ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੧੩੨੨

ਕਲਿਆਨ ਮਹਲਾ ੫॥ ਮੇਰੇ ਲਾਲਨ ਕੀ ਸੋਭਾ॥ ਸਦ ਨਵਤਨ ਮਨ ਰੰਗੀ ਸੋਭਾ॥੧॥ ਰਹਾਉ॥ ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਭਗਤਿ ਦਾਨੁ ਜਸੁ ਮੰਗੀ॥੧॥ ਜੋਗ ਗਿਆਨ ਧਿਆਨ ਸੇਖਨਾਗੈ ਸਗਲ ਜਪਹਿ ਤਰੰਗੀ॥ ਕਹੁ ਨਾਨਕ ਸੰਤਨ ਬਲਿਹਾਰੈ ਜੋ ਪ੍ਰਭ ਕੇ ਸਦ ਸੰਗੀ॥੨॥੩॥

ਕਲਿਆਨ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ॥

ਤੇਰੈ ਮਾਨਿ ਹਰਿ ਹਰਿ ਮਾਨਿ॥ ਨੈਨ ਬੈਨ ਸ੍ਰਵਨ ਸੁਨੀਐ ਅੰਗ ਅੰਗੇ ਸੁਖ ਪ੍ਰਾਨਿ॥੧॥ ਰਹਾਉ॥ ਇਤ ਉਤ ਦਹ ਦਿਸਿ ਰਵਿਓ ਮੇਰ ਤਿਨਹਿ ਸਮਾਨਿ॥੧॥ ਜਤ ਕਤਾ ਤਤ ਪੇਖੀਐ ਹਰਿ ਪੁਰਖ ਪਤਿ ਪਰਧਾਨ॥ ਸਾਧਸੰਗਿ ਭ੍ਰਮ ਭੈ ਮਿਟੇ ਕਥੇ ਨਾਨਕ ਬ੍ਰਹਮ ਗਿਆਨ॥੨॥੧॥੪॥ ਕਲਿਆਨ ਮਹਲਾ ੫॥ ਗੁਨ ਨਾਦ ਧੁਨਿ ਅਨੰਦ ਬੇਦ॥ ਕਥਤ ਸੁਨਤ ਮੁਨਿ ਜਨਾ ਮਿਲਿ ਸੰਤ ਮੰਡਲੀ॥੧॥ ਰਹਾਉ॥ ਗਿਆਨ ਧਿਆਨ ਮਾਨ ਦਾਨ ਮਨ ਰਸਿਕ ਰਸਨ ਨਾਮੁ ਜਪਤ ਤਹ ਪਾਪ ਖੰਡਲੀ॥੧॥ ਜੋਗ ਜੁਗਤਿ ਗਿਆਨ ਭੁਗਤਿ ਸੁਰਤਿ ਸਬਦ ਤਤ ਬੇਤੇ ਜਪੁ ਤਪੁ ਅਖੰਡਲੀ॥ ਓਤਿ ਪੋਤਿ ਮਿਲਿ ਜੋਤਿ ਨਾਨਕੁ ਕਛੁ ਦੁਖੁ ਨ ਡੰਡਲੀ॥੨॥੨॥੫॥ ਕਲਿਆਨੁ ਮਹਲਾ ੫॥ ਕਉਨੁ ਬਿਧਿ ਤਾ ਕੀ ਕਹਾ ਕਰਉ॥ ਧਰਤ ਧਿਆਨੁ ਗਿਆਨੁ ਸਸਤ੍ਰਗਿਆ ਅਜਰ ਪਦੁ ਕੈਸੇ ਜਰਉ॥੧॥ ਰਹਾਉ॥ ਬਿਸਨ ਮਹੇਸ ਸਿਧ ਮੁਨਿ ਇੰਦ੍ਰਾ ਕੈ ਦਰਿ ਸਰਨਿ ਪਰਉ॥੧॥ ਕਾਹੂ ਪਹਿ ਰਾਜੁ ਕਾਹੂ ਪਹਿ ਸੁਰਗਾ ਕੋਟਿ॥ ਮਧੇ ਮੁਕਤਿ ਕਹਉ॥ ਕਹੁ ਨਾਨਕ ਨਾਮ ਰਸੁ ਪਾਈਐ ਸਾਧੂ ਚਰਨ ਗਹਉ॥੨॥੩॥੬॥ ਕਲਿਆਨ ਮਹਲਾ ੫॥ ਪ੍ਰਾਨਪਤਿ ਦਇਆਲ ਪੁਰਖ ਪ੍ਰਭ ਸਖੇ॥ ਗਰਭ ਜੋਨਿ ਕਲਿ ਕਾਲ ਜਾਲ ਦੁਖ ਬਿਨਾਸਨੁ ਹਰਿ ਰਖੇ॥੧॥ ਰਹਾਉ॥ ਨਾਮ ਧਾਰੀ ਸਰਨਿ ਤੇਰੀ॥ ਪ੍ਰਭ ਦਇਆਲ ਟੇਕ ਮੇਰੀ॥੧॥ ਅਨਾਥ ਦੀਨ ਆਸਵੰਤ॥ ਨਾਮੁ ਸੁਆਮੀ ਮਨਹਿ ਮੰਤ॥੨॥ ਤੁਝ ਬਿਨਾ ਪ੍ਰਭ ਕਿਛੂ ਨ ਜਾਨੁ॥ ਸਰਬ ਜੁਗ ਮਹਿ ਤੁਮ ਪਛਾਨੁ॥੩॥ ਹਰਿ ਮਨਿ ਬਸੇ ਨਿਸਿ ਬਾਸਰੋ॥ ਗੋਬਿੰਦ ਨਾਨਕ ਆਸਰੋ॥੪॥੪॥੭॥ ਕਲਿਆਨ ਮਹਲਾ ੫॥ ਮਨਿ ਤਨਿ ਜਪੀਐ ਭਗਵਾਨ॥ ਗੁਰ ਪੂਰੇ ਸੁਪ੍ਰਸੰਨ ਭਏ ਸਦਾ ਸੂਖ ਕਲਿਆਨ॥੧॥ ਰਹਾਉ॥ ਸਰਬ ਕਾਰਜ ਸਿਧਿ ਭਏ ਗਾਇ ਗੁਨ ਗੁਪਾਲ॥ ਮਿਲਿ ਸਾਧਸੰਗਤਿ ਪ੍ਰਭੂ ਸਿਮਰੇ ਨਾਠਿਆ ਦੁਖ ਕਾਲ॥੧॥ ਕਰਿ ਕਿਰਪਾ ਪ੍ਰਭ ਮੇਰਿਆ ਕਰਉ ਦਿਨੁ ਰੈਨਿ