ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੧੩੨੦

ਮੇਰੇ ਮਨ ਜਪੁ ਜਪਿ ਜਗੰਨਾਥੇ॥ ਗੁਰ ਉਪਦੇਸਿ ਹਰਿ ਨਾਮੁ ਧਿਆਇਓ ਸਭਿ ਕਿਲਬਿਖ ਦੁਖ ਲਾਥੇ॥੧॥ ਰਹਾਉ॥ ਰਸਨਾ ਏਕ ਜਸੁ ਗਾਇ ਨ ਸਾਕੈ ਬਹੁ ਕੀਜੈ ਬਹੁ ਰਸੁਨਥੇ॥ ਬਾਰ ਬਾਰ ਖਿਨੁ ਪਲ ਸਭਿ ਗਾਵਹਿ ਗੁਨ ਕਹਿ ਨ ਸਕਹਿ ਪ੍ਰਭ ਤੁਮਨਥੇ॥੧॥ ਹਮ ਬਹੁ ਪ੍ਰੀਤਿ ਲਗੀ ਪ੍ਰਭ ਸੁਆਮੀ ਹਮ ਲੋਚਹ ਪ੍ਰਭੁ ਦਿਖਨਥੇ॥ ਤੁਮ ਬਡ ਦਾਤੇ ਜੀਅ ਜੀਅਨ ਕੇ ਤੁਮ ਜਾਨਹੁ ਹਮ ਬਿਰਥੇ॥੨॥ ਕੋਈ ਮਾਰਗੁ ਪੰਥੁ ਬਤਾਵੈ ਪ੍ਰਭ ਕਾ ਕਹੁ ਤਿਨ ਕਉ ਕਿਆ ਦਿਨਥੇ॥ ਸਭੁ ਤਨੁ ਮਨੁ ਅਰਪਉ ਅਰਪਿ ਅਰਪਉ ਕੋਈ ਮੇਲੈ ਪ੍ਰਭ ਮਿਲਥੇ॥੩॥ ਹਰਿ ਕੇ ਗੁਨ ਬਹੁਤ ਬਹੁਤ ਬਹੁ ਸੋਭਾ ਹਮ ਤੁਛ ਕਰਿ ਕਰਿ ਬਰਨਥੇ॥ ਹਮਰੀ ਮਤਿ ਵਸਗਤਿ ਪ੍ਰਭ ਤੁਮਰੈ ਜਨ ਨਾਨਕ ਕੇ ਪ੍ਰਭ ਸਮਰਥੇ॥੪॥੩॥ ਕਲਿਆਨ ਮਹਲਾ ੪॥ ਮੇਰੇ ਮਨ ਜਪਿ ਹਰਿ ਗੁਨ ਅਕਥ ਸੁਨਥਈ॥ ਧਰਮੁ ਅਰਥੁ ਸਭੁ ਕਾਮੁ ਮੋਖੁ ਹੈ ਜਨ ਪੀਛੈ ਲਗਿ ਫਿਰਥਈ॥੧॥ਰਹਾਉ॥ ਸੋ ਹਰਿ ਹਰਿ ਨਾਮੁ ਧਿਆਵੈ ਹਰਿ ਜਨੁ ਜਿਸੁ ਬਡਭਾਗ ਮਥਈ॥ ਜਹ ਦਰਗਹਿ ਪ੍ਰਭੁ ਲੇਖਾ ਮਾਗੈ ਤਹ ਛੁਟੈ ਨਾਮੁ ਧਿਆਇਥਈ॥੧॥ ਹਮਰੇ ਦੋਖ ਬਹੁ ਜਨਮ ਜਨਮ ਕੇ ਦੁਖੁ ਹਉਮੈ ਮੈਲੁ ਲਗਥਈ॥ ਗੁਰਿ ਧਾਰਿ ਕ੍ਰਿਪਾ ਹਰਿ ਜਲਿ ਨਾਵਾਏ ਸਭ ਕਿਲਬਿਖ ਪਾਪ ਗਥਈ॥੨॥ ਜਨ ਕੈ ਰਿਦ ਅੰਤਰਿ ਪ੍ਰਭੁ ਸੁਆਮੀ ਜਨ ਹਰਿ ਹਰਿ ਨਾਮੁ ਭਜਥਈ॥ ਜਹ ਅੰਤੀ ਅਉਸਰੁ ਆਇ ਬਨਤੁ ਹੈ ਤਹ ਰਾਖੈ ਨਾਮੁ ਸਾਥਈ॥੩॥ ਜਨ ਤੇਰਾ ਜਸੁ ਗਾਵਹਿ ਹਰਿ ਹਰਿ ਪ੍ਰਭ ਹਰਿ ਜਪਿਓ ਜਗੰਨਥਈ॥ ਜਨ ਨਾਨਕ ਕੇ ਪ੍ਰਭ ਰਾਖੇ ਸੁਆਮੀ ਹਮ ਪਾਥਰ ਰਖੁ ਬੁਡਥਈ॥੪॥੪॥ ਕਲਿਆਨ ਮਹਲਾ ੪॥ ਹਮਰੀ ਚਿਤਵਨੀ ਹਰਿ ਪ੍ਰਭੁ ਜਾਨੈ॥ ਅਉਰੁ ਕੋਈ ਨਿੰਦ ਕਰੈ ਹਰਿ ਜਨ ਕੀ ਪ੍ਰਭੁ ਤਾ ਕਾ ਕਹਿਆ ਇਕੁ ਤਿਲੁ ਨਹੀ ਮਾਨੈ॥੧॥ਰਹਾਉ॥ ਅਉਰ ਸਭ ਤਿਆਗਿ ਸੇਵਾ ਕਰਿ ਅਚੁਤ ਜੋ ਸਭ ਤੇ ਊਚ ਠਾਕੁਰੁ ਭਗਵਾਨੈ॥ ਹਰਿ ਸੇਵਾ ਤੇ ਕਾਲੁ ਜੋਹਿ ਨ ਸਾਕੈ ਚਰਨੀ ਆਇ ਪਵੈ ਹਰਿ ਜਾਨੈ॥੧॥ ਜਾ ਕਉ ਰਾਖਿ ਲੇਇ ਮੇਰਾ ਸੁਆਮੀ ਤਾ ਕਉ ਸੁਮਤਿ ਦੇਇ ਪੈ ਕਾਨੈ॥ ਤਾ ਕਉ ਕੋਈ ਅਪਰਿ ਨ ਸਾਕੈ ਜਾ ਕੀ ਭਗਤਿ ਮੇਰਾ ਪ੍ਰਭੁ ਮਾਨੈ॥੨॥ ਹਰਿ ਕੇ ਚੋਜ ਵਿਡਾਨ ਦੇਖੁ ਜਨ ਜੋ ਖੋਟਾ ਖਰਾ ਇਕ ਨਿਮਖ ਪਛਾਨੈ॥ ਤਾ ਤੇ ਜਨ ਕਉ ਅਨਦੁ ਭਇਆ ਹੈ ਰਿਦ ਸੁਧ ਮਿਲੇ ਖੋਟੇ ਪਛੁਤਾਨੈ॥੩॥ ਤੁਮ ਹਰਿ ਦਾਤੇ ਸਮਰਥ ਸੁਆਮੀ ਇਕੁ ਮਾਗਉ ਤੁਝ ਪਾਸਹੁ ਹਰਿ ਦਾਨੈ॥ ਜਨ ਨਾਨਕ ਕਉ ਹਰਿ ਕ੍ਰਿਪਾ ਕਰਿ ਦੀਜੈ ਸਦ ਬਸਹਿ