ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੧੨੯੮

ਤੇਰੇ ਜਨ ਧਿਆਵਹਿ ਇਕ ਮਨਿ ਇਕ ਚਿਤਿ ਤੇ ਸਾਧੂ ਸੁਖ ਪਾਵਹਿ ਜਪਿ ਹਰਿ ਹਰਿ ਨਾਮੁ ਨਿਧਾਨ॥ ਉਸਤਤਿ ਕਰਹਿ ਪ੍ਰਭ ਤੇਰੀਆ ਮਿਲਿ ਸਾਧੂ ਸਾਧ ਜਨਾ ਗੁਰ ਸਤਿਗੁਰੂ ਭਗਵਾਨ॥੧॥ ਜਿਨ ਕੈ ਹਿਰਦੈ ਤੂ ਸੁਆਮੀ ਤੇ ਸੁਖ ਫਲ ਪਾਵਹਿ ਤੇ ਤਰੇ ਭਵ ਸਿੰਧੁ ਤੇ ਭਗਤ ਹਰਿ ਜਾਨ॥ ਤਿਨ ਸੇਵਾ ਹਮ ਲਾਇ ਹਰੇ ਹਮ ਲਾਇ ਹਰੇ ਜਨ ਨਾਨਕ ਕੇ ਹਰਿ ਤੂ ਤੂ ਤੂ ਤੂ ਤੂ ਭਗਵਾਨ॥੨॥੬॥੧੨॥

ਕਾਨੜਾ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ॥

ਗਾਈਐ ਗੁਣ ਗੋਪਾਲ ਕ੍ਰਿਪਾ ਨਿਧਿ॥ ਦੁਖ ਬਿਦਾਰਨ ਸੁਖਦਾਤੇ ਸਤਿਗੁਰ ਜਾ ਕਉ ਭੇਟਤ ਹੋਇ ਸਗਲ ਸਿਧਿ॥੧॥ ਰਹਾਉ॥ ਸਿਮਰਤ ਨਾਮੁ ਮਨਹਿ ਸਾਧਾਰੈ॥ ਕੋਟਿ ਪਰਾਧੀ ਖਿਨ ਮਹਿ ਤਾਰੈ॥੧॥ ਜਾ ਕਉ ਚੀਤਿ ਆਵੈ ਗੁਰੁ ਅਪਨਾ॥ ਤਾ ਕਉ ਦੁਖੁ ਨਹੀ ਤਿਲੁ ਸੁਪਨਾ॥੨॥ ਜਾ ਕਉ ਸਤਿਗੁਰੁ ਅਪਨਾ ਰਾਖੈ॥ ਸੋ ਜਨੁ ਹਰਿ ਰਸੁ ਰਸਨਾ ਚਾਖੈ॥੩॥ ਕਹੁ ਨਾਨਕ ਗੁਰਿ ਕੀਨੀ ਮਇਆ॥ ਹਲਤਿ ਪਲਤਿ ਮੁਖ ਊਜਲ ਭਇਆ॥੪॥੧॥ ਕਾਨੜਾ ਮਹਲਾ ੫॥ ਆਰਾਧਉ ਤੁਝਹਿ ਸੁਆਮੀ ਅਪਨੇ॥ ਊਠਤ ਬੈਠਤ ਸੋਵਤ ਜਾਗਤ ਸਾਸਿ ਸਾਸਿ ਸਾਸਿ ਹਰਿ ਜਪਨੇ॥੧॥ ਰਹਾਉ॥ ਤਾ ਕੈ ਹਿਰਦੈ ਬਸਿਓ ਨਾਮੁ॥ ਜਾ ਕਉ ਸੁਆਮੀ ਕੀਨੋ ਦਾਨੁ॥੧॥ ਤਾ ਕੈ ਹਿਰਦੈ ਆਈ ਸਾਂਤਿ॥ ਠਾਕੁਰ ਭੇਟੇ ਗੁਰ ਬਚਨਾਂਤਿ॥੨॥ ਸਰਬ ਕਲਾ ਸੋਈ ਪਰਬੀਨ॥ ਨਾਮ ਮੰਤ੍ਰ ਜਾ ਕਉ ਗੁਰਿ ਦੀਨ॥੩॥ ਕਹੁ ਨਾਨਕ ਤਾ ਕੈ ਬਲਿ ਜਾਉ॥ ਕਲਿਜੁਗ ਮਹਿ ਪਾਇਆ ਜਿਨਿ ਨਾਉ॥੪॥੨॥ ਕਾਨੜਾ ਮਹਲਾ ੫॥ ਕੀਰਤਿ ਪ੍ਰਭ ਕੀ ਗਾਉ ਮੇਰੀ ਰਸਨਾਂ॥ ਅਨਿਕ ਬਾਰ ਕਰਿ ਬੰਦਨ ਸੰਤਨ ਊਹਾਂ ਚਰਨ ਗੋਬਿੰਦ ਜੀ ਕੇ ਬਸਨਾ॥੧॥ ਰਹਾਉ॥ ਅਨਿਕ ਭਾਂਤਿ ਕਰਿ ਦੁਆਰੁ ਨ ਪਾਵਉ॥ ਹੋਇ ਕ੍ਰਿਪਾਲੁ ਤ ਹਰਿ ਹਰਿ ਧਿਆਵਉ॥੧॥ ਕੋਟਿ ਕਰਮ ਕਰਿ ਦੇਹ ਨ ਸੋਧਾ॥ ਸਾਧਸੰਗਤਿ ਮਹਿ ਮਨੁ ਪਰਬੋਧਾ॥੨॥ ਤ੍ਰਿਸ਼ਨ ਨ ਬੂਝੀ ਬਹੁ ਰੰਗ ਮਾਇਆ॥ ਨਾਮੁ ਲੈਤ ਸਰਬ ਸੁਖ ਪਾਇਆ॥੩॥ ਪਾਰਬ੍ਰਹਮ ਜਬ ਭਏ ਦਇਆਲ॥ ਕਹੁ ਨਾਨਕ ਤਉ ਛੂਟੇ ਜੰਜਾਲ॥੪॥੩॥ ਕਾਨੜਾ ਮਹਲਾ ੫॥ ਐਸੀ ਮਾਂਗੁ ਗੋਬਿਦ ਤੇ॥ ਟਹਲ ਸੰਤਨ ਕੀ ਸੰਗੁ ਸਾਧੁ ਕਾ ਹਰਿ ਨਾਮਾਂ ਜਪਿ ਪਰਮ ਗਤੇ॥੧॥ ਰਹਾਉ॥ ਪੂਜਾ ਚਰਨਾ ਠਾਕੁਰ ਸਰਨਾ॥ ਸੋਈ ਕੁਸਲੁ ਜੁ ਪ੍ਰਭ ਜੀਉ ਕਰਨਾ॥੧॥ ਸਫਲ ਹੋਤ ਇਹ