ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੧੩੧੨

ਕਾਨੜਾ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ॥

ਸੇ ਉਧਰੇ ਜਿਨ ਰਾਮ ਧਿਆਏ॥ ਜਤਨ ਮਾਇਆ ਕੇ ਕਾਮਿ ਨ ਆਏ॥ ਰਾਮ ਧਿਆਏ ਸਭਿ ਫਲ ਪਾਏ ਧਨਿ ਧੰਨਿ ਤੇ ਬਡਭਾਗੀਆ॥ ਸਤਸੰਗਿ ਜਾਗੇ ਨਾਮਿ ਲਾਗੇ ਏਕ ਸਿਉ ਲਿਵ ਲਾਗੀਆ॥ ਤਜਿ ਮਾਨ ਮੋਹ ਬਿਕਾਰ ਸਾਧੂ ਲਗਿ ਤਰਉ ਤਿਨ ਕੈ ਪਾਏ॥ ਬਿਨਵੰਤਿ ਨਾਨਕ ਸਰਣਿ ਸੁਆਮੀ ਬਡਭਾਗਿ ਦਰਸਨੁ ਪਾਏ॥੧॥ ਮਿਲਿ ਸਾਧੂ ਨਿਤ ਭਜਹ ਨਾਰਾਇਣ॥ ਰਸਕਿ ਰਸਕਿ ਸੁਆਮੀ ਗੁਣ ਗਾਇਣ॥ ਗੁਣ ਗਾਇ ਜੀਵਹੁ ਹਰਿ ਅਮਿਉ ਪੀਵਹ ਜਨਮ ਮਰਣਾ ਭਾਗਏ॥ ਸਤਸੰਗਿ ਪਾਈਐ ਹਰਿ ਧਿਆਈਐ ਬਹੁੜਿ ਦੂਖੁ ਨ ਲਾਗਏ॥ ਕਰਿ ਦਇਆ ਦਾਤੇ ਪੁਰਖ ਬਿਧਾਤੇ ਸੰਤ ਸੇਵ ਕਮਾਇਣ॥ ਬਿਨਵੰਤਿ ਨਾਨਕ ਜਨ ਧੂਰਿ ਬਾਂਛਹਿ ਹਰਿ ਦਰਸ ਸਹਜਿ ਸਮਾਇਣ॥੨॥ ਸਗਲੇ ਜੰਤ ਭਜਹੁ ਗੋਪਾਲੈ॥ ਜਪ ਤਪ ਸੰਜਮ ਪੂਰਨ ਘਾਲੈ॥ ਨਿਤ ਭਜਹੁ ਸੁਆਮੀ ਅੰਤਰਜਾਮੀ ਸਫਲ ਜਨਮੁ ਸਬਾਇਆ॥ ਗੋਬਿਦੁ ਗਾਈਐ ਨਿਤ ਧਿਆਈਐ ਪਰਵਾਣੁ ਸੋਈ ਆਇਆ॥ ਜਪ ਤਾਪ ਸੰਜਮ ਹਰਿ ਹਰਿ ਨਿਰੰਜਨ ਗੋਬਿੰਦ ਧਨੁ ਸੰਗਿ ਚਾਲੈ॥ ਬਿਨਵੰਤਿ ਨਾਨਕ ਕਰਿ ਦਇਆ ਦੀਜੈ॥ ਹਰਿ ਰਤਨੁ ਬਾਧਉ ਪਾਲੈ॥੩॥ ਮੰਗਲਚਾਰ ਚੋਜ ਆਨੰਦਾ॥ ਕਰਿ ਕਿਰਪਾ ਮਿਲੇ ਪਰਮਾਨੰਦਾ॥ ਪ੍ਰਭ ਮਿਲੇ ਸੁਆਮੀ ਸੁਖਹਗਾਮੀ ਇਛ ਮਨ ਕੀ ਪੁੰਨੀਆ॥ ਬਜੀ ਬਧਾਈ ਸਹਜੇ ਸਮਾਈ ਬਹੁੜਿ ਦੁਖਿ ਨ ਰੁੰਨੀਆ॥ ਲੇ ਕੰਠਿ ਲਾਏ ਸੁਖ ਦਿਖਾਏ ਬਿਕਾਰ ਬਿਨਸੇ ਮੰਦਾ॥ ਬਿਨਵੰਤਿ ਨਾਨਕ ਮਿਲੇ ਸੁਆਮੀ ਪੁਰਖ ਪਰਮਾਨੰਦਾ ਲੋਕ॥੪॥੧॥

ਕਾਨੜੇ ਕੀ ਵਾਰ ਮਹਲਾ ੪ ਮੂਸੇ ਕੀ ਵਾਰ ਕੀ ਧੁਨੀ ੴ ਸਤਿਗੁਰ ਪ੍ਰਸਾਦਿ॥

ਸਲੋਕ ਮਃ ੪॥ ਰਾਮ ਨਾਮੁ ਨਿਧਾਨੁ ਹਰਿ ਗੁਰਮਤਿ ਰਖੁ ਉਰ ਧਾਰਿ॥ ਦਾਸਨ ਦਾਸਾ ਹੋਇ ਰਹੁ ਹਉਮੈ ਬਿਖਿਆ ਮਾਰਿ॥ ਜਨਮੁ ਪਦਾਰਥੁ ਜੀਤਿਆ ਕਦੇ ਨ ਆਵੈ ਹਾਰਿ॥ ਧਨੁ ਧਨੁ ਵਡਭਾਗੀ ਨਾਨਕਾ ਜਿਨ

ਗੁਰਮਤਿ ਹਰਿ ਰਸੁ ਸਾਰਿ॥੧॥ ਮਃ ੪॥ ਗੋਵਿੰਦੁ ਗੋਵਿਦੁ ਗੋਵਿਦੁ ਹਰਿ ਗੋਵਿਦੁ ਗੁਣੀ ਨਿਧਾਨੁ॥ ਗੋਵਿਦੁ