ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੧੩੦੮

ਭੈ ਭਾਇ ਭਗਤਿ ਨਿਹਾਲ ਨਾਨਕ ਸਦਾ ਸਦਾ ਕੁਰਬਾਨ॥੨॥੪॥੪੯॥ ਕਾਨੜਾ ਮਹਲਾ ੫॥ ਕਰਤ ਕਰਤ ਚਰਚ ਚਰਚ ਚਰਚਰੀ॥ ਜੋਗ ਧਿਆਨ ਭੇਖ ਗਿਆਨ ਫਿਰਤ ਫਿਰਤ ਧਰਤ ਧਰਤ ਧਰਚਰੀ॥੧॥ ਰਹਾਉ॥ ਅਹੰ ਅਹੰ ਅਹੈ ਅਵਰ ਮੂੜ ਮੂੜ ਮੂੜ ਬਵਰਈ॥ ਜਤਿ ਜਾਤ ਜਾਤ ਜਾਤ ਸਦਾ ਸਦਾ ਸਦਾ ਸਦਾ ਕਾਲ ਹਈ॥੧॥ ਮਾਨੁ ਮਾਨੁ ਮਾਨੁ ਤਿਆਗਿ ਮਿਰਤੁ ਮਿਰਤੁ ਨਿਕਟਿ ਨਿਕਟਿ ਸਦਾ ਹਈ॥ ਹਰਿ ਹਰੇ ਹਰੇ ਭਾਜੁ ਕਹਤੁ ਨਾਨਕੁ ਸੁਨਹੁ ਰੇ ਮੂੜ ਬਿਨੁ ਭਜਨ ਭਜਨ ਭਜਨ ਅਹਿਲਾ ਜਨਮੁ ਗਈ॥੨॥੫॥੫੦॥੧੨॥੬੨॥

ਕਾਨੜਾ ਅਸਟਪਦੀਆ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ॥

ਜਪਿ ਮਨ ਰਾਮ ਨਾਮੁ ਸੁਖੁ ਪਾਵੈਗੋ॥ ਜਿਉ ਜਿਉ ਜਪੈ ਤਿਵੈ ਸੁਖੁ ਪਾਵੈ ਸਤਿਗੁਰੁ ਸੇਵਿ ਸਮਾਵੈਗੋ॥੧॥ ਰਹਾਉ॥ ਭਗਤ ਜਨਾਂ ਕੀ ਖਿਨੁ ਖਿਨੁ ਲੋਚਾ ਨਾਮੁ ਜਪਤ ਸੁਖੁ ਪਾਵੈਗੋ॥ ਅਨ ਰਸ ਸਾਦ ਗਏ ਸਭ ਨੀਕਰਿ ਬਿਨੁ ਨਾਵੈ ਕਿਛੁ ਨ ਸੁਖਾਵੈਗੋ॥੧॥ ਗੁਰਮਤਿ ਹਰਿ ਹਰਿ ਮੀਠਾ ਲਾਗਾ ਗੁਰੁ ਮੀਠੇ ਬਚਨ ਕਢਾਵੈਗੋ॥ ਸਤਿਗੁਰ ਬਾਣੀ ਪੁਰਖੁ ਪੁਰਖੋਤਮ ਬਾਣੀ ਸਿਉ ਚਿਤੁ ਲਾਵੈਗੋ॥੨॥ ਗੁਰਬਾਣੀ ਸੁਨਤ ਮੇਰਾ ਮਨੁ ਦ੍ਰਵਿਆ ਮਨੁ ਭੀਨਾ ਨਿਜ ਘਰਿ ਆਵੈਗੋ॥ ਤਹ ਅਨਹਤ ਧੁਨੀ ਬਾਜਹਿ ਨਿਤ ਬਾਜੇ ਨੀਝਰ ਧਾਰ ਚੁਆਵੈਗੋ॥੩॥ ਰਾਮ ਨਾਮੁ ਇਕੁ ਤਿਲ ਤਿਲ ਗਾਵੈ ਮਨੁ ਗੁਰਮਤਿ ਨਾਮਿ ਸਮਾਵੈਗੋ॥ ਨਾਮੁ ਸੁਣੈ ਨਾਮੋ ਮਨਿ ਭਾਵੈ ਨਾਮੇ ਹੀ ਤ੍ਰਿਪਤਾਵੈਗੋ॥੪॥ ਕਨਿਕ ਕਨਿਕ ਪਹਿਰੇ ਬਹੁ ਕੰਗਨਾ ਕਾਪਰੁ ਭਾਂਤਿ ਬਨਾਵੈਗੋ॥ ਨਾਮ ਬਿਨਾ ਸਭਿ ਫੀਕ ਫਿਕਾਨੇ ਜਨਮਿ ਮਰੈ ਫਿਰਿ ਆਵੈਗੋ॥੫॥ ਮਾਇਆ ਪਟਲ ਪਟਲ ਹੈ ਭਾਰੀ ਘਰੁ ਘੂਮਨਿ ਘੇਰਿ ਘੁਲਾਵੈਗੋ॥ ਪਾਪ ਬਿਕਾਰ ਮਨੂਰ ਸਭਿ ਦੇ ਭਾਰੇ ਬਿਖੁ ਦੁਤਰੁ ਤਰਿਓ ਨ ਜਾਵੈਗੋ॥੬॥ ਭਉ ਬੈਰਾਗੁ ਭਇਆ ਹੈ ਬੋਹਿਥੁ ਗੁਰੁ ਖੇਵਟੁ ਸਬਦਿ ਤਰਾਵੈਗੋ॥ ਰਾਮ ਨਾਮੁ ਹਰਿ ਭੇਟੀਐ ਹਰਿ ਰਾਮੈ ਨਾਮਿ ਸਮਾਵੈਗੋ॥੭॥ ਅਗਿਆਨਿ ਲਾਇ ਸਵਾਲਿਆ ਗੁਰ ਗਿਆਨੈ ਲਾਇ ਜਗਾਵੈਗੋ॥ ਨਾਨਕ ਭਾਣੈ ਆਪਣੈ ਜਿਉ ਭਾਵੈ ਤਿਵੈ ਚਲਾਵੈਗੋ॥੮॥੧॥ ਕਾਨੜਾ ਮਹਲਾ ੪॥ ਜਪਿ ਮਨ ਹਰਿ ਹਰਿ ਨਾਮੁ ਤਰਾਵੈਗੋ॥ਜੋ ਜੋ ਜਪੈ ਸੋਈ ਗਤਿ ਪਾਵੈ ਜਿਉ ਧ੍ਰੂ ਪ੍ਰਹਿਲਾਦੁ ਸਮਾਵੈਗੋ॥੧॥ਰਹਾਉ॥