖ ਪ੍ਰਸੇਵ ਜਾ ਚੈ ਸੁਰਸਰੀ॥ ਸਪਤ ਸਮੁੰਦ ਜਾਂ ਚੈ ਘੜਥਲੀ॥ ਏਤੇ ਜੀਅ ਜਾਂ ਚੈ ਵਰਤਣੀ॥ ਸੋੁ ਐਸਾ ਰਾਜਾ ਤ੍ਰਿਭਵਣ ਧਣੀ॥੪॥ ਜਾਂ ਚੈ ਘਰਿ ਨਿਕਟ ਵਰਤੀ ਅਰਜਨੁ ਧੁ ਪ੍ਰਹਲਾਦੁ ਅੰਬਰੀਕੁ ਨਾਰਦੁ ਨੇਜੈ ਸਿਧ ਬੁਧ ਗਣ ਗੰਧਰਬ ਬਾਨਵੈ ਹੇਲਾ॥ ਏਤੇ ਜੀਅ ਜਾਂ ਚੈ ਹਹਿ ਘਰੀ॥ ਸਰਬ ਬਿਆਪਿਕ ਅੰਤਰ ਹਰੀ॥ ਪ੍ਰਣਵੈ ਨਾਮਦੇਉ ਤਾਂ ਚੀ ਆਣਿ॥ ਸਗਲ ਭਗਤ ਜਾ ਚੈ ਨੀਸਾਣਿ॥੫॥੧॥ ਮਲਾਰ॥ ਮੋ ਕਉ ਤੂੰ ਨ ਬਿਸਾਰਿ ਤੂ ਨ ਬਿਸਾਰਿ॥ ਤੂ ਨ ਬਿਸਾਰੇ ਰਾਮਈਆ॥੧॥ ਰਹਾਉ॥ ਆਲਾਵੰਤੀ ਇਹੁ ਭ੍ਰਮੁ ਜੋ ਹੈ ਮੁਝ ਊਪਰਿ ਸਭ ਕੋਪਿਲਾ॥ ਸੂਦੁ ਸੂਦੁ ਕਰਿ ਮਾਰਿ ਉਠਾਇਓ ਕਹਾ ਕਰਉ ਬਾਪ ਬੀਠੁਲਾ॥੧॥ ਮੂਏ ਹੂਏ ਜਉ ਮੁਕਤਿ ਦੇਹੁਗੇ ਮੁਕਤਿ ਨ ਜਾਨੈ ਕੋਇਲਾ॥ ਏ ਪੰਡੀਆ ਮੋ ਕਉ ਢੇਢ ਕਹਤ ਤੇਰੀ ਪੈਜ ਪਿਛੰਉਡੀ ਹੋਇਆ॥੨॥ ਤੂ ਜੁ ਦਇਆਲੁ ਕ੍ਰਿਪਾਲੁ ਕਹੀਅਤੁ ਹੈਂ ਅਤਿਭੁਜ ਭਇਓ ਅਪਾਰਲਾ॥ ਫੇਰਿ ਦੀਆ ਦੇਹੁਰਾ ਨਾਮੇ