ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੧੩੨੩

ਸੇਵ॥ ਨਾਨਕ ਦਾਸ ਸਰਣਾਗਤੀ ਹਰਿ ਪੁਰਖ ਪੂਰਨ ਦੇਵ॥੨॥੫॥੮॥ ਕਲਿਆਨੁ ਮਹਲਾ ੫॥ ਪ੍ਰਭੁ ਮੇਰਾ ਅੰਤਰਜਾਮੀ ਜਾਣੁ॥ ਕਰਿ ਕਿਰਪਾ ਪੂਰਨ ਪਰਮੇਸਰ ਨਿਹਚਲੁ ਸਚੁ ਸਬਦੁ ਨੀਸਾਣੁ॥੧॥ ਰਹਾਉ॥ ਹਰਿ ਬਿਨੁ ਆਨ ਨ ਕੋਈ ਸਮਰਥੁ ਤੇਰੀ ਆਸ ਤੇਰਾ ਮਨਿ ਤਾਣੁ॥ ਸਰਬ ਘਟਾ ਕੇ ਦਾਤੇ ਸੁਆਮੀ ਦੇਹਿ ਸੁ ਪਹਿਰਣੁ ਖਾਣੁ॥੧॥ ਸੁਰਤਿ ਮਤਿ ਚਤੁਰਾਈ ਸੋਭਾ ਰੂਪੁ ਰੰਗੁ ਧਨੁ ਮਾਣੁ॥ ਸਰਬ ਸੂਖ ਆਨੰਦ ਨਾਨਕ ਜਪਿ ਰਾਮ ਨਾਮੁ ਕਲਿਆਣੁ॥੨॥੬॥੯॥ ਕਲਿਆਨੁ ਮਹਲਾ ੫॥ ਹਰਿ ਚਰਨ ਸਰਨ ਕਲਿਆਨ ਕਰਨ॥ ਪ੍ਰਭ ਨਾਮੁ ਪਤਿਤ ਪਾਵਨੋ॥੧॥ ਰਹਾਉ॥ ਸਾਧਸੰਗਿ ਜਪਿ ਨਿਸੰਗ ਜਮਕਾਲੁ ਤਿਸੁ ਨ ਖਾਵਨੋ॥੧॥ ਮੁਕਤਿ ਜੁਗਤਿ ਅਨਿਕ ਸੂਖ ਹਰਿ ਭਗਤਿ ਲਵੈ ਨ ਲਾਵਨੋ॥ ਪ੍ਰਭ ਦਰਸ ਲੁਬਧ ਦਾਸ ਨਾਨਕ ਬਹੁੜਿ ਜੋਨਿ ਨ ਧਾਵਨੋ॥੨॥੭॥੧੦॥

ਕਲਿਆਨ ਮਹਲਾ ੪ ਅਸਟਪਦੀਆ॥ ੴ ਸਤਿਗੁਰ ਪ੍ਰਸਾਦਿ॥

ਰਾਮਾ ਰਮ ਰਾਮੋ ਸੁਨਿ ਮਨੁ ਭੀਜੈ॥ ਹਰਿ ਹਰਿ ਨਾਮੁ ਅੰਮ੍ਰਿਤੁ ਰਸੁ ਮੀਠਾ ਗੁਰਮਤਿ ਸਹਜੇ ਪੀਜੈ॥੧॥ ਰਹਾਉ॥ ਕਾਸਟ ਮਹਿ ਜਿਉ ਹੈ ਬੈਸੰਤਰੁ ਮਥਿ ਸੰਜਮਿ ਕਾਢਿ ਕਢੀਜੈ॥ ਰਾਮ ਨਾਮੁ ਹੈ ਜੋਤਿ ਸਥਾਈ ਤਤੁ ਗੁਰਮਤਿ ਕਾਢਿ ਲਈਜੈ॥੧॥ ਨਉ ਦਰਵਾਜ ਨਵੇ ਦਰ ਫੀਕੇ ਰਸੁ ਅੰਮ੍ਰਿਤੁ ਦਸਵੇ ਚੁਈਜੈ॥ ਕ੍ਰਿਪਾ ਕ੍ਰਿਪਾ ਕਿਰਪਾ ਕਰਿ ਪਿਆਰੇ ਗੁਰ ਸਬਦੀ ਹਰਿ ਰਸੁ ਪੀਜੈ॥੨॥ ਕਾਇਆ ਨਗਰੁ ਨਗਰੁ ਹੈ ਨੀਕੋ ਵਿਚਿ ਸਉਦਾ ਹਰਿ ਰਸੁ ਕੀਜੈ॥ ਰਤਨ ਲਾਲ ਅਮੋਲ ਅਮੋਲਕ ਸਤਿਗੁਰ ਸੇਵਾ ਲੀਜੈ॥੩॥ ਸਤਿਗੁਰੁ ਅਗਮੁ ਅਗਮੁ ਹੈ ਠਾਕੁਰੁ ਭਰਿ ਸਾਗਰ ਭਗਤਿ ਕਰੀਜੈ॥ ਕ੍ਰਿਪਾ ਕ੍ਰਿਪਾ ਕਰਿ ਦੀਨ ਹਮ ਸਾਰਿੰਗ ਇਕ ਬੂੰਦ ਨਾਮੁ ਮੁਖਿ ਦੀਜੈ॥੪॥ ਲਾਲਨੁ ਲਾਲੁ ਲਾਲੁ ਹੈ ਰੰਗਨੁ ਮਨੁ ਰੰਗਨ ਕਉ ਗੁਰ ਦੀਜੈ॥ ਰਾਮ ਰਾਮ ਰਾਮ ਰੰਗਿ ਰਾਤੇ ਰਸ ਰਸਿਕ ਗਟਕ ਨਿਤ ਪੀਜੈ॥੫॥ ਬਸੁਧਾ ਸਪਤ ਦੀਪ ਹੈ ਸਾਗਰ ਕਢਿ ਕੰਚਨੁ ਕਾਢਿ ਧਰੀਜੈ॥ ਮੇਰੇ ਠਾਕੁਰ ਕੇ ਜਨ ਇਨਹੁ ਨ ਬਾਛਹਿ ਹਰਿ ਮਾਗਹਿ ਹਰਿ ਰਸੁ ਦੀਜੈ॥੬॥ ਸਾਕਤ ਨਰ ਪ੍ਰਾਨੀ ਸਦ ਭੂਖੇ ਨਿਤ ਭੂਖਨ ਭੂਖ ਕਰੀਜੈ॥ ਧਾਵਤੁ ਧਾਇ ਧਾਵਹਿ ਪ੍ਰੀਤਿ ਮਾਇਆ ਲਖ ਕੋਸਨ ਕਉ ਬਿਥਿ ਦੀਜੈ॥੭॥ ਹਰਿ ਹਰਿ ਹਰਿ ਹਰਿ ਹਰਿ ਜਨ ਊਤਮ ਕਿਆ ਉਪਮਾ ਤਿਨ ਦੀਜੈ॥