ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੧੨੯੫

ਪਾਥਰ ਸੇਨ॥ ਜਨ ਕੀ ਮਹਿਮਾ ਬਰਨਿ ਨ ਸਾਕਉ ਓਇ ਊਤਮ ਹਰਿ ਹਰਿ ਕੇਨ॥੩॥ ਤੁਮ ਹਰਿ ਸਾਹ ਵਡੇ ਪ੍ਰਭ ਸੁਆਮੀ ਹਮ ਵਣਜਾਰੇ ਰਾਸਿ ਦੇਨ॥ ਜਨ ਨਾਨਕ ਕਉ ਦਇਆ ਪ੍ਰਭ ਧਾਰਹੁ ਲਦਿ ਵਾਖਰੁ ਹਰਿ ਹਰਿ ਲੇਨ॥੪॥੨॥ ਕਾਨੜਾ ਮਹਲਾ ੪॥ ਜਪਿ ਮਨ ਰਾਮ ਨਾਮ ਪਰਗਾਸ॥ ਹਰਿ ਕੇ ਸੰਤ ਮਿਲਿ ਪ੍ਰੀਤਿ ਲਗਾਨੀ ਵਿਚੇ ਗਿਰਹ ਉਦਾਸ॥੧॥ ਰਹਾਉ॥ ਹਮ ਹਰਿ ਹਿਰਦੈ ਜਪਿਓ ਨਾਮੁ ਨਰਹਰਿ ਪ੍ਰਭਿ ਕ੍ਰਿਪਾ ਕਰੀ ਕਿਰਪਾਸ॥ ਅਨਦਿਨੁ ਅਨਦੁ ਭਇਆ ਮਨੁ ਬਿਗਸਿਆ ਉਦਮ ਭਏ ਮਿਲਨ ਕੀ ਆਸ॥੧॥ ਹਮ ਹਰਿ ਸੁਆਮੀ ਪ੍ਰੀਤਿ ਲਗਾਈ ਜਿਤਨੇ ਸਾਸ ਲੀਏ ਹਮ ਗ੍ਰਾਸ॥ ਕਿਲਬਿਖ ਦਹਨ ਭਏ ਖਿਨ ਅੰਤਰਿ ਤੂਟਿ ਗਏ ਮਾਇਆ ਕੇ ਫਾਸ॥੨॥ ਕਿਆ ਹਮ ਕਿਰਮ ਕਿਆ ਕਰਮ ਕਮਾਵਹਿ ਮੂਰਖ ਮੁਗਧ ਰਖੇ ਪ੍ਰਭ ਤਾਸ॥ ਅਵਗੁਨੀਆਰੇ ਪਾਥਰ ਭਾਰੇ ਸਤਸੰਗਤਿ ਮਿਲਿ ਤਰੇ ਤਰਾਸ॥੩॥ ਜੇਤੀ ਸ੍ਰਿਸਟਿ ਕਰੀ ਜਗਦੀਸਰਿ ਤੇ ਸਭਿ ਊਚ ਹਮ ਨੀਚ ਬਿਖਿਆਸ॥ ਹਮਰੇ ਅਵਗੁਨ ਸੰਗਿ ਗੁਰ ਮੇਟੇ ਜਨ ਨਾਨਕ ਮੇਲਿ ਲੀਏ ਪ੍ਰਭ ਪਾਸ॥੪॥੩॥ ਕਾਨੜਾ ਮਹਲਾ ੪॥ ਮੇਰੈ ਮਨਿ ਰਾਮ ਨਾਮੁ ਜਪਿਓ ਗੁਰ ਵਾਕ॥ ਹਰਿ ਹਰਿ ਕ੍ਰਿਪਾ ਕਰੀ ਜਗਦੀਸਰਿ ਦੁਰਮਤਿ ਦੂਜਾ ਭਾਉ ਗਇਓ ਸਭ ਝਾਕ॥੧॥ ਰਹਾਉ॥ ਨਾਨਾ ਰੂਪ ਰੰਗ ਹਰਿ ਕੇਰੇ ਘਟਿ ਘਟਿ ਰਾਮੁ ਰਵਿਓ ਗੁਪਲਾਕ॥ ਹਰਿ ਕੇ ਸੰਤ ਮਿਲੇ ਹਰਿ ਕਿ ਪਾ ਪ੍ਰਗਟੇ ਉਘਰਿ ਗਏ ਬਿਖਿਆ ਕੇ ਤਾਕ॥੧॥ ਸੰਤ ਜਨਾ ਕੀ ਬਹੁਤੁ ਬਹੁ ਸੋਭਾ ਜਿਨ ਉਰਿ ਧਾਰਿਓ ਹਰਿ ਰਸਿਕ ਰਸਾਕ॥ ਹਰਿ ਕੇ ਸੰਤ ਮਿਲੇ ਹਰਿ ਮਿਲਿਆ ਜੈਸੇ ਗਉ ਦੇਖਿ ਬਛਰਾਕ॥੨॥ ਹਰਿ ਕੇ ਸੰਤ ਜਨਾ ਮਹਿ ਹਰਿ ਹਰਿ ਤੇ ਜਨ ਊਤਮ ਜਨਕ ਜਨਾਕ॥ ਤਿਨ ਹਰਿ ਹਿਰਦੈ ਬਾਸੁ ਬਸਾਨੀ ਛੂਟਿ ਗਈ ਮੁਸਕੀ ਮੁਸਕਾਕ॥੩॥ ਤੁਮਰੇ ਜਨ ਤੁਮ ਹੀ ਪ੍ਰਭ ਕੀਏ ਹਰਿ ਰਾਖਿ ਲੇਹੁ ਆਪਨ ਅਪਨਾਕ॥ ਜਨ ਨਾਨਕ ਕੇ ਸਖਾ ਹਰਿ ਭਾਈ ਮਾਤ ਪਿਤਾ ਬੰਧਪ ਹਰਿ ਸਾਕ॥੪॥੪॥ ਕਾਨੜਾ ਮਹਲਾ ੪॥ ਮੇਰੇ ਮਨ ਹਰਿ ਹਰਿ ਰਾਮ ਨਾਮੁ ਜਪਿ ਚੀਤਿ॥ ਹਰਿ ਹਰਿ ਵਸਤੁ ਮਾਇਆ ਗੜਿ ਵੇੜੀ ਗੁਰ ਕੈ ਸਬਦਿ ਲੀਓ ਗੜੁ ਜੀਤਿ॥੧॥ ਰਹਾਉ॥ ਮਿਥਿਆ ਭਰਮਿ ਭਰਮਿ ਬਹੁ ਭ੍ਰਮਿਆ ਲੁਬਧੋ ਪੁਤ੍ਰ ਕਲਤ੍ਰ ਮੋਹ ਪ੍ਰੀਤਿ॥ ਜੈਸੇ ਤਰਵਰ ਕੀ ਤੁਛ ਛਾਇਆ ਖਿਨ ਮਹਿ ਬਿਨਸਿ ਜਾਇ ਦੇਹ ਭੀਤਿ॥੧॥ ਹਮਰੇ ਪ੍ਰਾਨ ਪ੍ਰੀਤਮ ਜਨ ਊਤਮ ਜਿਨ ਮਿਲਿਆ ਮਨਿ ਹੋਇ ਪ੍ਰਤੀਤਿ॥ ਪਰਚੈ ਰਾਮੁ ਰਵਿਆ ਘਟ ਅੰਤਰਿ